ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਥੇਦਾਰ ਅਵਤਾਰ ਸਿੰਘ ਦਾ ਵਿਸ਼ੇਸ਼ ਸਨਮਾਨ ਕਰਨ ਦੀ ਅਪੀਲ
ਪਰਨੀਤ ਕੌਰ- ਕਾਰਜਕਾਰੀ ਸੰਪਾਦਕ-ਫ਼ਤਹਿਗੜ੍ਹ ਸਾਹਿਬ, 20 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ• ਸਾਹਿਬ ਦੇ ਮੀਟੰਗ ਹਾਲ ਵਿੱਚ ਹੋਈ, ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਕੇਵਲ ਸਿੰਘ ਬਾਦਲ, ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਅੰਤ੍ਰਿੰਗ ਮੈਂਬਰਾਨ ਸ. ਨਿਰਮੈਲ ਸਿੰਘ ਜੌਲਾਂ ਕਲਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮੋਹਨ ਸਿੰਘ ਬੰਗੀ, ਸ. ਮੰਗਲ ਸਿੰਘ, ਸ. ਭਜਨ ਸਿੰਘ
ਸ਼ੇਰਗਿੱਲ ਤੇ ਸ. ਸੁਰਜੀਤ ਸਿੰਘ ਗੜ•ੀ ਸ਼ਾਮਲ ਹੋਏ।ਇਕੱਤਰਤਾ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ, ਸਾਬਕਾ ਮੈਂਬਰ ਸ. ਸੀਤਾ ਸਿੰਘ ਮੁਨਸ਼ੀ ਅਤੇ ਬੀਬੀ ਕੁਲਦੀਪ ਕੌਰ ਦੇ ਅਕਾਲ ਚਲਾਣੇ ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਮਤੇ ਪੜੇ ਗਏ।ਇਕੱਤਰਤਾ ’ਚ ਜਿਥੇ ਸੈਕਸ਼ਨ 85 ਅਤੇ ਟ੍ਰਸਟ ਦੇ ਮਾਮਲੇ ਵਿਚਾਰੇ ਗਏ, ਉਥੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਆਏ ਭਿਆਨਕ ਹੜ•ਾਂ ਕਾਰਨ ਹੋਏ ਨੁਕਸਾਨ ਸਬੰਧੀ ਪ੍ਰਭਾਵਿਤਾਂ ਨੂੰ ਸਹਾਇਤਾ ਦੇਣ ਬਾਰੇ ਵੀ ਵਿਚਾਰ ਕੀਤੀ ਗਈ।
ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੇ ਗਏ ਫੈਸਲਿਆਂ ਸਬੰਧੀ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ ਆਏ ਭਿਆਨਕ ਹੜ•ਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਸਹਾਇਤਾ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ 9 ਸਤੰਬਰ ਤੋਂ ਸ੍ਰੀਨਗਰ ਦੇ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਵਿਖੇ ਰਾਹਤ ਕੈਂਪ ਲਗਾਇਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ। ਰਾਹਤ ਕੈਂਪ ਵਿੱਚ ਜਿਥੇ ਹੜ• ਪੀੜਤਾਂ ਨੂੰ ਲੰਗਰ ਅਤੇ ਹੋਰ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਗਈਆਂ, ਉਥੇ ਹੜ•ਾਂ ਵਿੱਚ ਫਸੇ ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਸ੍ਰੀਨਗਰ ਤੋਂ ਵੱਖ-ਵੱਖ ਥਾਵਾਂ ਤੇ ਪਹੁੰਚਾਇਆ ਗਿਆ।
ਉਨ•ਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿੱਚ ਜੰਮੂ-ਕਸ਼ਮੀਰ ਦੇ ਹੜ• ਪ੍ਰਭਾਵਿਤ ਸਿੱਖਾਂ ਲਈ 2 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਸਹਾਇਤਾ ਵਜੋਂ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ•ਾਂ ਦੱਸਿਆ ਕਿ ਨੁਕਸਾਨ ਦਾ ਜਾਇਜ਼ਾ ਲੈਣ ਭੇਜੀ ਗਈ ਸਬ ਕਮੇਟੀ ਦੀ ਸਿਫਾਰਸ਼ ਦੇ ਆਧਾਰ ਤੇ ਹੋਏ ਨੁਕਸਾਨ ਨੂੰ ਤਿੰਨ ਵਰਗਾਂ ਵਿੱਚ ਵੰਡਦਿਆਂ ਪਹਿਲੇ ਵਰਗ ਲਈ 1 ਲੱਖ ਰੁਪਏ, ਦੂਜੇ ਲਈ 50 ਹਜ਼ਾਰ ਰੁਪਏ ਅਤੇ ਤੀਜੇ ਵਰਗ ਲਈ 25 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਹੜ•ਾਂ ਦੌਰਾਨ ਮ੍ਰਿਤਕ ਪ੍ਰਾਣੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।ਜਥੇਦਾਰ ਅਵਤਾਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਮੂ-ਕਸ਼ਮੀਰ ਵਿਖੇ ਹੜ• ਦੌਰਾਨ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਲਈ ਇਕ-ਇਕ ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ।ਇਸੇ ਤਰ•ਾਂ ਰਾਜੌਰੀ ਪੁਣਛ ਵਿੱਚ ਹੜ•ਾਂ ਦੌਰਾਨ ਰੁੜ ਗਈ ਬੱਸ ਦੇ ਮ੍ਰਿਤਕ ਮੁਸਾਫਿਰਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।ਉਨ•ਾਂ ਕਿਹਾ ਕਿ ਸਰਦੀਆਂ ਦੇ ਮੌਸਮ ਨੂੰ ਵੇਖਦਿਆਂ ਗਰਮ ਕੱਪੜੇ ਅਤੇ ਬਿਸਤਰੇ ਵੀ ਵੱਡੀ ਗਿਣਤੀ ਵਿੱਚ ਭੇਜੇ ਜਾ ਰਹੇ ਹਨ।ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਜੰਮੂ-ਕਸ਼ਮੀਰ ਦੇ ਜਿਹੜੇ ਬੱਚੇ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿੱਚ ਪੜ• ਰਹੇ ਹਨ ਉਨ•ਾਂ ਦੇ ਜੇਬ ਖਰਚ ਲਈ ਪੰਜ-ਪੰਜ ਹਜ਼ਾਰ ਰੁਪਏ ਮਹੀਨਾ ਮਦਦ ਵੀ ਕੀਤੀ ਜਾਵੇਗੀ।ਜਥੇਦਾਰ ਅਵਤਾਰ ਸਿੰਘ ਨੇ ਗੁਰੁ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੜ• ਪੀੜਤਾਂ ਲਈ ਵੱਧ ਤੋਂ ਵੱਧ ਬਿਸਤਰੇ (ਰਜਾਈਆਂ, ਤਲਾਈਆਂ, ਕੰਬਲ, ਸਰਾਣੇ ਅਤੇ ਚਾਦਰਾਂ ਆਦਿ) ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਭੇਜੇ ਜਾਣ।
ਇਕੱਤਰਤਾ ਵਿੱਚ ਅੰਤ੍ਰਿੰਗ ਕਮੇਟੀ ਦੇ ਸਮੂਹ ਮੈਂਬਰਾਂ ਨੇ ਜੰਮੂ-ਕਸ਼ਮੀਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਮਨੁੱਖਤਾ ਦੇ ਭਲੇ ਲਈ ਲਏ ਗਏ ਸੁੱਚਜੇ ਫੈਸਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਸ਼ਲਾਘਾ ਦਾ ਮਤਾ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਨੇ ਪੇਸ਼ ਕੀਤਾ, ਜਿਸ ਨੂੰ ਸਮੂਹ ਮੈਂਬਰਾਂ ਨੇ ਪ੍ਰਵਾਨ ਕੀਤਾ।
ਮਤੇ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਨੇ ਦੱਸਿਆ ਕਿ ਸਮੁੱਚੇ ਮੈਂਬਰਾਂ ਵੱਲੋਂ ਪ੍ਰਵਾਨ ਕੀਤੇ ਗਏ ਇਸ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਬੇਨਤੀ ਕੀਤੀ ਗਈ ਹੈ ਕਿ ਵਿਸ਼ੇਸ਼ ਸਮਾਗਮ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇ।
ਮੀਟਿੰਗ ਵਿੱਚ ਲਏ ਗਏ ਹੋਰ ਫੈਸਲਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਲਈ ਨਵੀਆਂ 30 ਬੱਸਾਂ ਖਰੀਦ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਸਿੱਖ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤੀਆਂ ਗਈਆਂ ਹਾਕੀ ਅਕੈਡਮੀਆਂ ਵਿੱਚ ਦਾਖਲ ਖਿਡਾਰੀਆਂ ਲਈ ਪ੍ਰੈਕਟਿਸ ਕਰਨ ਵਾਸਤੇ ਪਿੰਡ ਭਰਾੜੀਵਾਲ, ਝਬਾਲ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਲਕੀਤੀ 4 ਏਕੜ ਜ਼ਮੀਨ ਵਿੱਚ ਗਰਾਊਂਡ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ।ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ ਕੜਾਹ ਪ੍ਰਸ਼ਾਦ ਦੀਆਂ ਪਰਚੀਆਂ ਅਤੇ ਕੱਚੀਆਂ ਕੈਸ਼ ਰਸੀਦਾਂ ਦੀ ਛਪਾਈ ਕਰਨ ਲਈ ਨਵੀਂ ਆਫਸੈਟ ਮਸ਼ੀਨ ਲਗਾਉਣ ਦਾ ਫੈਸਲਾ ਕੀਤਾ ਗਿਆ।
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ ਵਿਖੇ ਸੰਗਤ ਦੀ ਆਮਦ ਨੂੰ ਮੁੱਖ ਰੱਖਦਿਆਂ ਲੰਗਰ ਲਈ ਰੋਟੀਆਂ ਪਕਾਉਣ ਵਾਲੀ ਇਕ ਹੋਰ ਨਵੀਂ ਮਸ਼ੀਨ ਖਰੀਦ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬਿਜਲੀ ਦਾ ਲੋਡ ਵੱਧ ਜਾਣ ਕਰਕੇ ਵੱਡਾ 25 ਕਿਲੋ ਵਾਟ ਸਾਊਂਡ ਪਰੂਫ ਜਨਰੇਟਰ ਖਰੀਦ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸੇ ਤਰ•ਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਸ੍ਰੀ ਗੁਰੂ ਹਰਗੋਬਿੰਦ ਜੀ ਨਿਵਾਸ ਵਿਖੇ ਸੰਗਤਾਂ ਦੀ ਸਹੂਲਤ ਲਈ 30 ਨਗ ਨਵੇਂ ਹੋਰ ਗੀਜ਼ਰ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ ਵਿਖੇ ਭਾਈ ਮਨੀ ਸਿੰਘ ਨਿਵਾਸ ’ਚ ਸੰਗਤਾਂ ਦੀ ਸਹੂਲਤ ਵਾਸਤੇ 10 ਨਗ ਏ ਸੀ (1.5 ਟਨ) ਖਰੀਦ ਕਰਕੇ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਸ. ਸਤਬੀਰ ਸਿੰਘ ਤੇ ਸ. ਅਵਤਾਰ ਸਿੰਘ, ਐਡੀਸ਼ਨ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ, ਸ. ਕੇਵਲ ਸਿੰਘ ਤੇ ਸ. ਪਰਮਜੀਤ ਸਿੰਘ ਸਰੋਆ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਐਕਸੀਅਨ ਸ. ਮਨਪ੍ਰੀਤ ਸਿੰਘ ਤੇ ਸ. ਸੁਖਵਿੰਦਰ ਸਿੰਘ, ਇੰਚਾਰਜ ਸ. ਪਰਮਦੀਪ ਸਿੰਘ, ਸ. ਸਤਨਾਮ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਦੇ ਮੈਨਜਰ ਸ. ਅਮਰਜੀਤ ਸਿੰਘ ਆਦਿ ਮੌਜੂਦ ਸਨ।