ਨਵੀਂ ਦਿੱਲੀ, 21 ਅਕਤੂਬਰ (ਪੀ. ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ ‘ਤੇ ਐਲਾਨ ਕੀਤਾ ਹੈ ਕਿ ਦੀਵਾਲੀ ਦੇ ਮੌਕੇ ‘ਤੇ ਉਹ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਸਮਾਂ ਬਿਤਾਉਣਗੇ। ਉਨ੍ਹਾਂ ਨੇ ਟਵਿਟਰ ‘ਤੇ ਲਿਖਿਆ ਹੈ ਕਿ ਉਹ ਦੀਵਾਲੀ ਵਾਲੇ ਦਿਨ 23 ਅਕਤੂਬਰ ਨੂੰ ਸ੍ਰੀਨਗਰ ‘ਚ ਹੋਣਗੇ ਅਤੇ ਮੰਦਭਾਗੇ ਹੜ੍ਹ ‘ਚ ਪ੍ਰਭਾਵਿਤ ਹੋਏ ਭੈਣਾਂ ਭਰਾਵਾਂ ਨਾਲ ਦਿਨ ਬਿਤਾਉਣਗੇ। ਇਥੇ ਜ਼ਿਕਰਯੋਗ ਹੈ ਕਿ ਕਸ਼ਮੀਰ ‘ਚ ਪਿਛਲੇ ਮਹੀਨੇ ‘ਚ ਭਿਆਨਕ ਹੜ੍ਹ ਆਉਣ ਕਾਰਨ ਭਾਰੀ ਤਬਾਹੀ ਹੋਈ ਸੀ। ਮੋਦੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ-ਵਸੇਬੇ ਲਈ ਪਹਿਲਾ ਹੀ 1,000 ਕਰੋੜ ਰੁਪਏ ਦਾ ਐਲਾਨ ਕੀਤਾ ਹੋਇਆ ਹੈ ਅਤੇ ਵਾਅਦਾ ਕੀਤਾ ਹੈ ਕਿ ਕੇਂਦਰ ਸਰਕਾਰ ਸੂਬੇ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।