ਅੰਮ੍ਰਿਤਸਰ, 22 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਸਾਂਝੇ ਤੌਰ ’ਤੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੰਤਰੀ ਪ੍ਰਵੇਸ਼ ਦੁਆਰ ਸਾਹਮਣੇ ਬਣਾਏ ਜਾ ਰਹੇ ਗੋਲਡਨ ਟੈਂਪਲ ਪਲਾਜ਼ਾ ਸੰਗਤ ਨੂੰ ਸਰਪਿਤ ਕੀਤਾ। ਇਸ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ। ਉਪ ਮੁੱਖ ਮੰਤਰੀ ਦੇ ਇਸ ਸੁਪਨਈ ਪ੍ਰੋਜੈਕਟ ਉਪਰ 130 ਕਰੋੜ ਰੁਪਏ ਦਾ ਖਰਚਾ ਕੀਤਾ ਜਾ ਰਿਹਾ ਹੈ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ
ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀਕੇ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਇਸ ਮੌਕੇ ’ਤੇ ਉਮੀਦ ਜਾਹਰ ਕੀਤੀ ਕਿ ਕੇਂਦਰ ਸਰਕਾਰ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਲਈ ਕੰਮ ਜਲਦ ਹੀ ਸ਼ੁਰੂ ਕਰੇਗੀ।