ਅੰਮ੍ਰਿਤਸਰ, 25 ਅਕਤੂਬਰ (ਪੀ. ਟੀ.)- ਅੰਮ੍ਰਿਤਸਰ ਦੇ ਭੰਡਾਰੀ ਪੁਲ ’ਤੇ ਉਸ ਸਮੇਂ ਅਫਰਾ-ਤਫਰੀ ਮਚ ਗਈ ਜਦੋਂ ਉਥੇ ਧਰਨਾ ਪ੍ਰਦਰਸ਼ਨ ਕਰ ਰਹੇ ਮੁਸਲਿਮ ਭਾਈਚਾਰੇ ਦੇ ਲੋਕਾਂ ‘ਤੇ ਪੁਲਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ। ਧਰਨਾ ਪ੍ਰਦਰਸ਼ਨ ਕਰ ਰਹੇ ਮੁਸਲਿਮ ਭਾਈਚਾਰੇ ਦੇ ਲੋਕਾਂ ਦੀ ਗਿਣਤੀ ਲਗਭਗ 1500 ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਲਾਠੀਚਾਰਜ ਵਿਚ ਜ਼ਖਮੀ ਹੋਏ ਲੋਕ ਅੰਮ੍ਰਿਤਸਰ ਦੇ ਗੋਲਬਾਗ ‘ਚ ਜਾ ਕੇ ਬੈਠ ਗਏ ਹਨ। ਦੱਸਿਆ ਗਿਆ ਹੈ ਕਿ ਧਰਨਾ ਪ੍ਰਦਰਸ਼ਨ ਤੋਂ ਬਾਅਦ ਉਥੇ ਜਾਮ ਲੱਗ ਗਿਆ ਜਿਸ ਤੋਂ ਬਾਅਦ ਪੁਲਸ ਨੂੰ ਟ੍ਰੈਫਿਕ ਵਿਵਸਥਾ ਨੂੰ ਬਹਾਲ ਕਰਨ ਲਈ ਮੁਸਲਿਮ ਭਾਈਚਾਰੇ ਦੇ ਧਰਨਾ ਪ੍ਰਦਰਸ਼ਨ ਨੂੰ ਤਿੱਤਰ-ਬਿੱਤਰ ਕਰਨ ਲਈ ਉਥੇ ਲਾਠੀਚਾਰਜ ਕਰਨਾ ਪਿਆ।