Skip to content
Independent perspectives. Global stories.
BREAKING

ਪੰਜ ਰੋਜ਼ਾ ਆਲ ਇੰਡੀਆ ਪੁਲਿਸ ਵਾਲੀਬਾਲ ਕਲੱਸਟਰ ਪੀ. ਏ. ਪੀ ਵਿਖੇ ਸ਼ੁਰੂ

Share this story

Page-1_35 ਜ¦ਧਰ, 26 ਅਕਤੂਬਰ (ਮਨਦੀਪ ਸਿੰਘ)- 63ਵਾਂ ਆਲ ਇੰਡੀਆ ਪੁਲਿਸ ਵਾਲੀਬਾਲ ਕਲੱਸਟਰ-2014 (ਬਾਸਕਿਟਬਾਲ, ਹੈਂਡਬਾਲ, ਕਬੱਡੀ ਅਤੇ ਵਾਲੀਬਾਲ ਚੈਂਪੀਅਨਸ਼ਿਪ) ਅੱਜ ਪੀ. ਏ. ਪੀ ਹੈਡਕੁਆਰਟਰ, ਜ¦ਧਰ ਕੈਂਟ ਵਿਖੇ ਸ਼ੁਰੂ ਹੋ ਗਿਆ। 30 ਅਕਤੂਬਰ ਤੱਕ ਚੱਲਣ ਵਾਲੇ ਇਸ ਕਲੱਸਟਰ ਦਾ ਉਦਘਾਟਨ ਮੁੱਖ ਸੰਸਦੀ ਸਕੱਤਰ ਖੇਡਾਂ ਅਤੇ ਯੁਵਾ ਮਾਮਲੇ ਪੰਜਾਬ ਸ੍ਰੀ ਪਵਨ ਕੁਮਾਰ ਟੀਨੂੰ ਨੇ ਕੀਤਾ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸ ਤੋਂ ਸਲਾਮੀ ਲਈ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਜਿਥੇ ਸਾਨੂੰ ਰਿਸ਼ਟ-ਪੁਸ਼ਟ ਬਣਾਉਂਦੀਆਂ ਹਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ ਉਥੇ ਇਹ ਸਾਨੂੰ ਅਨੁਸ਼ਾਸਨ ਵਿਚ ਰਹਿਣਾ ਵੀ ਸਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਭਾਰਤੀ ਪੁਲਿਸ ਦੇ ਜਵਾਨ ਅੰਤਰਰਾਸ਼ਟਰੀ ਪੱਧਰ ’ਤੇ ਖੇਡਾਂ ਵਿਚ ਵੱਡੀਆਂ ਮੱਲ੍ਹਾਂ ਮਾਰ ਕੇ ਮੁਲਕ ਦਾ ਨਾਂਅ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿਨ-ਰਾਤ ਇਕ ਕਰ  ਰਹੀ

ਹੈ ਤਾਂ ਜੋ ਨੌਜਵਾਨ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿ ਕੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਣ। ਪੰਜ ਦਿਨਾ ਇਨ੍ਹਾਂ ਖੇਡਾਂ ਵਿਚ 34 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 1700 ਦੇ ਕਰੀਬ  ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਖਿਡਾਰੀਆਂ ਨੇ ਖੇਡ ਭਾਵਨਾ ਅਤੇ ਅਨੁਸ਼ਾਸਨ ਦੀ ਸਹੁੰ ਚੁੱਕੀ। ਏ. ਡੀ. ਜੀ. ਪੀ ਸ੍ਰੀ ਸੰਜੀਵ ਕਾਲੜਾ ਨੇ ਆਰਗੇਨਾਈਜ਼ਿੰਗ ਕਮੇਟੀ ਦੇ ਚੇਅਰਮੈਨ ਵਜੋਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਮੁਲਕ ਭਰ ’ਚੋਂ ਆਏ ਖਿਡਾਰੀਆਂ ਨੂੰ ਜੀਅ ਆਇਆਂ ਕਿਹਾ। ਇਸ ਮੌਕੇ ਆਰਗੇਨਾਈਜ਼ਿੰਗ ਸਕੱਤਰ ਆਈ. ਜੀ. ਪੀ. ਡਾ. ਨਰੇਸ਼ ਅਰੋੜਾ, ਸਹਾਇਕ ਆਰਗੇਨਾਈਜ਼ਿੰਗ ਸਕੱਤਰ ਅਤੇ ਕਮਾਂਡੈਂਟ 80ਵੀਂ ਬਟਾਲੀਅਨ ਸ੍ਰੀ ਤੁਲਸੀ ਰਾਮ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ। ਇਨ੍ਹਾਂ ਖੇਡਾਂ ਵਿਚ ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਹਰਦੇਵ ਸਿੰਘ ਅਤੇ ਕੈਪਟਨ ਮਨਪ੍ਰੀਤ ਸਿੰਘ ਜਿਹੇ ਅੰਤਰਰਾਸ਼ਟਰੀ ਖਿਡਾਰੀ ਵੀ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੇ ਹਾਲ ਹੀ ਵਿਚ ਦੱਖਣੀ ਕੋਰੀਆ ਦੇ ਇੰਚੀਓਨ ਵਿਖੇ ਹੋਈਆਂ 17ਵੀਆਂ ਏਸ਼ੀਆਈ ਖੇਡਾਂ ਵਿਚ ਵੀ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ। ਇਨ੍ਹਾਂ ਵਿਚੋਂ ਗੁਰਿੰਦਰ ਸਿੰਘ ਭਾਰਤ ਦੀ ਵਾਲੀਬਾਲ ਟੀਮ ਦਾ ਕਪਤਾਨ ਹੈ ਜਦਕਿ ਗੁਰਪ੍ਰੀਤ ਸਿੰਘ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਕਬੱਡੀ ਟੀਮ ਦਾ ਮੈਂਬਰ ਹੈ। ਇਸੇ ਤਰ੍ਹਾਂ ਹਰਦੇਵ ਸਿੰਘ ਅਤੇ ਕੈਪਟਨ ਮਨਪ੍ਰੀਤ ਸਿੰਘ ਨੇ ਹੈਂਡਬਾਲ ਵਿਚ ਏਸ਼ੀਆਈ ਖੇਡਾਂ ਵਿਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ।

WRITTEN BY