ਸ੍ਰੀ ਮੋਦੀ, ਅਮਿਤ ਸ਼ਾਹ, ਅਡਵਾਨੀ, ਰਾਜਨਾਥ, ਸ. ਬਾਦਲ ਅਤੇ ਪ੍ਰਮੁੱਖ ਭਾਜਪਾ ਨੇਤਾਵਾਂ ਨੇ ਹਾਜ਼ਰੀ ਭਰੀ
ਪੰਚਕੂਲਾ/ਚੰਡੀਗੜ੍ਹ, 26 ਅਕਤੂਬਰ (ਨਾਗਪਾਲ)- ਕਰਨਾਲ ਤੋਂ ਵਿਧਾਇਕ ਅਤੇ ਭਾਜਪਾ ਵਿਧਾਇਕ ਦਲ ਦੇ ਨੇਤਾ ਸ੍ਰੀ ਮਨੋਹਰ ਲਾਲ ਖੱਟਰ ਨੇ ਅੱਜ ਪੰਚਕੂਲਾ ਦੇ ਮੇਲਾ ਮੈਦਾਨ ‘ਚ ਹਰਿਆਣਾ ਦੇ ਨਵੇਂ ਅਤੇ 10ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ।ਉਹ ਹਰਿਆਣਾ ਦੇ ਪਹਿਲੇ ਪੰਜਾਬੀ ਮੁੱਖ ਮੰਤਰੀ ਹਨ। ਉਨ੍ਹਾਂ ਨਾਲ 6 ਕੈਬਨਿਟ ਅਤੇ 3 ਰਾਜ ਮੰਤਰੀਆਂ ਨੇ ਵੀ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ’ਤੇ ਵਿਸ਼ਾਲ ਸਹੁੰ ਚੁੱਕ ਸਮਾਰੋਹ ’ਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ, ਲਾਲ ਕ੍ਰਿਸ਼ਨ ਅਡਵਾਨੀ, ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਕਈ ਹੋਰ ਚੋਟੀ ਦੇ ਨੇਤਾ ਹਾਜ਼ਰ ਸਨ।ਸੱਦੇ ਦੇ ਬਾਵਜੂਦ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਭੁਪਿੰਦਰ ਸਿੰਘ ਹੁੱਡਾ
ਸਮਾਗਮ ਵਿੱਚ ਸ਼ਾਮਿਲ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸੱਦਾ ਪੱਤਰ ਨਹੀ ਭੇਜਿਆ ਗਿਆ। ਮੁੱਖ ਮੰਤਰੀ ਅਤੇ ਸਾਥੀ ਮੰਤਰਆਂ ਨੂੰ ਹਰਿਆਣਾ ਦੇ ਰਾਜਪਾਲ ਪ੍ਰੋ.ਕਪਤਾਨ ਸਿੰਘ ਸੋ¦ਕੀ ਨੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸੁੰਹ ਦਿਵਾਈ । ਪੰਚਕੂਲਾ ਦੇ ਸੈਕਟਰ 5 ਸਥਿਤ ਮੇਲਾ ਗਰਾਊਂਡ ਵਿਚ ਆਯੋਜਿਤ ਸਮਾਰੋਹ ਵਿਚ ਕੈਬਿਨੇਟ ਮੰਤਰੀ ਵੱਜੋਂ ਰਾਮ ਬਿਲਾਸ ਸ਼ਰਮਾ, ਕੈਪਟਨ ਅਭਿਮੰਯੂ, ਓਮ ਪ੍ਰਕਾਸ਼ ਧੰਨਖੜ, ਅਨਿਲ ਵਿਜ, ਰਾਓ ਨਰਵੀਰ ਸਿੰਘ ਤੇ ਸ੍ਰੀਮਤੀ ਕਵਿਤਾ ਜੈਨ ਨੇ ਹਲਫ ਲਿਆ, ਜਦੋਂ ਕਿ ਵਿਕਰਮ ਸਿੰਘ ਠੇਕੇਦਾਰ ਨੂੰ ਰਾਜ ਮੰਤਰੀ (ਆਜਾਦ ਚਾਰਜ), ਕ੍ਰਿਸ਼ਣ ਕੁਮਾਰ ਬੇਦੀ ਤੇ ਕਰਣ ਦੇਵ ਕੰਬੋਜ ਨੂੰ ਰਾਜ ਮੰਤਰੀ ਵੱਜੋਂ ਸਹੁੰ ਦਿਵਾਈ ਗਈ ।
ਸਮਾਰੋਹ ਵਿੱਚ ਪ੍ਰਧਾਨ ਮੰਤਰੀ ਤੋਂ ਇਲਾਵਾ ਭਾਜਪਾ ਆਗੂ ਮੁਰਲੀ ਮਨੋਹਰ ਜੋਸ਼ੀ, ਹਰਿਆਣਾ ਦੇ ਇੰਚਾਰਜ ਕੈਲਾਸ਼ ਵਿਜੈਵਰਗੀਆ, ਕੇਂਦਰ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ, ਸ਼ਹਿਰੀ ਵਿਕਾਸ ਮੰਤਰੀ ਵੈਕੇਂਯਾ ਨਾਯਡੂ, ਕੇਂਦਰੀ ਮੰਤਰੀ ਰਾਧਾ ਮੋਹਨ, ਕੇਂਦਰੀ ਰਸਾਇਣ ਤੇ ਖਾਦ ਮੰਤਰੀ ਅਨੰਦ ਕੁਮਾਰ, ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ.ਹਰਵਰਧਨ, ਖਪਤਕਾਰ ਮਾਮਲੇ, ਖੁਰਾਕ ਤੇ ਜਨ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ, ਕੇਂਦਰੀ ਮੰਤਰੀ ਮੇਨਕਾ ਗਾਂਧੀ, ਸੜਕ, ਟਰਾਂਸਪੋਰਟ ਤੇ ਜਹਾਜਰਾਣੀ ਰਾਜ ਮੰਤਰੀ ਕ੍ਰਿਸ਼ਣ ਪਾਲ ਗੁੱਜਰ, ਰੱਖਿਆ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ, ਪੂਰਵਰਤਰ ਮਾਮਲਿਆਂ ਦੇ ਮੰਤਰੀ ਜਰਨਲ (ਸੇਵਾਮੁਕਤ) ਵੀ.ਕੇ.ਸਿੰਘ, ਖੇਤੀਬਾੜੀ ਰਾਜ ਮੰਤਰੀ ਸੰਜੀਵ ਬਾਲਯਾਣਾ ਸ਼ਾਮਿਲ ਸਨ। ਸਮਾਰੋਹ ਵਿਚ ਪੰਜਾਬ ਤੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼ਿਵ ਰਾਜ ਪਾਟਿਲ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਰਾਜਸਥਾਨ ਦੀ ਮੁੱਖ ਮੰਤਰੀ ਸ੍ਰੀਮਤੀ ਵਸੁੰਧਰਾ ਰਾਜੇ ਸਿੰਧਿਆ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ, ਛੱਤੀਸਗੜ੍ਹ ਦੇ ਮੁੱਖ ਮੰਤਰੀ ਡਾ.ਰਮਨ ਸਿੰਘ, ਗੁਜਰਾਤ ਦੀ ਮੁੱਖ ਮੰਤਰੀ ਸ੍ਰੀਮਤੀ ਆਨੰਦੀ ਬੇਨ ਪਟੇਲ, ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰਿਕਰ, ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੋ.ਪ੍ਰੇਮ ਕੁਮਾਰ ਧੁਮਲ, ਬਿਹਾਰ ਦੇ ਸਾਬਕਾ ਉਪ-ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ, ਸਾਂਸਦ ਅਨੁਰਾਗ ਠਾਕੁਰ, ਧਰਮਵੀਰ ਸਿੰਘ, ਰਾਜਕੁਮਾਰ ਸੈਣੀ, ਰਮੇਸ਼ ਕੌਸ਼ਿਕ, ਰਤਨ ਲਾਲ ਕਟਾਰਿਆ ਤੋਂ ਇਲਾਵਾ ਭਾਜਪਾ ਦੇ ਸਾਰੇ ਵਿਧਾਇਕ ਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੰਤਰੀ, ਸਾਬਕਾ ਐਮ.ਪੀ. ਨਵਜੋਤ ਸਿੰਘ ਸਿਧੂ, ਚੌਧਰੀ ਬੀਰੇਂਦਰ ਸਿੰਘ, ਇਨੈਲੋ ਵਿਧਾਇਕ ਦਲ ਦੇ ਨੇਤਾ ਅਭੈ ਸਿੰਘ ਚੌਟਾਲਾ, ਮੁੱਖ ਸਕੱਤਰ ਸ੍ਰੀਮਤੀ ਸ਼ਕੁੰਤਲਾ ਜਾਖੂ, ਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਿਰ ਸਨ । ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਰਾਜਸਥਾਨ ਦੇ ਨਿੱਜੀ ਦੌਰੇ ’ਤੇ ਗਏ ਹੋਣ ਕਾਰਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋ ਸਕੇ।



