ਗੁਹਾਟੀ, 26 ਅਕਤੂਬਰ (ਪੀ. ਟੀ.)- ਅਸਮ ’ਚ ਇਕ ਬੱਸ ਦੇ ਗਹਿਰੀ ਖੱਡ ’ਚ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ’ਚ ਕਰੀਬ 26 ਲੋਕ ਜ਼ਖਮੀ ਹੋ ਗਏ, ਇਨ੍ਹਾਂ ’ਚ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਬੱਸ ਲਖੀਮਪੁਰ ਤੋਂ ਗੁਹਾਟੀ ਜਾ ਰਹੀ ਸੀ।
ਸੂਤਰਾਂ ਨੇ ਦੱਸਿਆ ਕਿ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਤੇ ਸਵੇਰੇ ਕਰੀਬ ਚਾਰ ਵਜੇ ਡਰਾਈਵਰ ਵੱਲੋਂ ਬੱਸ ਤੋਂ ਨਿਯੰਤਰਨ ਗਵਾਉਣ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਅਤੇ ਪ੍ਰਸ਼ਾਸਨ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।



