Skip to content
Independent perspectives. Global stories.
BREAKING

ਹਰਸਿਮਰਤ ਕੌਰ ਬਾਦਲ ਵੱਲੋਂ ‘ਦੱਖਣ ਦਰਸ਼ਨ ਧਾਮ ਸਪੈਸ਼ਲ’ ਰੇਲ ਗੱਡੀ ਨੂੰ ਹਰੀ ਝੰਡੀ

Share this story

ਕੇਂਦਰੀ ਰੇਲ ਮੰਤਰੀ ਬਠਿੰਡਾ-ਨਵੀਂ ਦਿੱਲੀ ਸ਼ਤਾਬਦੀ ਨੂੰ 31 ਅਕਤੂਬਰ ਨੂੰ ਦਿਖਾਉਣਗੇ ਝੰਡੀ

Page-1_03 ਜਲੰਧਰ/ਚੰਡੀਗੜ੍ਹ, 27 ਅਕਤੂਬਰ-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ‘ਦੱਖਣ ਦਰਸ਼ਨ ਧਾਮ ਸਪੈਸ਼ਲ’ ਰੇਲ ਗੱਡੀ ਨੂੰ ਚੰਡੀਗੜ੍ਹ ਰੇਲਵੇ  ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕੇਂਦਰੀ ਰੇਲਵੇ ਮੰਤਰੀ ਸ਼੍ਰੀ ਡੀ.ਵੀ. ਸਦਾਨੰਦ ਗੌੜਾ 31 ਅਕਤੂਬਰ ਨੂੰ ਬਠਿੰਡਾ-ਨਵੀਂ ਦਿੱਲੀ ਸ਼ਤਾਬਦੀ ਰੇਲ ਗੱਡੀ ਨੂੰ ਬਠਿੰਡਾ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾਕੇ ਪੰਜਾਬੀਆਂ ਨੂੰ ਵੱਡਾ ਤੋਹਫਾ ਦੇਣਗੇ। ਅੱਜ ਇੱਥੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਵਲੋਂ ਪ੍ਰਸਿੱਧ ਯਾਤਰਾ ਸਥਾਨਾਂ ਨੂੰ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਆਪਸ ਵਿੱਚ ਜੋੜਨ ਦਾ ਕੰਮ ਕਰ ਰਹੀ ਹੈ ਅਤੇ  ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ

ਵੱਲੋਂ ਇਸਨੂੰ ਇਕ ਮਿਸ਼ਨ ਦੇ ਤੌਰ ’ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਰੇਲ ਗੱਡੀਆਂ ਦੇ ਸ਼ੁਰੂ ਹੋਣ ਨਾਲ ਦੇਸ਼ ਭਰ ਵਿੱਚ ਧਾਰਮਿਕ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਕਿਉਂਕਿ ਇੱਕ ਅੰਦਾਜ਼ੇ ਮੁਤਾਬਿਕ ਹਰ ਸਾਲ 50 ਲੱਖ ਲੋਕ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ  ਅਤੇ ਸੈਲਾਨੀ ਕੇਂਦਰਾਂ ਦੀ ਯਾਤਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਰੇਲ ਗੱਡੀ ਫੈਜ਼ਾਬਾਦ, ਅਯੁੱਧਿਆ, ਵਾਰਾਣਸੀ, ਮੁਗਲ ਸਰਾਏ, ਪੁਰੀ, ਤ੍ਰਿਪੂਤੀ, ਕਾਂਚੀਪੁਰਮ, ਰਾਮੇਸ਼ਵਰਮ, ਕੰਨਿਆਕੁਮਾਰੀ, ਔਰੰਗਾਬਾਦ, ਦੁਵਾਰਕਾ ਤੇ ਉਜੈਨ ਵਿਖੇ ਸਥਿਤ ਪ੍ਰਸਿੱਧ ਸਥਾਨਾਂ ਦੇ ਦਰਸ਼ਨ ਕਰਵਾਏਗੀ।
ਉਨ੍ਹਾਂ ਨਾਲ ਹੀ ਕਿਹਾ ਕਿ ਬਠਿੰਡਾ ਜੰਕਸ਼ਨ ਤੋਂ 31 ਅਕਤੂਬਰ ਨੂੰ ਕੇਂਦਰੀ ਰੇਲ ਮੰਤਰੀ ਸ਼੍ਰੀ  ਸਦਾਨੰਦ ਗੌੜ ਬਠਿੰਡਾ-ਨਵੀਂ ਦਿੱਲੀ ਸ਼ਤਾਬਦੀ ਦੀ ਸ਼ੁਰੂਆਤ ਕਰਨਗੇ। ਉਨ੍ਹਾਂ  ਕਿਹਾ ਕਿ ਇਹ ਵਿਸ਼ੇਸ਼ ਧਾਮ ਗੱਡੀ ਲੱਖਾਂ ਯਾਤਰੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏਗੀ। ਉਨ੍ਹਾਂ ਕਿਹਾ ਕਿ ਭਾਰਤੀ ਰੇਲਵੇ ਵਲੋਂ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਮੁੱਖ ਤੌਰ ’ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ , ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮੁੱਖ ਸੰਸਦੀ ਸਕੱਤਰ ਐਨ.ਕੇ. ਸ਼ਰਮਾ, ਡਿਵੀਜ਼ਨਲ ਰੇਲਵੇ ਮੈਨੇਜ਼ਰ ਅਨਿਲ ਕੁਮਾਰ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ, ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਪਰਮਜੀਤ ਕੌਰ ਲਾਂਡਰਾ ਅਤੇ ਸੀਨੀਅਰ ਯੂਥ ਅਕਾਲੀ ਆਗੂ ਅਸ਼ਵਨੀ ਕੁਮਾਰ ਰਿੰਕੂ ਵੀ ਹਾਜ਼ਰ ਸਨ।

WRITTEN BY