ਚੰਡੀਗੜ੍ਹ, 27 ਅਕਤੂਬਰ (ਪੀ. ਟੀ.)- ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿਚ ਅਨੁਸ਼ਾਸਨ ਕਾਇਮ ਰੱਖਣ ਅਤੇ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਦੇ ਨਿਰਦੇਸ਼ਾਂ ਅਧੀਨ ਸਾਰੇ ਡਿਪਟੀ ਕਮਿਸ਼ਨਰਾਂ ਨੇ ਤਹਿਸੀਲਾਂ ਵਿਚ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਕੁੱਲ 212 ਅਧਿਕਾਰੀ ਤੇ ਕਰਮਚਾਰੀ ਗੈਰਹਾਜ਼ਰ ਪਾਏ ਗਏ ਜਿਨ੍ਹਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਣ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦ¤ਸਿਆ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਰਕਾਰੀ ਦਫਤਰਾਂ ਵਿਚ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹ¤ਈਆਂ ਕਰਵਾਉਣ ਤੇ ਅਨੁਸ਼ਾਸਨ ਬਣਾਈ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਹ ਅਚਨਚੇਤੀ ਚੈਕਿੰਗ ਕੀਤੀ ਗਈ ਸੀ ਤਾਂ ਜੋ ਸਾਰੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸਮੇਂ ਤੇ ਅਨੁਸ਼ਾਸਨ ਦੇ ਪਾਬੰਦ ਰਹਿਣ। ਉਨ੍ਹਾਂ ਦ¤ਸਿਆ ਕਿ ਅਜਿਹੀਆਂ ਚੈਕਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ ਤੇ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ
ਬੁਲਾਰੇ ਨੇ ਦ¤ਸਿਆ ਕਿ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਕੇ.ਕੇ. ਯਾਦਵ ਵੱਲੋਂ ਭੇਜੀ ਗਈ ਰਿਪੋਰਟ ਅਨੁਸਾਰ ਵੱਖ-ਵੱਖ ਤਹਿਸੀਲਾਂ ਵਿਚ ਕੀਤੀ ਅਚਨਚੇਤ ਚੈਕਿੰਗ ਦੌਰਾਨ 52 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਬਰਾੜ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਜ਼ਿਲ੍ਹਾ ਮਾਲ ਅਫਸਰ, ਨਾਇਬ ਤਹਿਸੀਲਦਾਰ ਅਬੋਹਰ ਸਮੇਤ 28 ਅਧਿਕਾਰੀ/ਕਰਮਚਾਰੀ ਗੈਰਹਾਜ਼ਰ ਪਾਏ ਗਏ। ਉਨ੍ਹਾਂ ਅੱਗੇ ਦ¤ਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿਚ ਅਚਨਚੇਤ ਚੈਕਿੰਗ ਦੌਰਾਨ 26 ਅਧਿਕਾਰੀ/ਕਰਮਚਾਰੀ ਗੈਰਹਾਜ਼ਰ ਪਾਏ ਗਏ। ਇਨ੍ਹਾਂ ਵਿਚ ਸ੍ਰੀਮਤੀ ਪ੍ਰਭਜੋਤ ਕੌਰ, ਆਰ.ਸੀ, ਸ੍ਰੀ ਜਸਬੀਰ ਸਿੰਘ ਰੀਡਰ, ਸ੍ਰੀਮਤੀ ਵੀਨਾ ਕੁਮਾਰੀ ਐਸ.ਡੀ.ਏ. ਅਤੇ ਸ੍ਰੀਮਤੀ ਬਰਿੰਦਰ ਕੌਰ ਬਿਲਿੰਗ, ਬਿਲਿੰਗ ਕਲਰਕ ਤੋਂ ਇਲਾਵਾ ਹੋਰ ਅਧਿਕਾਰੀ/ਕਰਮਚਾਰੀ ਗੈਰਹਾਜ਼ਰ ਸਨ। ਇਸੇ ਤਰ੍ਹਾਂ ਜ਼ਿਲ੍ਹਾ ਪਟਿਆਲਾ ਦੀਆਂ ਤਹਿਸੀਲਾਂ ਦੀ ਅਚਨਚੇਤ ਚੈਕਿੰਗ ਸ੍ਰੀ ਅਜੀਤ ਸਿੰਘ ਪੰਨੂੰ ਡਵੀਜ਼ਨਲ ਕਮਿਸ਼ਨਰ ਵੱਲੋਂ ਕੀਤੀ ਗਈ ਜਿਸ ਦੌਰਾਨ 24 ਅਧਿਕਾਰੀ/ਕਰਮਚਾਰੀ ਗੈਰ-ਹਾਜ਼ਰ ਪਾਏ ਗਏ।ਇਨ੍ਹਾਂ ਵਿਚ ਸ੍ਰੀਮਤੀ ਕਿਰਨ ਬਾਲਾ ਸੁਪਰਡੰਟ, ਸ੍ਰੀਮਤੀ ਮਨਜੀਤ ਕੌਰ ਸੀਨੀਅਰ ਸਹਾਇਕ, ਕੁਲਵਿੰਦਰ ਕੌਰ ਕਲਰਕ ਅਤੇ ਸ੍ਰੀਮਤੀ ਸਰਿਤਾ ਰਾਣੀ ਜੂਨੀਅਰ ਸਟੈਨੋ ਸਮੇਤ ਹੋਰ ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਸਨ। ਉ¤ਧਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਨੇ ਸਵੇਰੇ 9.04 ਵਜੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ 24 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਸਨ। ਇਨ੍ਹਾਂ ਵਿਚ ਹਰੀ ਲਾਲ ਤਹਿਸੀਲਦਾਰ ਫਤਹਿਗੜ੍ਹ ਸਾਹਿਬ, ਸ੍ਰੀ ਸਵਰਨ ਸਿੰਘ ਐਸਡੀਏ, ਸ੍ਰੀਮਤੀ ਸੰਤੋਸ਼ ਕੁਮਾਰੀ ਜੂਨੀਅਰ ਸਹਾਇਕ ਆਦਿ ਗੈਰਹਾਜ਼ਰ ਸਨ। ਤਹਿਸੀਲ ਦਫਤਰਾਂ ਵਿਚ ਗੈਰਹਾਜ਼ਰੀ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਵਿੱਤ ਕਮਿਸ਼ਨਰ ਮਾਲ ਨੂੰ ਕਿਹਾ ਹੈ ਕਿ ਉਹ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਤਾਂ ਜੋ ਸਰਕਾਰੀ ਦਫਤਰਾਂ ਵਿਚ ਅਨੁਸ਼ਾਸਨ ਤੇ ਸਮੇਂ ਦੀ ਪਾਬੰਦੀ ਕਾਇਮ ਕੀਤੀ ਜਾ ਸਕੇ। ਇਸੇ ਤਰ੍ਹਾਂ ਚੰਡੀਗੜ੍ਹ ਵਿਖੇ ਨਿਰਦੇਸ਼ਕ ਖੇਤੀਬਾੜੀ ਅਤੇ ਪੰਜਾਬ ਸੀਡ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਵੀ ਮੁੱਖ ਸਕੱਤਰ ਦੇ ਨਿਰਦੇਸ਼ਾਂ ਉ¤ਤੇ ਮਿਸ ਗੁਰਪ੍ਰੀਤ ਸਪਰਾ ਵਿਸ਼ੇਸ਼ ਸਕੱਤਰ ਪ੍ਰਸੋਨਲ ਤੇ ਸੰਯੁਕਤ ਸਕੱਤਰ ਵਿਜੀਲੈਂਸ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਵਿਚ 85 ਅਧਿਕਾਰੀ/ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਵਿਚ ਸ੍ਰੀ ਮੰਗਲ ਸਿੰਘ ਨਿਰਦੇਸ਼ਕ ਖੇਤੀਬਾੜੀ, ਪੰਜ ਸੰਯੁਕਤ ਸਕੱਤਰ ਨਿਰੰਕਾਰ ਸਿੰਘ, ਕੰਵਲਜੀਤ ਸਿੰਘ, ਦੇਵ ਰਾਜ ਕਾਲੀਆ, ਸਰਬਜੀਤ ਸਿੰਘ ਤੇ ਰਜਨੀਸ਼ ਚੰਦਰ ਮਹਿਤਾ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਗੈਰ-ਹਾਜ਼ਰ ਪਾਏ ਗਏ। ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਕਿਹਾ ਹੈ ਕਿ ਉਹ ਗੈਰ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ ਕਰਨ ਅਤੇ ਸੱਤ ਦਿਨਾਂ ਵਿਚ ਜ਼ਰੂਰੀ ਕਾਰਵਾਈ ਕਰਨ।



