ਐਸ.ਏ.ਐਸ.ਨਗਰ, 29 ਅਕਤੂਬਰ (ਬਲਜਿੰਦਰ ਢਿੱਲੋਂ)- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਵਿਚਲੀਆਂ ਸੜਕਾਂ ਦੇ ਦੁਆਲੇ ਲਗੇ ਹੋਏ ਦਰਖੱਤਾਂ, ਫੁੱਲ ਬੁੂਟਿਆਂ ਅਤੇ ਹੈਜ ਤੇ ਉੱਗੀ ਅਮਰਵੇਲ ਇਨ੍ਹਾਂ ਨੂੰ ਵੱਧਣ ਫੁੱਲਣ ਵਿੱਚ ਰੁਕਾਵਟ ਪੈਦਾ ਕਰਦੀ ਹੈ, ਨੂੰ ਹਟਾਉਣ ਲਈ ਇੱਕ ਵਿਸ਼ੇਸ ਮੁਹਿੰਮ ਵਿੱਢੀ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੁੂ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਜ਼ਿਲ•ੇ ’ਚ ਚੱਲ ਰਹੇ ਦਿਹਾਤੀ ਅਤੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿੱਆ ਸਬੰਧੀ ਸੱਦੀ ਗਈ ਮੀਟਿੰਗ ਦੌਰਾਨ ਗਮਾਡਾ ਅਤੇ ਮਿਉਂਸਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਦਿੱਤੀਆਂ। ਉਨ•ਾਂ ਆਖਿਆ ਕਿ ਅਮਰਵੇਲ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਇਸ ਦਾ ਮੁਕੰਮਲ ਸਫਾਇਆ ਕਰਨ ਨੁੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਦਰਖੱਤਾਂ ਅਤੇ ਫੁੱਲ ਬੂਟਿਆਂ ਦਾ ਨੁਕਸਾਨ ਨਾ ਹੋਵੇ। ਸ੍ਰੀ ਸਿੱਧੂ ਨੇ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਆਖਿਆ ਕਿ
ਉਹ ਸ਼ਹਿਰਾਂ ਨੂੰ ਸਾਫ਼ ਸੁਥਰੀ ਦਿੱਖ ਪ੍ਰਦਾਨ ਕਰਨ ਲਈ ਸ਼ਹਿਰਾਂ ’ਚ ਨਜਾਇਜ਼ ਕਬਜੇ ਹਟਾਉਣ ਲਈ ਤੁਰੰਤ ਢੁੱਕਵੀ ਕਾਰਵਾਈ ਕਰਨ। ਅਤੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਤੋਂ ਬਾਹਰ ਰੱਖਿਆ ਸਮਾਨ ਜੋ ਕਿ ਆਵਾਜਾਈ ਵਿੱਚ ਅੜਿਕਾ ਬਣਦਾ ਹੈ ਬਾਰੇ ਦੁਕਾਨਦਾਰਾਂ ਨੂੰ ਆਪਣੀ ਦੁਕਾਨ ਤੱਕ ਹੀ ਸੀਮਤ ਰੱਖਣ ਲਈ ਹਦਾਇਤ ਕੀਤੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰਾਂ ’ਚ ਸਫਾਈ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਦੀ ਪੜਤਾਲ ਲਈ ਉਹ ਖੁਦ ਅਚਨਚੇਤੀ ਚੈਕਿੰਗ ਕਰਨਗੇ। ਇਸ ਕੰਮ ਲਈ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਅਚਨਚੇਤੀ ਚੈਕਿੰਗ ਕਰਨ ਲਈ ਵੀ ਆਖਿਆ। ਇਸ ਮੌਕੇ ਐਸ.ਡੀ.ਐਮ (ਖਰੜ) ਸ੍ਰੀ ਸੁਖਜੀਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਸ਼ਨਪ੍ਰੀਤ ਕੌਰ ਗਿੱਲ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਵਿੰਦਰ ਸਿੰਘ ਸਰਾਓ, ਸਕੱਤਰ ਜ਼ਿਲ•ਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਸੁਖਵਿੰਦਰ ਸਿੰਘ ਪੰਧੇਰ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰ: ਜੋਰਾ ਸਿੰਘ ਅਤੇ ਸ੍ਰੀ ਐਨ.ਐਸ ਵਾਲੀਆ, ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀ ਸੁਖਮਿੰਦਰ ਸਿੰਘ, ਕਾਰਜਸਾਧਕ ਅਫ਼ਸਰ ਸ੍ਰੀ ਰਾਜੇਸ ਸ਼ਰਮਾ, ਸ੍ਰੀ ਜਗਜੀਤ ਸਿੰਘ ਸਾਹੀ, ਸ੍ਰੀ ਸੁਖਵਿੰਦਰ ਸਿੰਘ ਸਿੱਧੂ ਸਮੇਤ ਬੀ.ਡੀ.ਪੀ.ਓਜ਼ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।



