Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ’ਤੇ ਕੀਤੇ ਹਮਲੇ ਦੀ ਸਖ਼ਤ ਨਿਖੇਧੀ

Share this story

ਅੰਮ੍ਰਿਤਸਰ, 29 ਅਕਤੂਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨਤਾਰਨ ਦੇ ਪਿੰਡ ਯੋਧਪੁਰ ਵਿਖੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ (ਨੂਰਮਹਿਲੀਏ) ਦੇ ਪੈਰੋਕਾਰਾਂ ਅਤੇ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਵੱਲੋਂ ਸਿੱਖ ਜਥੇਬੰਦੀਆਂ ’ਤੇ ਸਿੱਧੀਆਂ ਗੋਲੀਆਂ ਚਲਾ ਕੇ ਕੀਤੇ ਹਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਰੜੇ ਸ਼ਬਦਾਂ ਵਿੱਚ ਇਸ ਦੀ ਨਿਖੇਧੀ ਕੀਤੀ ਹੈ।ਇਥੋਂ ਜਾਰੀ ਪ੍ਰੈਸ ਨੋਟ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਨੂਰਮਹਿਲੀਆਂ ਦਾ ਕੂੜ ਪ੍ਰਚਾਰ ਦਿਨੋ ਦਿਨ ਵਧ ਰਿਹਾ ਹੈ ਜਿਸ ਕਾਰਣ ਬੇਚੈਨੀ ਤੇ ਅਸ਼ਾਂਤੀ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨੂਰਮਹਿਲੀਏ ਸਿੱਖ ਧਰਮ ਦੇ ਖਿਲਾਫ਼ ਪ੍ਰਚਾਰ ਕਰਨ ਦੇ ਨਾਲ-ਨਾਲ ਸੂਬੇ ਵਿੱਚ ਅਰਾਜਕਤਾ ਵੀ ਫੈਲਾ ਰਹੇ ਹਨ।ਉਨ•ਾਂ ਕਿਹਾ ਕਿ ਜਿਨ•ਾਂ ਵਿਅਕਤੀਆਂ ਨੇ ਨਿਹੱਥੇ ਸਿੱਖਾਂ ਤੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਗੰਭੀਰ ਰੂਪ ਵਿੱਚ ਜਖ਼ਮੀ ਕੀਤਾ ਹੈ, ਉਨ•ਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਉਨ•ਾਂ ਕਿਹਾ ਕਿ ਨੂਰਮਹਿਲੀਆਂ ਦੀ ਇਸ ਘਿਨਾਉਣੀ ਹਰਕਤ ਕਰਕੇ ਦੇਸ਼-ਵਿਦੇਸ਼ ਦੇ ਸਿੱਖਾਂ ਵਿੱਚ ਭਾਰੀ ਰੋਸ ਤੇ ਰੋਹ ਹੈ।ਉਨ•ਾਂ ਕਿਹਾ ਕਿ ਜਥੇਬੰਦੀਆਂ ਵਲੋਂ ਜੇਕਰ ਨੂਰਮਹਿਲੀਆਂ ਦੇ ਸਮਾਗਮ ਨੂੰ ਰੋਕਣ ਬਾਰੇ ਪ੍ਰਸ਼ਾਸਨ ਨੂੰ ਅਗਾਉਂ ਸੂਚਿਤ ਕੀਤਾ ਸੀ ਤੋਂ ਸਪਸ਼ਟ ਹੈ ਕਿ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਹੀ ਇਹ ਸਭ ਕੁਝ ਵਾਪਰਿਆ ਹੈ।

WRITTEN BY