Skip to content
Independent perspectives. Global stories.
BREAKING

’84 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਕੇਂਦਰ ਵੱਲੋਂ 5-5 ਲੱਖ ਰੁ. ਮੁਆਵਜ਼ਾ ਦੇਣ ਦਾ ਐਲਾਨ

Share this story

ਸੁਖਬੀਰ ਬਾਦਲ ਵੱਲੋਂ ਸਹਾਇਤਾ ਦਾ ਸਵਾਗਤ, ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ
Page-1_09 ਨਵੀਂ ਦਿੱਲੀ, 30 ਅਕਤੂਬਰ (ਪੀ. ਟੀ. ਲਾਇਵ)- ਕੇਂਦਰ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਇਸ ਕਤਲੇਆਮ ਵਿੱਚ 3325 ਵਿਅਕਤੀ ਮਾਰੇ ਗਏ ਸਨ। ਨਰਿੰਦਰ ਮੋਦੀ ਸਰਕਾਰ ਨੇ 31 ਅਕਤੂਬਰ  1984 ਨੂੰ ਉਸ ਵੇਲੇ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦੇਸ਼ ਭਰ ਵਿੱਚ ਫੈਲੇ ਸਿੱਖਾਂ ਦੇ ਕਲਤੇਆਮ ਦੀ 30ਵੀਂ ਬਰਸੀ ਤੋਂ ਠੀਕ ਇੱਕ ਦਿਨ ਪਹਿਲਾਂ ਇਸ ਵੱਡੇ ਫੈਸਲੇ ਦਾ ਐਲਾਨ ਕੀਤਾ ਹੈ। ਉਂਜ ਮਨਮੋਹਨ ਸਰਕਾਰ ਨੇ ਵੀ 2006 ਵਿੱਚ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਲਈ 717 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਸੀ। ਇਸ ਵਿੱਚੋਂ 200 ਕਰੋੜ ਰੁਪਏ

ਖਰਚ ਨਹੀਂ ਹੋ ਸਕੇ। ਸੁਖਬੀਰ ਬਾਦਲ ਵੱਲੋਂ ’84 ਦੇ ਪੀੜਤਾਂ ਨੂੰ ਸਹਾਇਤਾ ਦਾ ਸਵਾਗਤ-ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ 1984 ਦੀ ਸਿੱਖ ਨਸਲਕੁਸ਼ੀ ਦੇ ਸ਼ਿਕਾਰ ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪੈ ਦੀ ਸਹਾਇਤਾ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਨਾਲ ਹੀ ਕਿਹਾ ਹੈ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣ।
ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਵਲੋਂ ਐਨ.ਡੀ.ਏ. ਸਰਕਾਰ ਬਣਦਿਆਂ ਹੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲਕੇ ਦੰਗਿਆਂ ਦੇ ਪੀੜਤਾਂ ਨੂੰ ਬਣਦੀ ਸਹਾਇਤਾ ਦੇਣ ਸਬੰਧੀ ਵਿਸਥਾਰਤ ਕੇਸ ਪੇਸ਼ ਕੀਤਾ ਸੀ, ਜਿਸ ਸਬੰਧੀ ਕੇਂਦਰ ਸਰਕਾਰ ਵਲੋਂ ਪੀੜ੍ਹਤ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5-5 ਲੱਖ ਰੁਪੈ ਦੇਣ ਦਾ ਐਲਾਨ ਕੀਤਾ ਹੈ।
ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਵਲੋਂ 10 ਸਾਲ ਦੰਗਿਅ੍ਯਾਂ ਦੇ ਦੋਸ਼ੀਆਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਗਿਆ ਤੇ ਪੀੜ੍ਹਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਇਕ ਧੇਲਾ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਵਲੋਂ ‘ਵਿੱਤੀ ਸਹਾਇਤਾ ਨਾਲ ਪੀੜ੍ਹਤ ਪਰਿਵਾਰਾਂ ਦੇ ਜ਼ਖਮਾਂ ’ਤੇ ਮੱਲਮ ਲੱਗੀ ਹੈ ।
ਸ. ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਵਿਰੁੱਧ ਚੱਲ ਰਹੇ ਕੇਸਾਂ ਨੂੰ ਫਾਸਕ ਟਰੈਕ ਦੇ ਆਧਾਰ ’ਤੇ ਚਲਾਕੇ ਦੋਸ਼ੀਆਂ ਨੂੰ ਇਕ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਸਜ਼ਾਵਾਂ ਦਿਵਾਈਆਂ ਜਾਣ’।

WRITTEN BY