Skip to content
Independent perspectives. Global stories.
BREAKING

ਸੁਖਬੀਰ ਵੱਲੋਂ ਕਣਕ ਦੇ ਘੱਟੋ-ਘੱਟ ਸਮੱਰਥਨ ਮੁੱਲ ’ਚ 150 ਰੁਪਏ ਵਾਧਾ ਕਰਨ ਦੀ ਅਪੀਲ

Share this story

ਚੰਡੀਗੜ, 30 ਅਕਤੂਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਣਕ ਦੇ ਘੱਟੋ ਘੱਟ ਸਮੱਰਥਨ ਮੁੱਲ ਚ ਕੇਂਦਰ ਸਰਕਾਰ ਵੱਲੋਂ ਕੀਤੇ ਗਏ 50 ਰੁਪਏ ਦੇ ਵਾਧੇ ਨੂੰ ਕਣਕ ਦੇ ਲਾਗਤ ਮੁੱਲ ਚ ਹੋਏ ਵਾਧੇ ਦੇ ਮੱਦੇਨਜ਼ਰ ਘੱਟ ਐਲਾਨਦਿਆਂ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਚ ਰੱਖਦਿਆਂ 150 ਰੁਪਏ ਪ੍ਰਤੀ ਕਵਿੰਟਲ ਵਾਧੇ ਦੀ ਮੰਗ ਕੀਤੀ ਹੈ। ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ਾਂ ਅਤੇ ਕਣਕ ਦੀ ਪੈਦਾਵਾਰ ਦੀ ਲਾਗਤ ਵਧਨ ਕਾਰਨ ਕਿਸਾਨਾਂ ਤੇ ਪੈਣ ਵਾਲੇ ਬੋਝ ਨੂੰ ਧਿਆਨ ਚ ਰੱਖਦਿਆਂ ਕਣਕ ਦੇ ਘੱਟੋ ਘੱਟ ਸਮੱਰਥਨ ਮੁੱਲ ਚ 150 ਰੁਪਏ ਪ੍ਰਤੀ ਕਵਿੰਟਲ ਵਾਧਾ ਕੀਤੇ ਜਾਣ ਦੀ ਲੋੜ ਹੈ ।ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀਆਂ ਯੂ.ਪੀ.ਏ ਸਰਕਾਰਾਂ ਵੱਲੋਂ ਪਹਿਲਾਂ ਹੀ ਕਿਸਾਨਾਂ ਦੇ ਹਿਤਾਂ ਨਾਲ ਖਿਲਵਾੜ ਕੀਤਾ ਜਾਂਦਾ ਰਿਹਾ ਹੈ।

WRITTEN BY