Skip to content
Independent perspectives. Global stories.
BREAKING

ਬੂਥ ਪੱਧਰ ਅਫਸਰ 2 ਨਵੰਬਰ ਨੂੰ ਦਾਅਵੇ ਤੇ ਇਤਰਾਜ਼ਾਂ ਦੇ ਫਾਰਮ ਪ੍ਰਾਪਤ ਕਰਨਗੇ : ਜ਼ਿਲ੍ਹਾ ਚੋਣ ਅਫਸਰ

Share this story

ਜਲੰਧਰ, 30 ਅਕਤੂਬਰ (ਮਨਦੀਪ ਸਿੰਘ)- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਲੋਕਾਂ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ/ਵਿਧਾਨ ਸਭਾ ਚੋਣ ਹਲਕਿਆਂ ਦੀ ਫੋਟੋ ਵੋਟਰ ਸੂਚੀ ਸਾਲ-2015 ਤਿਆਰ ਕਰਵਾਉਣ ਲਈ ਵਿਸ਼ੇਸ਼ ਸਰਸਰੀ ਸੁਧਾਈ ਦੇ ਜਾਰੀ ਪ੍ਰੋਗਰਾਮ ਅਨੁਸਾਰ 2 ਨਵੰਬਰ 2014 ਦਿਨ ਐਤਵਾਰ ਨੂੰ ਬੂਥ ਲੈਵਲ ਅਫਸਰ ਵਿਸ਼ੇਸ਼ ਮੁਹਿੰਮ ਦੇ ਤਹਿਤ ਪੋਲਿੰਗ ਸਟੇਸ਼ਨ ਭਵਨ ਵਿਖੇ ਦਾਅਵੇ ਅਤੇ ਇਤਰਾਜ਼ਾਂ ਦੇ ਫਾਰਮ ਪ੍ਰਾਪਤ ਕਰਨਗੇ ਅਤੇ ਇਸ ਦੌਰਾਨ ਰਾਜਨੀਤਕ ਪਾਰਟੀਆਂ ਦੁਆਰਾ ਤਾਇਨਾਤ ਬੂਥ ਪੱਧਰੀ ਏਜੰਟ ਵੀ ਮੌਜੂਦ ਹੋਣਗੇ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਦੀ ਉਮਰ 1 ਜਨਵਰੀ 2015 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਜਾਵੇਗੀ ਅਤੇ ਜੇਕਰ ਅਜਿਹੇ ਵਿਅਕਤੀ ਦਾ ਨਾਮ ਭਾਰਤ ਵਿੱਚ ਕਿਸੇ ਵੀ ਸਥਾਨ ਦੀ ਵੋਟਰ ਸੂਚੀ ਵਿੱਚ ਪਹਿਲਾਂ ਦਰਜ ਨਹੀਂ ਹੈ ਤਾਂ ਉਹ ਆਪਣਾ ਨਾਮ ਦਰਜ ਕਰਵਾਉਣ ਲਈ ਦਾਅਵਾ ਪੇਸ਼ ਕਰ ਸਕਦਾ ਹੈ । ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ-6, ਦਰਜ ਇੰਦਰਾਜ ਦੀ ਕਟੌਤੀ ਲਈ ਫਾਰਮ-7, ਇੰਦਰਾਜਾਂ ਦੀ ਦਰੁਸਤੀ ਲਈ ਫਾਰਮ 8 ਅਤੇ  ਇੰਦਰਾਜਾ ਦੀ ਅਦਲਾ-ਬਦਲੀ ਲਈ ਫਾਰਮ 8-ਓ ਭਰਿਆ ਜਾਵੇਗਾ ਅਤੇ ਇਹ ਫਾਰਮ ਮੁਫਤ ਉਪਲਬਧ

ਹੋਣਗੇ। ਜ਼ਿਲ੍ਹਾ ਜਲੰਧਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਚੋਣਕਾਕਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਵੇਰਵੇ ਦਿੰਦਿਆਂ ਸ੍ਰੀ ਯਾਦਵ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 30-ਫਿਲੌਰ ਲਈ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ-ਮੰਡਲ ਮੈਜਿਸਟ੍ਰੇਟ-ਫਿਲੌਰ ਸ੍ਰੀ ਜਸਬੀਰ ਸਿੰਘ , ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-1 ਤਹਿਸੀਲਦਾਰ ਫਿਲੌਰ ਸ੍ਰੀ ਸ਼ੀਸ਼ ਪਾਲ ਸਿੰਗਲਾ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-2 ਬਲਾਕ ਵਿਕਾਸ ਤੇ ਪੰਚਾਇਤ ਅਫਸਰ-ਫਿਲੌਰ ਸ੍ਰੀ ਮੋਹਿਤ ਕਲਿਆਣ ਹੋਣਗੇ।।

WRITTEN BY