ਚੰਡੀਗੜ੍ਹ, 30 ਅਕਤੂਬਰ (ਪੀ. ਟੀ.)- ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੂਸਾਰ 31 ਅਕਤੂਬਰ ਨੂੰ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਸਤਾਬਦੀ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਏਕਤਾ ਦਿਵਸ ਨੂੰ ਹਰ ਸਾਲ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਸਾਰੇ ਸਰਕਾਰੀ ਦਫਤਰਾਂ, ਜਨਤਕ ਅਦਾਰਿਆਂ ਅਤੇ ਹੋਰ ਜਨਤਕ ਸੰਸਥਾਵਾਂ ਵਲੋ‘ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਜਾਵੇਗੀ।ਇਸ ਦਿਨ ਸ. ਪਟੇਲ ਦੀ ਰਾਸ਼ਟਰ ਪ੍ਰਤੀ ਸਮਰਪਿਤ ਭਾਵਨਾ ਅਤੇ ਦੂਰ ਦ੍ਰਿਸ਼ਟੀ ਨੂੰ ਯਾਦ ਕੀਤਾ ਜਾਵੇਗਾ। ਬੁਲਾਰੇ ਨੈ ਦੱਸਿਆ ਕਿ ਸਾਰੇ ਪ੍ਰਸਾਸ਼ਕੀ ਸਕੱਤਰਾਂ, ਡਾਇਰੈਕਟਰਾਂ, ਜ਼ਿਲ੍ਹਾ ਪ੍ਰਸਾਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿਤੇ ਗਏ ਹਨ ਕਿ ਸਰਕਾਰ ਦੇ ਉਕਤ ਹੁਕਮਾਂ ਦੀ ਪਾਲਣਾ ਨੂੰ ਇੰਨ ਬਿੰਨ ਯਕੀਨੀ ਬਣਾਇਆ ਜਾਵੇ।



