ਸ੍ਰੀਨਗਰ, 30 ਅਕਤੂਬਰ (ਪੀ. ਟੀ.)- ਜੰਮੂ ਤੇ ਕਸ਼ਮੀਰ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਸੱਦਾ ਦੇਣ ਵਾਲੇ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ. ਕੇ. ਐਲ. ਐਫ਼.) ਦੇ ਚੇਅਰਮੈਨ ਮੁਹੰਮਦ ਯਾਸਿਨ ਮਲਿਕ ਸਮੇਤ 8 ਵਿਅਕਤੀਆਂ ਨੂੰ ਅੱਜ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ । ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜਿਹਾ ਸੂਬੇ ਵਿਚ ਅਮਨ ਤੇ ਕਾਨੂੰਨ ਕਾਇਮ ਰੱਖਣ ਲਈ ਇਹਤਿਹਾਤ ਵਜੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ. ਕੇ. ਐਲ. ਐਫ਼. ਦੇ ਕੁਝ ਹੋਰ ਨੇਤਾਵਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਰੀਅਤ ਕਾਨਫਰੰਸ ਦੇ ਕੱਟੜਵਾਦੀ ਧੜੇ ਦੇ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਤੇ ਨਰਮ ਧੜੇ ਦੇ ਨੇਤਾ ਮੀਰਵਾਇਜ਼ ਉਮਰ ਫਾਰੂਕ ਤੇ ਮਲਿਕ ਨੇ ਨਵੰਬਰ-ਦਸੰਬਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ।
।



