ਅੰਮ੍ਰਿਤਸਰ, 30 ਅਕਤੂਬਰ (ਪੀ. ਟੀ.)- ਆਸਟ੍ਰੇਲੀਆ ‘ਚ ਪਰਥ ਵਿਖੇ ਗੁਰਦੁਆਰਾ ਸਾਹਿਬ ’ਤੇ ਕੀਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਏਥੋਂ ਜਾਰੀ ਪ੍ਰੈਸ ਨੋਟ ‘ਚ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਨੇ ਸਾਂਝੇ ਤੌਰ ’ਤੇ ਆਸਟ੍ਰੇਲੀਆ ਦੇ ਪਰਥ ਦੇ ਲਾਗਲੇ ਪਿੰਡ ਬੈਨਿਟ ਸਪਰਿੰਗ ਵਿਖੇ ਗੁਰਦੁਆਰਾ ਸਾਹਿਬ ਤੇ ਕੀਤੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ. ਬੇਦੀ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਸ. ਰਘੂਜੀਤ ਸਿੰਘ ਵਿਰਕ, ਸ. ਸੁਖਦੇਵ ਸਿੰਘ ਭੌਰ
ਅਤੇ ਸ. ਰਜਿੰਦਰ ਸਿੰਘ ਮਹਿਤਾ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੈਲੀਫੋਰਨੀਆਂ ਦੇ ਪ੍ਰਮੁੱਖ ਸ਼ਹਿਰ ਯੂਬਾ ਸਿਟੀ ਵਿੱਚ ਇੰਟਰਨੈਸ਼ਨਲ ਸਿੱਖ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਗਏ ਹੋਏ ਹਨ। ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਉਨ•ਾਂ ਨੇ ਅਮਰੀਕਾ ਤੋਂ ਟੈਲੀਫੋਨ ਤੇ ਆਸਟ੍ਰੇਲੀਆ ਦੇ ਪਰਥ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਤੇ ਹੋਏ ਹਮਲੇ ਦੀ ਵਾਪਰੀ ਘਟਨਾ ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ। ਉਨ•ਾਂ ਭਾਰਤ ਸਥਿਤ ਆਸਟ੍ਰੇਲੀਆ ਦੇ ਰਾਜਦੂਤ ਨੂੰ ਇਕ ਪੱਤਰ ਲਿਖ ਕੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਉਨ•ਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਘਟਨਾ ਦਾ ਨੋਟਿਸ ਲੈਣ ਲਈ ਕਿਹਾ ਹੈ।ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਸਮੁੱਚੀ ਟੀਮ ਨੇ ਕਿਹਾ ਕਿ ਸਿੱਖ ਧਰਮ ਸਰਬੱਤ ਦਾ ਭਲਾ ਚਾਹੁਣ ਵਾਲਾ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲਾ ਧਰਮ ਹੈ। ਉਨ•ਾਂ ਕਿਹਾ ਕਿ ਪੰਜਾਬ ਅਤੇ ਭਾਰਤੀ ਸਿੱਖਾਂ ਨੇ ਆਸਟ੍ਰੇਲੀਆ ਦੀ ਬਿਹਤਰੀ, ਤਰੱਕੀ ਅਤੇ ਚੜ•ਦੀ ਕਲਾ ਲਈ ਅਹਿਮ ਰੋਲ ਅਦਾ ਕੀਤਾ ਹੈ।ਪਰ ਸਿੱਖਾਂ ਦੇ ਧਾਰਮਿਕ ਅਸਥਾਨਾਂ ਤੇ ਹਮਲੇ ਹੋਣਾ ਸਰਾਸਰ ਗਲਤ ਹੈ ਕਿਉਂਕਿ ਇਸ ਨਾਲ ਉਨ•ਾਂ ਦੇ ਧਾਰਮਿਕ ਜ਼ਜ਼ਬਾਤ ਜੁੜੇ ਹੋਏ ਹਨ। ਉਨ•ਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਸਬੰਧੀ ਦੇਸ਼-ਵਿਦੇਸ਼ ਦੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਆਸਟ੍ਰੇਲੀਆ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਆਸਟ੍ਰੇਲੀਆ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਤੁਰੰਤ ਭਾਲ ਕਰਕੇ ਉਨ•ਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।



