Skip to content
Independent perspectives. Global stories.
BREAKING

ਯਾਦਗਾਰ ਬਾਰੇ ਕਮੇਟੀ ਤੋਂ ਸਪੱਸ਼ਟੀਕਰਨ ਮੰਗਾਂਗੇ : ਸਿੰਘ ਸਾਹਿਬ

Share this story

ਅੰਮ੍ਰਿਤਸਰ, 27 ਜੁਲਾਈ (ਨਰਿੰਦਰ ਪਾਲ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਨਵੰਬਰ 84 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦਗਾਰ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸਪਸ਼ਟੀਕਰਨ ਮੰਗਿਆ ਜਾਵੇਗਾ।ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ 12 ਜੂਨ 2013 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਵੰਬਰ 84 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦਗਾਰ ਦਾ ਨੀਂਹ ਪੱਥਰ ਰੱਖੇ ਜਾਣ ਸਮੇਂ ਇਹੀ ਦੱਸਿਆ ਗਿਆ ਸੀ ਕਿ ਇਹ ਯਾਦਗਾਰ ਕੇਵਲ ਨਵੰਬਰ 84 ਦੌਰਾਨ ਮਾਰੇ ਗਏ  ਸਿੱਖਾਂ ਦੀ ਹੈ। ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਸੇ ਯਾਦਗਾਰ ਦੀ ਉਸਾਰੀ ਨੂੰ ਰੋਕਣ ਸਬੰਧ ਸ੍ਰ ਪਰਮਜੀਤ ਸਿੰਘ ਸਰਨਾ ਦਿੱਲੀ ਹਾਈ ਕੋਰਟ ਗਏ ਸਨ ਜਿਸ ਲਈ ਉਨ੍ਹਾਂ ਨੂੰ ਤਲਬ ਕੀਤਾ ਗਿਆ ਤੇ ਬੀਤੇ ਕੱਲ੍ਹ ਪੰਜ ਸਿੰਘ ਸਾਹਿਬਾਨ ਵਲੋਂ ਅਦਾਲਤੀ ਕੇਸ ਵਾਪਿਸ ਲੈਣ ਦਾ ਅਦੇਸ਼ ਵੀ ਦਿੱਤਾ ਗਿਆ ਹੈ ।ਉਨ੍ਹਾਂ ਦੱਸਿਆ ਕਿ ਸ੍ਰ ਸਰਨਾ ਵਲੋਂ ਦਿੱਤੇ ਸਪਸ਼ਟੀਕਰਨ ਅਤੇ ਅਖਬਾਰੀ ਖਬਰਾਂ ਰਾਹੀਂ ਹੀ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸੇ ਕੇਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ.ਕੇ.ਦੁਆਰਾ ਜਵਾਬੀ ਦਾਅਵਾ ਦਾਇਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਵਾਬੀ ਦਾਅਵੇ ਵਿਚ ਯਾਦਗਾਰ ਬਾਰੇ ਜੋ ਕੁਝ ਵੀ ਦੱਸਿਆ ਗਿਆ ਹੈ ਉਹ ਯਾਦਗਾਰ ਦੀ ਭਾਵਨਾ ਨਾਲ ਮੇਲ ਨਹੀ ਖਾਂਦਾ ,ਇਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਾਸੋਂ ਅਦਾਲਤ ਵਿਚ ਦਾਇਰ ਜਵਾਬੀ ਦਾਅਵੇ ਤੇ ਯਾਦਗਾਰ ਦੀ ਰੂਪ ਰੇਖਾ ਬਾਰੇ ਸਪਸ਼ਟੀ ਕਰਨ ਮੰਗਿਆ ਜਾ ਰਿਹਾ ਹੈ।

WRITTEN BY