ਬਰਨਾਲਾ, 31 ਅਕਤੂਬਰ (ਰਾਮ ਸਿੰਘ ਧਨੌਲਾ)- ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰ. ਗੁਰਲਵਲੀਨ ਸਿੰਘ ਸਿੱਧੂ ਨੇ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਜ਼ਿਲ•ੇ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਹੁਣ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਬੱਸ ਚਾਲਕ ਅਤੇ ਕਡੰਕਟਰ ਵਿਰੁੱਧ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸਾਈਬਰ ਕੈਫੇ, ਐ੍ਯਸ. ਟੀ. ਡੀ. ਅਤੇ ਪੀ. ਸੀ. ਓ. ਮਾਲਕਾਂ ਨੂੰ ਹੁਕਮ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐ੍ਯਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਵਰਤੋਂ ਕਰਨ ਵਾਲੇ ਵਿਅਕਤੀ ’ਤੇ ਜੇਕਰ ਕਿਸੇ ਵੀ ਤਰ•ਾਂ ਦੀ ਸ਼ੱਕ ਪੈਂਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਵਰਤੋਂਕਾਰਾਂ ਦੇ ਰਿਕਾਰਡ ਲਈ ਵਿਸ਼ੇਸ਼ ਰਜਿਸਟਰ ਲਗਾਇਆ
ਜਾਵੇ, ਜੋ ਵਰਤੋਂਕਾਰ ਆਪਣੇ ਹੱਥ ਨਾਲ ਆਪਣੀ ਐਂਟਰੀ ਪਾਵੇਗਾ। ਐਕਟਿਵਲੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਜ਼ਿਲ•ੇ ਅੰਦਰ ਪਤੰਗ/ਗੁੱਡੀਆਂ ਉਡਾੳਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀਂ ਹੋਵੇਗੀ। ਇੱਕ ਹੋਰ ਹੁਕਮ ਜਾਰੀ ਕਰਦਿਆ ਉਹਨਾਂ ਸਦਰ ਬਜ਼ਾਰ ਵਿੱਚ ਕਿਸੇ ਕਿਸਮ ਦੇ ਸਮਾਨ ਨੂੰ ਆਪਣੀ ਮਾਲਕੀ ਹੱਦ ਤੋਂ ਬਾਹਰ ਨਾ ਰੱਖਣ ਅਤੇ ਬਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲ•ਰ ਦੀ ਪਾਰਕਿੰਗ ਪੁਰਾਣਾ ਸਿਵਲ ਹਸਪਤਾਲ ਦੀ ਖਾਲੀ ਥਾਂ, ਰੇਲਵੇ ਸਟੇਸ਼ਨ, ਫਰਵਾਹੀ ਬਜ਼ਾਰ ਅਤੇ ਹੰਡਿਆਇਆ ਬਜ਼ਾਰ ਵਿੱਚ ਪੀਲੀ ਲਾਈਨ ਦੇ ਅੰਦਰ ਕਰਨ ਦਾ ਹੁਕਮ ਜਾਰੀ ਕੀਤਾ ਹੈ।



