Skip to content
Independent perspectives. Global stories.
BREAKING

ਜਥੇ. ਅਵਤਾਰ ਸਿੰਘ ਨੇ ਯੂਬਾ ਸਿਟੀ ਵਿਖੇ ਰੱਖਿਆ ਇੰਟਰਨੈਸ਼ਨਲ ਸਿੱਖ ਸੈਂਟਰ ਦਾ ਨੀਂਹ ਪੱਥਰ

Share this story

ਸਿੱਖ ਸੈਂਟਰ ’ਚ ਗੁਰੂ ਗ੍ਰੰਥ ਸਾਹਿਬ ਭਵਨ ਵੀ ਉਸਾਰਿਆ ਜਾਵੇਗਾ
Page-3_29 ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਦਵਿੰਦਰਪਾਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯੂ ਐੱਸ ਏ ਵੱਲੋਂ ਅਮਰੀਕਾ ਅਤੇ ਕੈਨੇਡਾ ਵਿੱਚ ਵੱਸਦੇ ਸਿੱਖਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਕੈਲੀਫੋਰਨੀਆ ਦੇ ਪ੍ਰਮੁੱਖ ਸ਼ਹਿਰ ਯੂਬਾ ਸਿਟੀ ਬਣ ਰਹੇ ‘ਇੰਟਰਨੈਸ਼ਨਲ ਸਿੱਖ ਸੈਂਟਰ’ ਦਾ ਨੀਂਹ ਪੱਥਰ ਅੱਜ ਜੱਥੇਦਾਰ ਅਵਤਾਰ ਸਿੰਘ ਵੱਲੋਂ ਸੈਂਕੜੇ ਸੰਗਤਾਂ ਦੀ ਹਾਜ਼ਰੀ ਵਿੱਚ ਰੱਖਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ. ਰਘੁਜੀਤ ਸਿੰਘ ਵਿਰਕ, ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਰਜਿੰਦਰ ਸਿੰਘ ਮਹਿਤਾ ਅਤੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਵੀ ਇਸ ਇਤਿਹਾਸਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੁੱਜੇ ਹੋਏ ਸਨ।

ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਇਸ ਸਿੱਖ ਸੈਂਟਰ ਵਿਚ ਗੁਰੂ ਗ੍ਰੰਥ ਸਾਹਿਬ ਭਵਨ ਵੀ ਉਸਾਰਿਆ ਜਾਵੇਗਾ ਜਿਸ ਰਾਹੀਂ ਅਮਰੀਕਾ ‘ਤੇ ਕੈਨੇਡਾ ਦੇ ਸਿੱਖਾਂ ਅਤੇ ਗੁਰੂ ਘਰਾਂ ਨੂੰ ਮਰਿਆਦਾ ਅਤੇ ਸਤਿਕਾਰ ਸਹਿਤ ਗੁਰੂ ਗ੍ਰੰਂਥ ਸਾਹਿਬ ਜੀ ਦੇ ਪਾਵਨ ਸਰੂਪ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਜੱਥੇਦਾਰ ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਜਲਦੀ ਹੀ ਇੱਥੇ ਆਨਲਾਈਨ ਗੁਰਮਤਿ ਸੰਗੀਤ ਕੌਰਸ ਵੀ ਸ਼ੁਰੂ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਸਿਖ ਸੰਗਤਾਂ ਨੂੰ ਗੁਰਮਤਿ ਨਾਲ ਜੌੜਨ ਲਈ ਸਮੇਂ ਸਮੇਂ ‘ਤੇ ਪਾਠ-ਬੋਧ ਸਮਾਗਮ ਤੇ ਸੈਮੀਨਾਰ ਕਰਵਾਏ ਜਾਣਗੇ। ਮਾਂ ਬੋਲੀ ਪੰਜਾਬੀ ਦੀ ਸਿਖਲਾਈ ਲਈ ਵੀ ਸੰਜੀਦਾ ਯਤਨ ਕੀਤੇ ਜਾਣਗੇ। ਸਿਖ ਸੈਂਟਰ ਦੀ ਰੂਪ ਰੇਖਾ ਲਈ ਕਰਨਬੀਰ ਸਿੰਘ ਬੈਂਸ ਦੀ ਡੀਊਟੀ ਲਗਾਈ ਗਈ ਹੈ ਅਤੇ ਇਸ ਸੈਂਟਰ ਦੇ ਸਲਾਹਕਾਰ ਉੱਘੇ ਵਕੀਲ ਅਟਾਰਨੀ ਐਟ ਲਾਅ ਜਸਪ੍ਰੀਤ ਸਿੰਘ ਨੂੰ ਨਿਯੂਕਤ ਕੀਤਾ ਗਿਆ ਹੈ। ਇਸ ਮੌਕੇ ਦੀਦਾਰ ਸਿੰਘ ਬੈਂਸ ਨੇ ਕਿਹਾ ਕਿ ਇਸ ਸਿਖ ਸੈਂਟਰ ਉੱਤਰੀ ਅਮਰੀਕਾ ਦੇ ਸਿਖਾਂ ਲਈ ਵਰਦਾਨ ਸਾਬਿਤ ਹੋਵੇਗਾ। ਇਸ ਨੀਂਹ ਪੱਥਰ ਰੱਖਣ ਮੌਕੇ ਬਹੁਤ ਸਾਰੀਆਂ ਅਹਿਮ ਸ਼ਖਸਖ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਹਨਾਂ ਵਿਚ ਕਰਨਦੀਪ ਸਿੰਘ ਬੈਂਸ, ਜਸਪ੍ਰੀਤ ਸਿੰਘ, ਗੁਰਨਾਮ ਸਿੰਘ ਪੰਮਾ, ਚਰਨਜੀਤ ਸਿੰਘ ਬੱਲ, ਧੰਨਾ ਸਿੰਘ, ਪਰਮਿੰਦਰ ਸਿੰਘ ਗਰੇਵਾਲ, ਜਗਬੀਰ ਸਿੰਘ ਕੰਗ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਬਾ ਸਿਟੀ ਦੀ ਸੰਗਤ ਹਾਜ਼ਰ ਸੀ।

WRITTEN BY