ਸ਼੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਦਵਿੰਦਰਪਾਲ ਸਿੰਘ)- ਏਕ ਨੂਰ ਵੈਲਫੇਅਰ ਸੁਸਾਇਟੀ ਅਨੰਦਪੁਰ ਸਾਹਿਬ ਵਲੋਂ ਕਰਵਾਏ ਜਾ ਰਹੇ ਛੇਵੇਂ ਮਹਾਨ ਕੀਰਤਨ ਦਰਬਾਰ ਦਾ ਪੋਸਟਰ ਅੱਜ ਤਖਤ ਸ਼੍ਰੀ ਕੇਸਗੜ• ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਗਿਆਨੀ ਮੱਲ ਸਿੰਘ ਜੀ ਨੇ ਕਿਹਾ ਕਿ ਇਸ ਤਰਾਂ ਦੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਾਉਣੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਏਕ ਨੂਰ ਵੈਲਫੇਅਰ ਸੁਸਾਇਟੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਭਾਈ ਰਜਿੰਦਰ ਸਿੰਘ ਰਾਹੀ ਨੇ ਕੀਰਤਨ ਦਰਬਾਰ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਏਕ ਨੂਰ ਵੈਲਫੇਅਰ ਸੁਸਾਇਟੀ ਵਲੋਂ 6ਵਾਂ ਮਹਾਨ ਕੀਰਤਨ ਦਰਬਾਰ 15 ਨਵੰਬਰ ਨੂੰ ਤਖਤ ਸ਼੍ਰੀ ਕੇਸਗੜ• ਸਾਹਿਬ ਦੇ ਗਰਾਊਂਡ ਵਿਚ ਤਖਤ ਸ਼੍ਰੀ ਕੇਸਗੜ• ਸਾਹਿਬ ਦੀ ਛਤਰ-ਛਾਇਆ ਹੇਠ ਸ਼ਾਮ 4 ਵਜੇਂ ਤੋਂ ਦੇਰ ਰਾਤ ਤੱਕ ਕਰਵਾਇਆ ਜਾ
ਰਿਹਾ ਹੈ, ਇਸ ਕੀਰਤਨ ਦਰਬਾਰ ਮੌਕੇ ਉ¤ਚ ਕੌਟੀ ਦੇ ਕੀਰਤਨੀਏ ਅਤੇ ਕਥਾ-ਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਇਹਨਾਂ ਤੋਂ ਇਲਾਵਾ ਸਿੱਖ ਕੌਮ ਦੀਆਂ ਮਹਾਨ ਸ਼ਖਸ਼ੀਅਤਾਂ ਵੀ ਸਮਾਗਮ ਦੌਰਾਨ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਬਾਬਾ ਜਰਨੈਲ ਸਿੰਘ ਕਾਰ ਸੇਵਾ ਕਿਲ•ਾ ਅਨੰਦਗੜ• ਸਾਹਿਬ, ਅਮਨਦੀਪ ਸਿੰਘ, ਹਰਦੇਵ ਸਿੰਘ, ਏਕਨੂਰ ਵੈਲਫੇਅਰ ਸੁਸਾਇਟੀ ਦੇ ਮੈਂਬਰ ਗੁਰਦਿਆਲ ਸਿੰਘ, ਗੁਰਬਚਨ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਰਛਪਾਲ ਸਿੰਘ, ਭਗਤ ਸਿੰਘ, ਸ਼ੀਤਲ ਸਿੰਘ, ਜਰਨੈਲ ਸਿੰਘ, ਅਜੈਬ ਸਿੰਘ, ਅਮਰਦੀਪ ਸਿੰਘ, ਅਮਰੀਕ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।



