Skip to content
Independent perspectives. Global stories.
BREAKING

ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਨਵੰਬਰ ਮਹੀਨਾ ਗਤੀਵਿਧੀਆਂ ਭਰਪੂਰ : ਰਣੀਕੇ

Share this story

ਚੰਡੀਗੜ੍ਹ, 2 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਕਈ ਸਕੀਮਾਂ, ਸੈਮੀਨਾਰ ਅਤੇ ਮੁਹਿੰਮਾਂ ਸ਼ੁਰੂ ਕੀਤੀਆਂ ਹੋਈਆਂ ਹਨ। ਇਸੇ ਤਹਿਤ ਕਿਸਾਨਾਂ ਲਈ ਨਵੰਬਰ ਮਹੀਨੇ ਦੌਰਾਨ ਖਾਸ ਜਾਗਰੂਕਤਾ ਪ੍ਰੋਗਰਾਮ ਉਲੀਕੇ ਗਏ ਹਨ। ਕਿਸਾਨਾਂ ਲਈ ਨਵੰਬਰ 2014 ਗਤੀਵਿਧੀਆਂ ਭਰਪੂਰ ਮਹੀਨਾ ਰਹੇਗਾ।ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਖੇਤੀ ਵਿਭਿੰਨਤਾ ਲਈ ਅਤੇ ਪਸ਼ੂ ਪਾਲਕਾਂ ਨੂੰ ਵਧੇਰੇ ਮੁਨਾਫਾ ਕਮਾਉਣ ਦੀਆਂ ਆਧੁਨਿਕ ਵਿਧੀਆਂ ਦੀ ਜਾਣਕਾਰੀ ਦੇਣ ਲਈ ਰਾਜ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਨਵੰਬਰ ਮਹੀਨੇ ਦੌਰਾਨ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਦੇ ਸਾਰਿਆਂ ਜ਼ਿਲ੍ਹਿਆਂ ਦੇ ਵੱਖ-ਵੱਖ 125 ਪਿੰਡਾਂ ਵਿਚ ਦੁੱਧ ਉਤਪਾਦਕਾਂ ਲਈ

ਵਿਸ਼ੇਸ਼ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਵੱਖ-ਵੱਖ ਤਰੀਖਾਂ ਨੂੰ ਲੱਗਣ ਵਾਲੇ ਇਨ੍ਹਾਂ ਕੈਂਪਾਂ ‘ਚ ਕਿਸਾਨਾਂ ਨੂੰ ਦੁੱਧ ਉਤਪਾਦਨ ਦੀਆਂ ਆਧੁਨਿਕ ਤਕਨੀਕਾਂ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਦੀ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਡੇਅਰੀ ਫਾਰਮਿੰਗ ਸਬੰਧੀ ਹੀ ਜ਼ਿਲ੍ਹਾ ਪੱਧਰੀ ਸੈਮੀਨਾਰ ਵੀ ਕਰਵਾਏ ਜਾਣੇ ਹਨ ਜਿਨ੍ਹਾਂ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ (ਅਬੁੱਲ ਖੁਰਾਣ) ਤੋਂ ਹੋਣੀ ਹੈ। ਇਸ ਤੋਂ ਬਾਅਦ ਰੂਪਨਗਰ ‘ਚ 4 ਨਵੰਬਰ ਨੂੰ, ਹੁਸ਼ਿਆਰਪੁਰ ਦੇ ਪਿੰਡ ਰਾਮਗੜ੍ਹ ਕੁਲੀਆਂ ‘ਚ 7 ਨਵੰਬਰ ਨੂੰ, ਪਿੰਡ ਪਰਾਗਪੁਰ ਜਲੰਧਰ ‘ਚ 9 ਨਵੰਬਰ ਨੂੰ, ਪਟਿਆਲਾ ਵਿਖੇ 19 ਨਵੰਬਰ ਨੂੰ ਅਤੇ ਦਾਣਾ ਮੰਡੀ ਸੰਗਰੂਰ ਵਿਖੇ 28 ਨਵੰਬਰ ਨੂੰ ਡੇਅਰੀ ਫਾਰਮਿੰਗ ਦੀਆਂ ਨਵੀਆਂ ਤਕਨੀਕਾਂ, ਸੂਚਨਾ ਤੇ ਗਿਆਨ ਦੇਣ ਲਈ ਸੈਮੀਨਾਰਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੇਅਰੀ ਵਿਕਾਸ ਸਹੂਲਤਾਂ ਲੈਣ ਲਈ ਪਸ਼ੂ ਪਾਲਕਾਂ ਵੱਲੋਂ 30 ਨਵੰਬਰ ਤੱਕ ਬਿਨੈ ਪੱਤਰ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤਹਿਤ ਸ਼ੈ¤ਡ ਉਸਾਰੀ, ਦੁਧਾਰੂ ਪਸ਼ੂ ਖਰੀਦਣ, ਦੁਧਾਰੂ ਪਸ਼ੂਆਂ ਦਾ ਬੀਮਾ, ਮਿਲਕਿੰਗ ਮਸ਼ੀਨਾਂ ਦੀ ਖਰੀਦ ਅਤੇ ਫੋਡਰ ਹਾਰਵੈ¤ਸਟਰ ਆਦਿ ਦੀ ਖਰੀਦ ਲਈ 25 ਫੀਸਦੀ ਤੋਂ ਲੈ ਕੇ 75 ਫੀਸਦੀ ਤੱਕ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਸ੍ਰੀ ਰਣੀਕੇ ਨੇ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਬੱਕਰੀ ਅਤੇ ਸੂਰ ਪਾਲਣ ਦਾ ਧੰਦਾ ਸ਼ੁਰੂ ਕਰਨ ਲਈ ਵੀ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀਆਂ ਦਾ ਫਾਇਦਾ ਲਿਆ ਜਾਵੇ।
ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀਆਂ ਅਤੇ ਸੂਰਾਂ ਦੇ ਯੂਨਿਟ ਸਬਸਿਡੀ ਉ¤ਤੇ ਖੁਲ੍ਹਵਾਏ ਜਾ ਰਹੇ ਹਨ ਜਿਸ ਤਹਿਤ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 4 ਸੂਰ ਅਤੇ 20 ਸੂਰੀਆਂ ਦੇ ਯੂਨਿਟ ਦੀ ਕੀਮਤ 6 ਲੱਖ ਰੁਪਏ ਹੈ ਜਿਸ ਉ¤ਤੇ ਜਨਰਲ ਵਰਗ ਨੂੰ ਡੇਢ ਲੱਖ ਰੁਪਏ ਅਤੇ ਅਨੁਸੂਚਿਤ ਜਾਤੀ ਲਈ 1,99,980 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸੇ ਪ੍ਰਕਾਰ 2 ਬੱਕਰੇ ਅਤੇ 40 ਬੱਕਰੀਆਂ ਦੇ ਯੁਨਿਟ ਦੀ ਕੀਮਤ ਇੱਕ ਲੱਖ ਰੁਪਏ ਹੈ ਜਿਸ ਉ¤ਤੇ ਜਨਰਲ ਵਰਗ ਨੂੰ 25 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਦੇ ਪਸ਼ੂ ਪਾਲਕ ਨੂੰ 33,330 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸ੍ਰੀ ਰਣੀਕੇ ਨੇ ਅਪੀਲ ਕੀਤੀ ਕਿ ਵਿਭਾਗਾਂ ਦੀਆਂ ਸਕੀਮਾਂ, ਸਬਸਿਡੀਆਂ ਅਤੇ ਸੈਮੀਨਾਰਾਂ ਆਦਿ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਪਸ਼ੂ ਪਾਲਕ ਆਪਣੀ ਅਤੇ ਰਾਜ ਦੀ ਖੁਸ਼ਹਾਲੀ ਵਧਾਉਣ ਲਈ ਅੱਗੇ ਆਉਣ।

WRITTEN BY