ਚੰਡੀਗੜ੍ਹ, 3 ਨਵੰਬਰ (ਨਾਗਪਾਲ)– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਸਰਕਾਰ ਤੋਂ ਜਨਤਾ ਨੂੰ ਕਾਫੀ ਉਮੀਦਾਂ ਹੁੰਦੀਆਂ ਹਨ । ਵਿਧਾਨ ਸਭਾ ਅਜਿਹਾ ਮੰਚ ਹੈ, ਜਿੱਥੇ ਸਰਕਾਰ ਜਨ ਕਲਿਆਣ ਲਈ ਕੰਮ ਕਰਦੀ ਹੈ ਅਤੇ ਵਿਰੋਧੀ ਸਮੇਤ ਸਾਰੇ ਵਿਧਾਇਕਾਂ ਨੂੰ ਹਾਂ-ਪੱਖੀ ਸਹਿਯੋਗ ਦੇਣਾ ਚਾਹੀਦਾ ਹੈ । ਮੁੱਖ ਮੰਤਰੀ ਅੱਜ ਸਮਾਜਿਕ ਨਿਆਂ ਤੇ ਅਧਿਕਾਰਤਾ, ਮਹਿਲਾ ਤੇ ਬਾਲ ਵਿਕਾਸ ਅਤੇ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਕਲਿਆਣਾ ਮੰਤਰੀ ਸ੍ਰੀਮਤੀ ਕਵਿਤਾ ਜੈਨ ਨੂੰ ਉਨ੍ਹਾਂ ਦੇ ਦਫਤਰ ਵਿਚ ਅਹੁੱਦਾ ਸੰਭਲਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ । ਮੁੱਖ ਮੰਤਰੀ ਨੇ ਸ੍ਰੀਮਤੀ ਜੈਨ ਨੂੰ ਸ਼ੁਭਕਾਮਨਵਾਂ ਦਿੱਤੀਆਂ ਅਤੇ ਕਿਹਾ ਕਿ ਆਸ਼ ਹੈ ਕਿ ਉਹ ਚੰਗਾ ਕੰਮ ਕਰੇਗੀ । ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਮੁੱਖ ਮੰਤਰੀ ਖੁਦ ਆ ਕੇ ਹਰ ਮੰਤਰੀ ਨੂੰ ਰਸਮੀ ਤੌਰ ’ਤੇ ਉਨ੍ਹਾਂ ਦੇ ਦਫਤਰ ਵਿਚ ਅਹੁੱਦਾ ’ਤੇ ਬੈਠ ਰਹੇ ਹਨ, ’ਤੇ
ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਇਕ ਟੀਮ ਵੱਜੋਂ ਕੰਮ ਕਰੇਗੀ ਅਤੇ ਰਾਜ ਦੇ 2.50 ਕਰੋੜ ਲੋਕਾਂ ਨੂੰ ਵੀ ਅਸੀਂ ਇਹ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਸਰਕਾਰ ਟੀਮ ਵੱਜੋਂ ਕੰਮ ਕਰੇਗੀ । ਵਿਧਾਨ ਸਭਾ ਸੈਸ਼ਨ ਦੇ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦਾ ਅੱਜ ਪਹਿਲਾ ਸੈਸ਼ਨ ਹੈ ਅਤੇ ਸਾਰੇ ਵਿਧਾਇਕ ਸੁੰਹ ਲੈਣਗੇ ਅਤੇ ਉਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਦੀ ਚੋਣ ਕੀਤੀ ਜਾਵੇਗੀ । ਇਸ ਤੋਂ ਬਾਅਦ ਅਗਲੇ ਦਿਨ ਰਾਜਪਾਲ ਦਾ ਭਾਸ਼ਣ ਦੇ ਵਿਧਾਨ ਸਭਾ ਸੰਬਧੀ ਹੋਰ ਲੋਂੜੀਦੇ ਕੰਮ ਕੀਤੇ ਜਾਣਗੇ । ਇਸ ਮੌਕੇ ’ਤੇ ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧੰਨਖੜ, ਸਮਾਜਿਕ ਨਿਆਂ ਤੇ ਅਧਿਕਾਰਤਾ ਮਹਿਲਾ ਤੇ ਬਾਲ ਵਿਕਾਸ ਅਤੇ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਕਲਿਆਣ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਵੀ ਮੁੱਖ ਮੰਤਰੀ ਦੇ ਨਾਲ ਸਨ ।



