ਚੰਡੀਗੜ੍ਹ, 5 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਵਲੋਂ ਇੰਚੀਆਨ ਵਿਖੇ ਹੋਈਆਂ ਏਸ਼ੀਅਨ ਖੇਡਾਂ ਤੇ ਗਲਾਸਗੋ ਕਾਮਨਵੈਲਥ ਖੇਡਾਂ-2014 ਦੌਰਾਨ ਪੰਜਾਬ ਦੇ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 11 ਨਵੰਬਰ ਨੂੰ ਸਨਮਾਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਉੁਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਜਿਨ੍ਹਾਂ ਕੋਲ ਖੇਡ ਵਿਭਾਗ ਦਾ ਵੀ ਚਾਰਜ ਹੈ, ਵਲੋਂ ਇਨ੍ਹਾਂ ਅੰਤਰਰਾਸ਼ਟਰੀ ਮੁਕਾਬਲਿਆਂ ਦੌਰਾਨ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ ਜਿਸ ਤਹਿਤ ਵੱਖ-ਵੱਖ ਮੁਕਾਬਲਿਆਂ ਦੌਰਾਨ ਤਗਮੇ ਜਿੱਤਣ ਵਾਲੇ 28 ਖਿਡਾਰੀਆਂ ਦਾ 4.29 ਕਰੋੜ ਰੁਪੈ ਦੀ ਇਨਾਮੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ। ਪੰਜਾਬ ਦੇ ਖਿਡਾਰੀਆਂ ਵਲੋਂ ਕੀਤੇ ਪ੍ਰਦਰਸ਼ਨ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਖਿਡਾਰੀਆਂ ਨੇ ਆਪਣੀਆਂ ਪ੍ਰਾਪਤੀਆਂ ਨਾਲ ਸਾਰੇ ਦੇਸ਼ ਦਾ ਸਿਰ ਮਾਣ ਨਾਲ ਉ¤ਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਕੋਚਾਂ ਦੀਅ੍ਯਾਂ ਸੇਵਾਵਾਂ ਮੁਹੱਈਆ ਕਰਵਾਈਅ੍ਯਾਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸੈਂਟਰ ਆਫ ਐਕਸੀਲੈਂਸ ਇਨ ਸਪੋਰਟਸ ਜਲੰਧਰ, ਬਠਿੰਡਾ, ਅੰਮ੍ਰਿਤਸਰ ਤੇ ਮੁਹਾਲੀ ਵਿਖੇ ਸਥਾਪਿਤਿ ਕੀਤੇ ਜਾਣਗੇ। ਏਸ਼ੀਅਨ ਖੇਡਾਂ ਦੌਰਾਨ ਤਗਮੇ ਜਿੱਤਣ ਵਾਲੇ 13 ਖਿਡਾਰੀਆਂ ਨੂੰ ਕੁੱਲ 2.79 ਕਰੋੜ ਰੁਪੈ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ ਜਿਸ ਤਹਿਤ ਸੋਨ ਤਗਮਾ ਜੇਤੂ ਨੂੰ 26 ਲੱਖ, ਚਾਂਦੀ ਦਾ ਤਗਮਾ ਜੇਤੂ ਨੂੰ 16 ਲੱਖ ਤੇ ਕਾਂਸੀ ਦਾ ਤਗਮਾ ਜੇਤੂ ਖਿਡਾਰੀ ਨੂੰ 11 ਲੱਖ ਰੁਪੈ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗਲਾਸਗੋ ਕਾਮਨਵੈਲਥ ਖੇਡਾਂ ਦੌਰਾਨ ਤਗਮੇ ਜਿੱਤਣ ਵਾਲੇ 15 ਖਿਡਾਰੀਆਂ ਨੂੰ 1.50 ਕਰੋੜ ਰੁਪੈ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ ਜਿਸ ਵਿਚੋਂ ਸੋਨ ਤਗਮਾ ਜੇਤੂ ਨੂੰ 16 ਲੱਖ, ਚਾਂਦੀ ਤਗਮਾ ਜੇਤੂ ਨੂੰ 11 ਲੱਖ ਤੇ ਕਾਂਸੀ ਦਾ ਤਗਮਾ ਜੇਤੂ ਨੂੰ 6 ਲੱਖ ਰੁਪੈ ਇਨਾਮ ਵਜੋਂ ਦਿੱਤੇ ਜਾਣਗੇ। ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜਿੱਤਣ ਵਾਲੇ ਖਿਡਾਰੀਆਂ ਵਿਚ ਮਨਦੀਪ ਕੌਰ ਚੀਮਾ (4 ਗੁਣਾ 400 ਮੀਟਰ ਰਿਲੇਅ ਦੌੜ), ਗੁਰਪ੍ਰੀਤ ਸਿੰਘ (ਕਬੱਡੀ), ਧਰਮਵੀਰ ਸਿੰਘ, ਮਨਪ੍ਰੀਤ ਸਿੰਘ,. ਅਕਾਸ਼ਦੀਪ ਸਿੰਘ, ਰਮਨਦੀਪ ਸਿੰਘ, ਗੁਰਵਿੰਦਰ ਸਿੰਘ ਚੰਦੀ ਤੇ ਗੁਰਬਾਜ ਸਿੰਘ (ਸਾਰੇ ਹਾਕੀ) ਸ਼ਾਮਿਲ ਹਨ।



