ਜ¦ਧਰ, 7 ਨਵੰਬਰ (ਮਨਦੀਪ ਸਿੰਘ)-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਨੋਟੀਫਿਕੇਸ਼ਨਾਂ ਰਾਹੀਂ ‘ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012’ ਅਤੇ ਨਿਯਮ ਅਮਲ ਵਿਚ ਲਿਆਂਦੇ ਗਏ ਹਨ ਜਿਸ ਮੁਤਾਬਿਕ ਟ੍ਰੈਵਲ ਏਜੰਟਾਂ, ਇਮੀਗ੍ਰੇਸ਼ਨ ਕੰਸਲਟੈਂਟਾਂ, ਏਅਰ ਟਿਕਟਿੰਗ ਏਜੰਟਾਂ, ਆਈਲੈਟਸ ਕੋਚਿੰਗ ਸੰਸਥਾਵਾਂ ਅਤੇ ਜਨਰਲ ਸੇਲਸਜ਼ ਏਜੰਟਾਂ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਪਾਸੋਂ ਲਾਇਸੰਸ ਲੈਣਾ ਜ਼ਰੂਰੀ ਬਣਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਕਮਲ ਕਿਸ਼ੋਰ ਯਾਦਵ ਜ਼ਿਲ੍ਹਾ ਮੈਜਿਸਟ੍ਰੇਟ ਜ¦ਧਰ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਵੱਲੋਂ ਇਸ ਸਬੰਧੀ ਕੇਸ ਦੀ ਅਗਲੀ ਸੁਣਵਾਈ 12 ਨਵੰਬਰ 2014 ਰੱਖੀ ਗਈ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਟ੍ਰੈਵਲ ਏਜੰਟਾਂ, ਇਮੀਗ੍ਰੇਸ਼ਨ ਕੰਸਲਟੈਂਟਾਂ, ਟਿਕਟਿੰਗ ਏਜੰਟਾਂ, ਆਈਲੈਟਸ ਕੋਚਿੰਗ ਸੰਸਥਾਵਾਂ ਅਤੇ ਜਨਰਲ ਸੇਲਸਜ਼ ਏਜੰਟਾਂ ਨੂੰ ਲਾਇਸੰਸ ਬਣਵਾਉਣ ਲਈ ਰਜਿਸਟਰਡ ਕਰਵਾਉਣ ਦੇ ਸਮੇਂ ਵਿਚ ਮਿਤੀ 12 ਨਵੰਬਰ 2014 ਤੱਕ ਦਾ ਵਾਧਾ
ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਵਿਚ ਕੰਮ ਕਰ ਰਹੇ ਟ੍ਰੈਵਲ ਏਜੰਟਾਂ, ਇਮੀਗ੍ਰੇਸ਼ਨ ਕੰਸਲਟੈਂਟਾਂ ਅਤੇ ਏਅਰ ਟਿਕਟਿੰਗ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦਾ ਲਾਇਸੰਸ ਪ੍ਰਾਪਤ ਕਰਨ ਲਈ ਤੁਰੰਤ ਨਿਰਧਾਰਤ ਪ੍ਰੋਫਾਰਮੇ ਵਿਚ ਸੁਵਿਧਾ ਸੈਂਟਰ, ਜ¦ਧਰ ਵਿਖੇ ਤੁਰੰਤ ਅਪਲਾਈ ਕਰਨ।
ਉਨ੍ਹਾਂ ਦੱਸਿਆ ਕਿ ਇਸ ਐਕਟ ਮੁਤਾਬਿਕ ਕੋਈ ਵੀ ਟ੍ਰੈਵਲ ਏਜੰਟ, ਇਮੀਗ੍ਰੇਸ਼ਨ ਕੰਸਲਟੈਂਟ, ਏਅਰ ਟਿਕਟਿੰਗ ਏਜੰਟ, ਆਈਲੈਟਸ ਕੋਚਿੰਗ ਸੰਸਥਾਵਾਂ ਅਤੇ ਜਨਰਲ ਸੇਲਸਜ਼ ਏਜੰਟ ਬਿਨਾਂ ਲਾਇਸੰਸ ਦੇ ਇਹ ਕਿੱਤਾ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਉ¦ਘਣਾ ਕਰਨ ਵਾਲੇ ਨੂੰ ਘੱਟੋ-ਘੱਟ 3 ਸਾਲ ਅਤੇ ਵੱਧ ਤੋਂ ਵੱਧ 7 ਸਾਲ ਦੀ ਸਜ਼ਾ ਸਮੇਤ ਪੰਜ ਲੱਖ ਰੁਪਏ ਤੱਕ ਦੇ ਜ਼ੁਰਮਾਨੇ ਦਾ ਉਪਬੰਧ ਵੀ ਕੀਤਾ ਗਿਆ ਹੈ।



