Skip to content
Independent perspectives. Global stories.
BREAKING

ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ

Share this story

ਬਠਿੰਡਾ, 28 ਜੁਲਾਈ (ਅਵਤਾਰ ਸਿੰਘ ਕੈਂਥ)- ਨਿਉ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਰਾਜਪਾਲ ਸਿੰਘ ਲੰਬੀ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਬਠਿੰਡਾ ਦੀ ਪ੍ਰਧਾਨਗੀ ਵਿਚ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ। ਯੂਨੀਅਨ ਦੇ ਬੁਲਾਰੇ ਗੁਰਦੀਪ ਸਿੰਘ ਮੌੜ ਨੇ ਦੱਸਿਆ ਕਿ ਜਥੇਬੰਦੀ ਵਲੋਂ ਨਿਊ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੂਰਾ ਤਨਖ਼ਾਹ ਸਕੇਲ ਦੇਣ, ਰੇਗੂਲਰ ਕਰਨ, ਦੂਸਰੇ ਜ਼ਿਲ੍ਹਿਆਂ ਵਿਚ ਵਿਆਹੀਆਂ ਅਧਿਆਪਕਾਵਾਂ ਦੀ ਬਦਲੀਆਂ ਅਤੇ ਹੋਰ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਜਾਣੂੰ ਕਰਵਾਇਆ ਗਿਆ। ਮੌਕੇ ਉਪਰ ਮੁੱਖ ਮੰਤਰੀ ਪੰਜਾਬ ਨੇ 2011 ਵਿਚ ਕੀਤੇ ਸਮਝੌਤੇ ਨੂੰ ਲਾਗੂ ਕਰਨ ਸਬੰਧੀ ਕੇ.ਜੇ.ਐਸ.ਚੀਮਾ ਪ੍ਰਮੁੱਖ ਸਕੱਤਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਯੂਨੀਅਨ ਨੂੰ ਸਮੇਤ ਵਿਭਾਗੀ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਦੇਣ ਦਾ ਵੀ ਭਰੋਸਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਯੂਨੀਅਨ ਨੇ ਫੈਸਲਾ ਕਰਿਆ ਕਿ ਮੁੱਖ ਮੰਤਰੀ ਪੰਜਾਬ ਦੁਆਰਾ ਜਿਸ ਜ਼ਿਲ੍ਹੇ ਵਿਚ ਵੀ ਸੰਗ਼ਤ ਦਰਸ਼ਨ ਕੀਤੇ ਜਾਣਗੇ, ਉਥੇ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਵਾਰ ਮੰਗ ਪੱਤਰ ਦੇਵੇਗਾ। ਇਸ ਮੌਕੇ ਜਗਸੀਰ ਸਿੰਘ ਮਾੜੀ, ਅਵਤਾਰ ਸਿੰਘ ਮੌੜ, ਗੁਰਬਿੰਦਰ ਸਿੰਘ, ਜਸਕਰਨ ਸਿੰਘ ਮੁਕਤਸਰ ਆਦਿ ਮੌਜੂਦ ਸਨ।

WRITTEN BY