ਗੁਰੂਹਰਸਹਾਏ, 12 ਨਵੰਬਰ (ਰਮੇਸ਼ ਕੁਮਾਰ ਕੰਬੋਜ਼)- ਸਮੂਹ ਬੈਂਕ ਕਰਮਚਾਰੀਆਂ ਵਲੋਂ ਹੜ•ਤਾਲ ਦੇ ਸੱਦੇ ’ਤੇ ਬੈਂਕ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਸ਼ਹਿਰ ਦੇ ਸਮੂਹ ਬੈਂਕ ਬੰਦ ਰਹੇ। ਇਸ ਸੰਬੰਧੀ ਬੈਂਕ ਕਰਮਚਾਰੀਆਂ ਨੇ ਦੱਸਿਆ ਕਿ ਸਮੂਹ ਬੈਂਕ ਮੁਲਾਜ਼ਮਾਂ ਦਾ ਨਵੰਬਰ 2012 ਤੋਂ ਪੇ-ਸਕੇਲ ਬਕਾਇਆ ਹੈ ਸਮੇਤ ਕਈ ਹੋਰਨਾਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਅੱਜ ਦੀ ਇਹ ਹੜ•ਤਾਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਵਲੋਂ ਬੈਂਕ ਕਰਮਚਾਰੀਆਂ ਦੀ ਤਨਖਾਹਾਂ ਵਿਚ ਵੀ ਵਾਧਾ ਨਹੀਂ ਕੀਤਾ ਜਾ ਰਿਹਾ ਹੈ, ਜਦ ਕਿ ਸਰਕਾਰ ਵਲੋਂ ਸਭ ਤੋਂ ਵੱਧ ਕੰਮ ਬੈਂਕ ਕਰਮਚਾਰੀਆਂ ਤੋਂ ਹੀ ਲਏ ਜਾਂਦੇ ਹਨ ਅਤੇ ਬਾਕੀ ਮੁਲਾਜ਼ਮਾਂ ਨਾਲੋਂ ਸਭ ਤੋਂ ਵੱਡੀ ਜਿੰਮੇਵਾਰੀ ਵਾਲਾ ਕੰਮ ਬੈਂਕ ਮੁਲਾਜ਼ਮਾਂ ਦਾ ਹੀ ਹੁੰਦਾ ਹੈ। ਇਸ ਦੌਰਾਨ ਰੋਜ਼ਾਨਾ ਬੈਂਕ ਵਿਚ ਕੰਮਕਾਜ ਆਉਣ ਵਾਲੇ ਗ੍ਰਾਹਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਏ.ਟੀ.ਐਮਜ਼ ਦੇ ਬਾਹਰ ਵੀ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।



