ਮਾਨਸਾ/ਬਰੇਟਾ, 14 ਨਵੰਬਰ (ਭੁਪਿੰਦਰ ਸਿੰਘ, ਨਛੱਤਰ ਸਿੰਘ ਕਾਹਨਗੜ੍ਹ)- ਭਾਰਤ ਦੇ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਸੁਪਨੇ ‘ਸਵ¤ਛ ਭਾਰਤ‘ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਆਪਣਾ ਵ¤ਧ ਤੋਂ ਵ¤ਧ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਗ¤ਲ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅ¤ਜ ਭੀਖੀ ਵਿਖੇ ਸਕੂਲੀ ਬ¤ਚਿਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ 100 ਫੀਸਦੀ ਸਫਲ ਕਰਨ ਲਈ ਸਾਨੂੰ ਸਭ ਨੂੰ ਘ¤ਟੋ-ਘ¤ਟ 2 ਘੰਟੇ ਰੋਜ਼ਾਨਾ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰ¤ਖਣ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਖੁਦ ਵੀ ਭੀਖੀ ਦੀਆਂ ਗਲੀਆਂ ਦੀ ਸਫਾਈ ਕੀਤੀ। ਇਸ ਮੌਕੇ ਉਨ੍ਹਾਂ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਬੇਟੀ ਪੜਾਓ ਬੇਟੀ ਬਚਾਓ ਮੁਹਿੰਮ ਸਬੰਧੀ ਗ¤ਲ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਹ¤ਕਾਂ ਦੀ ਰਾਖੀ ਲਈ ਖੁਦ ਅ¤ਗੇ ਆਉਣਾ ਚਾਹੀਦਾ ਹੈ। ਉਨ੍ਹਾਂ
ਕਿਹਾ ਕਿ ਔਰਤ ਤੋਂ ਬਗੈਰ ਇਹ ਸਮਾਜ ਤੇ ਪਰਿਵਾਰ ਅਧੂਰੇ ਹਨ ਅਤੇ ਇਨ੍ਹਾਂ ਦਾ ਕੋਈ ਵੀ ਵਜ਼ੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰ¤ਕੀ ਵਿਚ ਔਰਤਾਂ ਦਾ ਬਹੁਤ ਵ¤ਡਾ ਯੋਗਦਾਨ ਹੁੰਦਾ ਹੈ, ਕਿਉਂਕਿ ਔਰਤਾਂ ਅ¤ਜ ਹਰ ਖੇਤਰ ਵਿਚ ਮੋਹਰੀ ਰੋਲ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਦ੍ਰਿੜ ਨਿਸ਼ਚੇ ਅਤੇ ਆਤਮ-ਵਿਸ਼ਵਾਸ ਨਾਲ ਕਿਸੇ ਕੰਮ ਵ¤ਲ ਅ¤ਗੇ ਵਧਿਆ ਜਾਵੇ, ਤਾਂ ਦੁਨਿਆ ਦੀ ਕੋਈ ਵੀ ਤਾਕਤ ਔਰਤਾਂ ਨੂੰ ਅ¤ਗੇ ਵਧਣ ਤੋਂ ਨਹੀਂ ਰੋਕ ਸਕਦੀ। ਬੀਬੀ ਬਾਦਲ ਨੇ ਬਰੇਟਾ ਵਿਖੇ ਕਰੀਬ ਸਾਢੇ ਚਾਰ ਕਰੋੜ ਦੀ ਲਾਗਤ ਨਾਲ ਬਣੇ 30 ਬਿਸਤਰਿਆਂ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਨਤਾ ਨੂੰ ਸਹੂਲਤਾਂ ਦੇਣ ਵਿਚ ਕੋਈ ਵੀ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ।



