Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵਜੋਤ ਸਿੱਧੂ ਵਿਰੁੱਧ ਪੰਜਾਬ ਭਾਜਪਾ ਕੋਲ ਸ਼ਿਕਾਇਤ

Share this story

ਅਨੁਸ਼ਾਸਨੀ ਕਾਰਵਾਈ ਦੀ ਮੰਗ

Page-1_10 ਜਲੰਧਰ/ਚੰਡੀਗੜ•, 17 ਨਵੰਬਰ- ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਐਮ ਪੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਕੱਲ੍ਹ ਲੁਧਿਆਣਾ ਵਿੱਚ ਗਠਜੋੜ ਸਰਕਾਰ ਵਿਰੁੱਧ ਕੀਤੀ ਬਿਆਨਬਾਜ਼ੀ ਦੀ ਸ਼ਿਕਾਇਤ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੂੰ ਕੀਤੀ ਹੈ।ਪਾਰਟੀ ਦੇ ਸਕੱਤਰ ਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸ਼ਾਮ ਸ੍ਰੀ ਕਮਲ ਸ਼ਰਮਾ ਨੂੰ ਫੋਨ ਕਰ ਕੇ ਉਨ੍ਹਾਂ ਨੂੰ ਸ. ਨਵਜੋਤ ਸਿੰਘ ਸਿੱਧੂ ਵੱਲੋਂ ਲੁਧਿਆਣਾ ਵਿੱਚ ਇਕ ਧਾਰਮਿਕ ਸਮਾਗਮ ਵਿਚ ਕੀਤੀਆਂ ਟਿੱਪਣੀਆਂ ਤੋਂ ਜਾਣੂ ਕਰਵਾਇਆ। ਡਾ. ਚੀਮਾ ਨੇ ਕਿਹਾ ਕਿ ਸ. ਸਿਧੂ ਦੀ ਇਹ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਤੇ ਇਹ ਗਠਜੋੜ ਧਰਮ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਜਦੋਂ ਦਿੱਲੀ ਵਿਚ ਭਾਜਪਾ ਹਾਈ ਕਮਾਂਡ ਅਤੇ ਸੂਬੇ ਵਿਚ ਭਾਜਪਾ

ਹਾਈ ਕਮਾਂਡ ਖੁਲ੍ਹੇ ਤੌਰ ’ਤੇ ਸਪਸ਼ਟ ਕਰ ਚੁੱਕੀ ਹੈ ਕਿ ਅਕਾਲੀ ਦਲ ਤੇ ਭਾਜਪਾ ਵਿਚਾਲੇ ਕੋਈ ਮਤਭੇਦ ਨਹੀਂ ਹੈ ਤਾਂ ਸ. ਸਿੱਧੂ ਲਈ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਬੋਲਣ ਦੀ ਕੀ ਤੁੱਕ ਬਣਦੀ ਹੈ। ਉਨ੍ਹਾਂ ਕਿਹਾ ਕਿ ਸ. ਸਿੱਧੂ ਦੀਆਂ ਟਿੱਪਣੀਆਂ ਆਪਣੇ-ਆਪ ਵਿੱਚ ਭਾਜਪਾ ਦੇ ਸੀਨੀਅਰ ਕੌਮੀ ਲੀਡਰਸ਼ਿਪ ਦੀ ਸਲਾਹ ਦੀ ਵੀ ਉ¦ਘਣਾ ਹਨ ਜਿਨ੍ਹਾਂ ਨੇ ਪੰਜਾਬ ਵਿੱਚ ਗਠਜੋੜ ਜਾਰੀ ਰੱਖਣ ਦੇ ਜਨਤਕ ਬਿਆਨ ਦਿੱਤੇ ਹਨ। ਡਾ. ਚੀਮਾ ਨੇ ਸ੍ਰੀ ਸ਼ਰਮਾ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਹਾਈ ਕਮਾਂਡ ਕੋਲ ਇਹ ਮਾਮਲਾ ਉਠਾਉਣ ਤਾਂ ਕਿ ਸ. ਸਿੱਧੂ ਨੂੰ ਰੋਕਿਆ ਜਾਵੇ ਅਤੇ ਉਨ੍ਹਾਂ ਨੇ ਅਕਾਲੀ ਦਲ ਵੱਲੋਂ ਇਹ ਮੰਗ ਵੀ ਰੱਖੀ ਕਿ ਸ. ਸਿੱਧੂ ਦੇ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਬਿਆਨ ਵਿਚ ਡਾ. ਚੀਮਾ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਅਕਾਲੀ ਦਲ-ਭਾਜਪਾ ਗਠਜੋੜ ਵਿੱਚ ਕੜਵਾਹਟ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਭਾਜਪਾ ਲੀਡਰਸ਼ਿਪ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ। 

WRITTEN BY