Skip to content
Independent perspectives. Global stories.
BREAKING

ਹਰਿਆਣਾ ਦੇ ਸਮਾਜਿਕ ਨਿਆਂ ਤੇ ਭਲਾਈ ਮੰਤਰੀ ਨੇ ਰਾਜੇਸ਼ ਬਾਘਾ ਨਾਲ ਕੀਤੀ ਮੁਲਾਕਾਤ

Share this story

ਚੰਡੀਗੜ੍ਹ, 21 ਨਵੰਬਰ (ਨਾਗਪਾਲ)- ਹਰਿਆਣਾ ਦੇ ਸਮਾਜਿਕ ਨਿਆਂ ਤੇ ਐਸ.ਸੀ. ਭਲਾਈ ਮੰਤਰੀ ਸ੍ਰੀ ਕ੍ਰਿਸ਼ਨ ਬੇਦੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨਾਲ ਮੁਲਾਕਾਤ ਕੀਤੀ। ਸ੍ਰੀ ਬੇਦੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅਨੁਸੂਚਿਤ ਤੇ ਪਛੜੀਆਂ ਜਾਤੀਆਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸ੍ਰੀ ਬਾਘਾ ਨੂੰ ਕਿਹਾ ਕਿ ਹਰਿਆਣਾ ਵੀ ਪੰਜਾਬ ਦੀ ਤਰਜ਼ ’ਤੇ ਆਪਣੇ ਸੂਬੇ ਵਿੱਚ ਐਸ.ਸੀ. ਵਰਗ ਦੀ ਭਲਾਈ ਲਈ ਸਰਗਰਮੀਆਂ ਵਧਾਏਗਾ। ਸ੍ਰੀ ਬਾਘਾ ਨੇ ਕਿਹਾ ਕਿ ਕਮਿਸ਼ਨ ਵੱਲੋਂ ਪੋਸਟ-ਮੈਟ੍ਰਿਕ ਸਕਲਾਰਸ਼ਿਪ ਸਕੀਮ ਨੂੰ ਸਫਲਤਾ ਨਾਲ ਹੇਠਲੇ ਪੱਧਰ ’ਤੇ ਪਾਰਦਰਸ਼ਤਾ ਅਤੇ ਆਨ ਲਾਈਨ ਤਰੀਕੇ ਨਾਲ ਲਾਗੂ ਕੀਤਾ ਗਿਆ ਹੈ। ਕਮਿਸ਼ਨ ਦੀ ਪਹਿਲਕਦਮੀ ਸਦਕਾ ਇਸ ਸਾਲ ਲਈ 149 ਕਰੋੜ ਰੁਪਏ ਜਲਦ ਜਾਰੀ ਹੋ ਗਏ ਹਨ ਅਤੇ

ਲਾਭਪਾਤਰੀਆਂ ਨੂੰ ਸਿੱਧੀ ਰਾਸ਼ੀਂ ਖਾਤਿਆਂ ਵਿੱਚ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੰਤਰੀ ਸ੍ਰੀ ਬੇਦੀ ਨੇ ਕਮਿਸ਼ਨ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਹਰਿਆਣਾ ਵਿੱਚ ਵੀ ਪੰਜਾਬ ਦੇ ਪੈਟਰਨ ’ਤੇ ਸਰਗਰਮੀਆਂ ਵਧਾਉਣ ਦੀ ਗੱਲ ਕਹੀ। ਸ੍ਰੀ ਬੇਦੀ ਨੇ ਕਮਿਸ਼ਨ ਦੀ ਇਸ ਗੱਲੋਂ ਵੀ ਸ਼ਲਾਘਾ ਕੀਤੀ ਕਿ ਜਿੱਥੇ ਕਿਤੇ ਵੀ ਕਿਸੇ ਐਸ.ਸੀ. ਪਰਿਵਾਰ ਦੇ ਮੈਂਬਰ ਨਾਲ ਧੱਕੇਸ਼ਾਹੀ ਹੋਈ ਹੈ ਉਥੇ ਕਮਿਸ਼ਨ ਵੱਲੋਂ ਚੁੱਕੇ ਕਦਮਾਂ ਸਦਕਾ ਦੋਸ਼ੀਆਂ ਖਿਲਾਫ ਕਾਰਵਾਈ ਹੋਈ ਹੈ। ਸ੍ਰੀ ਬੇਦੀ ਨੇ ਸ੍ਰੀ ਬਾਘਾ ਅਤੇ ਕਮਿਸ਼ਨ ਦੇ ਦੂਜੇ ਮੈਂਬਰਾਂ ਨੂੰ ਹਰਿਆਣਾ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਹਰਿਆਣਾ ਦੇ ਅਧਿਕਾਰੀਆਂ ਤੇ ਲੋਕਾਂ ਨੂੰ ਦੱਸਣ ਕਿ ਕਿਵੇਂ ਬਿਨਾਂ ਕਿਸੇ ਲੋੜੀਂਦੇ ਢਾਂਚੇ ਤੋਂ 37 ਫੀਸਦੀ ਐਸ.ਸੀ. ਆਬਾਦੀ ਵਾਲੇ ਸਰਹੱਦੀ ਸੂਬੇ ਵਿੱਚ ਕਮਿਸ਼ਨ ਵੱਲੋਂ ਕੰਮ ਕੀਤਾ ਜਾ ਰਿਹਾ ਹੈ।

WRITTEN BY