ਗੁਰੂਹਰਸਹਾਏ, 23 ਨਵੰਬਰ (ਰਮੇਸ਼ ਕੁਮਾਰ ਕੰਬੋਜ਼) : ਜ਼ਿਲ•ਾ ਪੁਲਿਸ ਕਪਤਾਨ ਵੱਲੋਂ ਜ਼ਿਲ•ੇ ਭਰ ’ਚ ਚਲਾਈ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ ਦੇ ਮੁਖੀ ਸ਼ਿੰਦਰ ਸਿੰਘ ਦੀ ਅਗਵਾਈ ਵਿਚ ਹੌਲਦਾਰ ਬਲੇਦਵ ਸਿੰਘ ਨੇ ਗਸ਼ਤ ਦੌਰਾਨ ਇਕ ਵਿਅਕਤੀ ਪਾਸੋਂ 14 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ। ਜਾਣਕਾਰੀ ਅਨੁਸਾਰ ਹੌਲਦਾਰ ਬਲਦੇਵ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਫਰੀਦਕੋਟ ਰੋਡ ’ਤੇ ਗਸ਼ਤ ਕਰ ਰਹੇ ਸਨ ਅਤੇ ਟੈਕਸੀ ਸਟੈਂਡ ਦੇ ਕੋਲ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਆਉਂਦਾ ਦੇਖਿਆ, ਜੋ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਦੇ ਹੱਥ ਵਿਚ ਫੜੇ ਗੱਟੇ ਵਿਚੋਂ 14 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ, ਜੋ ਕਿ ਵੇਚਣ ਲਈ ਲਿਜਾ ਰਿਹਾ ਸੀ। ਗਹਿਰੀ ਜਾਂਚ ਕਰਨ ’ਤੇ ਉਸ ਦੀ ਪਹਿਚਾਨ ਗੁਲਸ਼ਨ ਕੁਮਾਰ ਪੁੱਤਰ ਖਰੈਤ ਲਾਲ ਵਾਸੀ ਪਿੰਡ ਗੁਰੂਹਰਸਹਾਏ ਵਜੋਂ ਹੋਈ। ਪੁਲਿਸ ਨੇ ਉਕਤ ਵਿਅਕਤੀ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



