ਫਿਰੋਜ਼ਪੁਰ, 25 ਨਵੰਬਰ (ਵਿਨੇ ਹਾਂਡਾ)- ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਗੋਪਾਲ ਕ੍ਰਿਸ਼ਨ ਸਹੋਤਰਾ ਵ¤ਲੋਂ ਸਫਾਈ ਕਰਮਚਾਰੀਆਂ/ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਕੇਂਦਰ ਸਰਕਾਰ ਵ¤ਲੋਂ ਉਨ੍ਹਾਂ ਨੂੰ ਦਿ¤ਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਹਾਲ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ.ਖਰਬੰਦਾ, ਜ਼ਿਲ੍ਹਾ ਪੁਲਿਸ ਮੁਖੀ ਸ. ਸੁਖਵੰਤ ਸਿੰਘ ਗਿ¤ਲ, ਸ. ਸੰਦੀਪ ਸਿੰਘ ਗੜ੍ਹਾ ਐ¤ਸ. ਡੀ. ਐ¤ਮ, ਸ. ਮੁਕੰਦ ਸਿੰਘ ਸੰਧੂ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ/ਐਸ.ਡੀ.ਐਮ. ਜ਼ੀਰਾ ਸਮੇਤ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਸਮੇਤ ਵ¤ਖ-ਵ¤ਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਸ੍ਰੀ ਗੋਪਾਲ ਕ੍ਰਿਸ਼ਨ ਸਹੋਤਰਾ ਨੇ ਵ¤ਖ-ਵ¤ਖ
ਵਿਭਾਗਾਂ ਦੇ ਅਧਿਕਾਰੀਆਂ ਨਾਲ ਸਫਾਈ ਕਰਮਚਾਰੀਆਂ ਦੀਆਂ ਸਮ¤ਸਿਆਵਾਂ ਸੁਣੀਆਂ। ਉਨ੍ਹਾਂ ਵ¤ਖ-ਵ¤ਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿ¤ਤੇ ਕਿ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਸਮ¤ਸਿਆਵਾਂ ਪਹਿਲ ਦੇ ਅਧਾਰ ’ਤੇ ਹ¤ਲ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਸਰਕਾਰ ਵ¤ਲੋਂ ਗਰੀਬ ਵਰਗ ਦੇ ਲੋਕਾਂ ਨੂੰ ਦਿ¤ਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿ¤ਚ ਪੜ੍ਹਦੇ ਸਫਾਈ ਕਰਮਚਾਰੀਆਂ ਦੇ ਬ¤ਚਿਆਂ ਨੂੰ ਵੀ ਸਕਾਲਰਸ਼ਿਪ ਸਕੀਮ ਦਾ ਲਾਭ ਦਿ¤ਤਾ ਜਾਵੇ। ਉਨ੍ਹਾਂ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਨੂੰ ਹਦਾਇਤ ਕੀਤੀ ਕਿ ਲੀਡ ਬੈਂਕ ਦੀ ਸਹਾਇਤਾ ਨਾਲ ਆਉਂਦੇ ਤਿੰਨ ਮਹੀਨਿਆਂ ਵਿ¤ਚ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿ¤ਚ ਪੈਂਦੇ ਕਸਬਿਆਂ ਅਤੇ ਸ਼ਹਿਰਾਂ ਦੀਆਂ ਬਸਤੀਆਂ ਵਿ¤ਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਹਾਇਤਾ ਕੈਂਪ ਆਯੋਜਿਤ ਕਰਕੇ ਉਨ੍ਹਾਂ ਨੂੰ ਵ¤ਖ-ਵ¤ਖ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਾਰਪੋਰੇਸ਼ਨ ਵ¤ਲੋਂ ਦਿ¤ਤੀ ਜਾਂਦੀ ਵਿ¤ਤੀ ਸਹਾਇਤਾ ਬਾਰੇ ਜਾਗਰੂਕ ਕੀਤਾ ਜਾਵੇ। ਸ੍ਰੀ ਸਹੋਤਰਾ ਨੇ ਕਾਰਜ ਸਾਧਕ ਅਫਸਰਾਂ ਅਤੇ ਜ਼ਿਲ੍ਹਾ ਲੀਡ ਬੈਂਕ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਕੇਂਦਰ ਸਰਕਾਰ ਦੀ ਸਵਾਲੰਬਨ ਪੈਨਸ਼ਨ ਯੋਜਨਾ ਅਧੀਨ ਬੈਂਕ ਵਿ¤ਚ ਖਾਤਾ ਖੁਲ੍ਹਵਾਉਣ ਅਤੇ ਸਾਲ ਵਿ¤ਚ ਘ¤ਟ ਤੋਂ ਘ¤ਟ 1000 ਤੋਂ 1200 ਰੁਪਏ ਤ¤ਕ ਦਾ ਯੋਗਦਾਨ ਜ਼ਰੂਰ ਦੇਣ ਤਾਂ ਜੋ 60 ਸਾਲ ਦੀ ਉਮਰ ਪੂਰੀ ਹੋਣ ’ਤੇ ਉਨ੍ਹਾਂ ਨੂੰ ਪੈਨਸ਼ਨ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਬ¤ਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਵਾਸਤੇ ਸਲ¤ਮ ਬਸਤੀਆਂ ਵਿ¤ਚ ਕੋਚਿੰਗ ਸੈਂਟਰ ਖੋਲ੍ਹੇ ਜਾਣ। ਇਸ ਮੌਕੇ ਉਨ੍ਹਾਂ ਸਰਕਾਰੀ ਅਤੇ ਠੇਕੇ ’ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹ¤ਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿ¤ਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀ:.ਡੀ.ਪੀ.ਐਸ.ਖਰਬੰਦਾ ਨੇ ਸ੍ਰੀ ਸਹੋਤਰਾ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ¤ਧਰ ’ਤੇ ਸਫਾਈ ਕਰਮਚਾਰੀਆਂ ਦੇ ਹ¤ਲ ਹੋਣ ਵਾਲੇ ਸਾਰੇ ਮਸਲੇ ਪਹਿਲ ਦੇ ਅਧਾਰ ’ਤੇ ਹ¤ਲ ਕਰਵਾਏ ਜਾਣਗੇ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮਸਲਿਆਂ ਦੇ ਹ¤ਲ ਲਈ ਸਰਕਾਰ ਨੂੰ ਲਿਖ ਕੇ ਭੇਜਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਵਿ¤ਚ ਪੈਂਦੀਆਂ ਸਾਰੀਆਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਆਦੇਸ਼ ਦਿ¤ਤੇ ਕਿ ਸਾਰੇ ਸਫਾਈ ਕਰਮਚਾਰੀਆਂ ਨੂੰ ਲੋੜੀਂਦੀਆਂ ਵਰਦੀਆਂ, ਮਾਸਕ, ਬੂਟ, ਸਾਬਣ ਅਤੇ ਹ¤ਥਾਂ ਦੇ ਦਸਤਾਨੇ ਮੁਹ¤ਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀ ਨਗਰ ਕੌਂਸਲ ਦਾ ਅਹਿਮ ਹਿ¤ਸਾ ਹਨ ਇਸ ਲਈ ਉਨ੍ਹਾਂ ਨਾਲ ਬੜੇ ਹੀ ਸੰਵੇਦਨਸ਼ੀਲ ਢੰਗ ਨਾਲ ਪੇਸ਼ ਆਇਆ ਜਾਵੇ ਕਿਉਂਕਿ ਉਹ ਬਹੁਤ ਹੀ ਨਿਸ਼ਕਾਮ ਭਾਵਨਾ ਨਾਲ ਸਫਾਈ ਦਾ ਕੰਮ ਕਰਦੇ ਹਨ।



