Skip to content
Independent perspectives. Global stories.
BREAKING

ਚਮਕੌਰ ਸਾਹਿਬ ਤੇ ਮਾਛੀਵਾੜਾ ਦਾ ਨਾਂਅ ਬਦਲਿਆ : ਨਵਾਂ ਨਾਂਅ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਮਾਛੀਵਾੜਾ ਸਾਹਿਬ ਹੋਵੇਗਾ

Share this story

ਚੰਡੀਗੜ੍ਹ, 27 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਵਲੋਂ ਇਤਿਹਾਸਕ ਸ਼ਹਿਰਾਂ ਚਮਕੌਰ ਸਾਹਿਬ (ਰੂਪਨਗਰ) ਤੇ ਮਾਛੀਵਾੜਾ (ਲੁਧਿਆਣਾ) ਦਾ ਨਾਮ ਬਦਲਕੇ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਮਾਛੀਵਾੜਾ ਸਾਹਿਬ ਰੱਖਿਆ ਗਿਆ ਹੈ। ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਜਦਾ ਕਰਨ ਦੀ ਇਕ ਹੋਰ ਕੋਸ਼ਿਸ਼ ਤਹਿਤ ਚਮਕੌਰ ਸਾਹਿਬ ਦਾ ਨਾਮ ਬਦਲਕੇ ਸ੍ਰੀ ਚਮਕੌਰ ਸਾਹਿਬ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਤੇ ਸਿੱਖ ਇਤਿਹਾਸ ਦੇ ਅਹਿਮ ਪੜਾਅ ਦੇ ਗਵਾਹ ਸਥਾਨ ਮਾਛੀਵਾੜਾ ਦਾ ਨਾਮ ਬਦਲਕੇ ਸ੍ਰੀ ਮਾਛੀਵਾੜਾ ਸਾਹਿਬ ਰੱਖ ਦਿੱਤਾ ਗਿਆ ਹੈ। 

WRITTEN BY