ਚੰਡੀਗੜ੍ਹ, 3 ਦਸੰਬਰ (ਪੀ.ਟੀ.)- ਪੰਜਾਬ ਸਰਕਾਰ ਵੱਲੋਂ ਪਹਿਲ ਕਰਦੇ ਹੋਏ ਮੋਗਾ, ਜਲੰਧਰ ਅਤੇ ਲੁਧਿਆਣਾ ਵਿਖੇ ਪ੍ਰਵਾਸੀ ਪੰਜਾਬੀਆਂ ਲਈ ਸੰਗਤ ਦਰਸ਼ਨ ਸੰਮੇਲਨ ਜਲਦ ਕੀਤੇ ਜਾਣਗੇ। ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਪੰਜਾਬ ਨੇ ਇਸ ਦਾ ਖੁਲਾਸਾ ਕਰਦੇ ਕਿਹਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਨ੍ਹਾਂ ਸੰਮੇਲਨਾਂ ਦੀ ਅਗਵਾਈ ਕੀਤੀ ਜਾਵੇਗੀ। ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਪੰਜਾਬ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ, ਜਿਸ ਅਨੁਸਾਰ ਮੋਗਾ 28 ਦਸੰਬਰ, ਜਲੰਧਰ 16 ਜਨਵਰੀ ਅਤੇ ਲੁਧਿਆਣਾ 17 ਜਨਵਰੀ ਨਿਸ਼ਚਿਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ 15 ਦਸੰਬਰ ਤੱਕ ਈ-ਮੇਲ ਨਰਪਿੁਨਜੳਬ0140ਗਮੳਲਿ.ਚੋਮ ਰਾਹੀਂ ਵੀ ਐਨ ਆਰ ਆਈ ਆਪਣੀਆਂ ਮੁਸ਼ਕਲਾਂ, ਮੁੱਦੇ ਅਤੇ ਸ਼ਿਕਾਇਤਾਂ ਭੇਜ ਸਕਦੇ ਹਨ। ਸੰਮੇਲਨ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਆਪਣੇ ਨਾਲ ਪਾਸਪੋਰਟ, ਓ.ਸੀ.ਆਈ/ ਪੀ.ਆਈ.ਓ/ ਐਨ.ਆਰ.ਪੀ ਕਾਰਡ ਦਾ ਹੋਣਾ ਲਾਜ਼ਮੀ ਹੈ। ਰਿਸ਼ਤੇਦਾਰਾਂ ਜਾਂ ਪਾਵਰ ਆਫ
ਅਟਾਰਨੀ ਧਾਰਕ ਵੀ ਸੰਮੇਲਨ ਵਿੱਚ ਸ਼ਾਮਿਲ ਹੋ ਸਕਦੇ ਹਨ। ਮੋਗਾ ਵਿਖੇ ਹੋਣ ਵਾਲੇ ਸੰਗਤ ਦਰਸ਼ਨ ਵਿੱਚ ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜਲੰਧਰ ਅਤੇ ਲੁਧਿਆਣਾ ਵਿਖੇ ਹੋਣ ਵਾਲੇ ਸੰਗਤ ਦਰਸ਼ਨ ਦੌਰਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਹੋਣ ਵਾਲੇ ਸੰਗਤ ਦਰਸ਼ਨ ਵਿੱਚ ਲੁਧਿਆਣਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਪਟਿਆਲਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਪ੍ਰਵਾਸੀ ਭਾਰਤੀ ਆਪਣੀਆਂ ਸ਼ਿਕਾਇਤਾਂ ਨੂੰ ਸਾਂਝੀਆਂ ਕਰ ਸਕਦੇ ਹਨ। ਮੰਤਰੀ ਨੇ ਪ੍ਰਵਾਸੀਆਂ ਭਾਰਤੀਆਂ ਨੂੰ ਅਪੀਲ ਕਰਦਿਆਂ ਕਿਹਾ ਰਾਜ ਸਰਕਾਰ ਵਲੋਂ ਸਰਵਪੱਖੀ ਵਿਕਾਸ ਅਤੇ ਹਿੱਤਾਂ ਦੀ ਰਾਖੀ ਕਰਦੇ ਹੋਏ ਹਰ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ’ਤੇ ਕਰਨ ਲਈ ਵਚਨਵੱਧ ਹੈ। ਉਹਨਾਂ ਅੱਗੇ ਦੱਸਿਆ ਕਿ ਪ੍ਰਵਾਸੀਆਂ ਭਾਰਤੀਆਂ ਦੇ ਮੌਕੇ ’ਤੇ ਹੱਲ ਕੀਤੇ ਜਾਣ ਵਾਲੇ ਮੱਸਲਿਆਂ ਦਾ ਨਿਪਟਾਰਾ ਸੰਗਤ ਸੰਮੇਲਨ ਦੌਰਾਨ ਕੀਤਾ ਜਾਵੇਗਾ ਅਤੇ ਬਾਕੀ ਸਮਾਂਬੱਧ ਤਰੀਕੇ ਨਾਲ ਸੁਲਝਾਏ ਜਾਣਗੇ। ਪ੍ਰਿੰਸੀਪਲ ਸਕੱਤਰ ਸੰਜੇ ਕੁਮਾਰ ਇਹਨਾਂ ਸੰਮੇਲਨਾਂ ਦਾ ਵੀਡੀਓ ਕਾਨਫਰਿੰਸਿਗ ਰਾਹੀਂ ਸੰਬਧਤ ਡਿਪਟੀ ਕਮਿਸ਼ਨਰਾਂ ਵਲੋਂ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਅਤੇ ਪ੍ਰਵਾਸੀ ਭਾਰਤੀਆਂ ਦੀ ਸੁਵਿਧਾ ਲਈ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ’ਤੇ ਹਾਜ਼ਿਰ ਹੋਣ ਲਈ ਕਿਹਾ।



