ਬਰਨਾਲਾ, 3 ਦਸੰਬਰ (ਕੁਲਦੀਪ ਸੂਦ, ਅਖਿਲੇਸ਼ ਬਾਂਸਲ)- ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਭਲਾਈ ਮੰਤਰੀ ਸ੍ਰ. ਗੁਲਜਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਦੇ ਅੰਦਰ ਹਰ ਪੱਖੋਂ ਤਰੱਕੀ ਹੋਣਾ ਦਾ ਦਾਅਵਾ ਕੀਤਾ ਹੈ ਜਦੋਂਕਿ ਹਾਲਾਤ ਇਹ ਹਨ ਕਿ ਪੰਜਾਬ ਅੰਦਰ ਸ਼ਗਨ ਸਕੀਮ ਅਤੇ ਹੋਰ ਸਕੀਮਾਂ ਦਾ ਲੋਕਾਂ ਨੂੰ ਲਾਭ ਹੀ ਨਹੀਂ ਮਿਲ ਰਿਹਾ। ਜੇਕਰ ਇਕੱਲੇ ਬਰਨਾਲਾ ਜ਼ਿਲ•ਾ ਦੀ ਗੱਲ ਕਰੀਏ ਤਾਂ ਜ਼ਿਲ•ੇ ਅੰਦਰ ਸ਼ਗਨ ਸਕੀਮ ਦੇ 243 ਕੇਸ ਪੈਡਿੰਗ ਪਏ ਹਨ। ਜਿਨ•ਾਂ ਨੂੰ ਜੂਨ ਮਹੀਨੇ ਮਗਰੋਂ ਸਕੀਮ ਦੀ ਰਾਸ਼ੀ ਨਹੀਂ ਮਿਲ ਸਕੀ। ਇਸ ਤੋਂ ਇਲਾਵਾ ਅੰਤਰ ਜਾਤੀ ਵਿਆਹ ਦੇ ਕੇਸਾਂ ਵਿੱਚ ਮਿਲਣ ਵਾਲੀ ਸਹਾਇਤਾ ਦੇ ਵੀ 83 ਕੇਸ 2008 ਤੋਂ ਲਮਕਦੇ ਪਏ ਹਨ। ਰਣੀਕੇ ਨੇ ਪਿਛਲੀਆਂ ਕੇਂਦਰੀ ਸਰਕਾਰਾਂ ’ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਦੇਸ਼ ਪੱਧਰ ਦੀਆਂ ਯਾਦਗਾਰਾਂ ਜੋ ਕਿ ਕੇਂਦਰ ਸਰਕਾਰਾਂ ਵੱਲੋਂ ਬਣਾਈਆਂ ਜਾਣੀਆਂ ਸਨ ਪਰ ਉਹ ਯਾਦਗਾਰਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਸੋਚ ਸਦਕਾ ਸੂਬੇ ਅੰਦਰ ਸ੍ਰੋਮਣੀ ਆਕਾਲੀ ਦਲ ਦੀ ਸਰਕਾਰ ਸਮੇਂ ਬਣਾਈਆਂ ਜਾਣੀਆਂ ਸ਼ੁਰੂ ਹੋਈਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਭਾਈ ਜੈਤਾ ਸਿੰਘ (ਬਾਬਾ ਜੀਵਨ ਸਿੰਘ) ਜੀ ਦਾ ਜਨਮ
ਦਿਹਾੜਾ ਸਰਕਾਰੀ ਪੱਧਰ ’ਤੇ 20 ਦਸੰਬਰ ਨੂੰ ਸ੍ਰੀ ਅਮ੍ਰਿੰਤਸਰ ਦੇ ਪਿੰਡ ਮਾਨਾਂਵਾਲਾ ਵਿਖੇ ਮਨਾਇਆ ਜਾ ਰਿਹਾ ਹੈ। ਸ੍ਰ. ਰਣੀਕੇ ਜੋ ਅੱਜ ਇੱਥੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੀ ਜ਼ਿਲ•ਾ ਪੱਧਰੀ ਮੀਟਿੰਗ ਵਿੱਚ ਭਾਗ ਲੈਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰ. ਰਣੀਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਆਟਾ- ਦਾਲ ਸਕੀਮ , ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਆਰਥਿਕ ਤੌਰ ’ਤੇ ਕਮਜੌਰ ਤੇ ਹੁਸਿਆਰ ਵਿਦਿਆਰਥੀਆਂ ਦੀ ਅਗਲੇਰੀ ਪੜਾਈ ਸਕਾਲਰਸ਼ਿਪ ਦੇਣ ਦੇ ਨਾਲ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਸਕੂਲ ਖੋਲੇ ਗਏ। ਇਸ ਤੋਂ ਇਲਾਵਾ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਮੁਫ਼ਤ ਸਾਇਕਲ ਮੁਹੱਈਆਂ ਕਰਵਾਏ ਗਏ ਹਨ। ਉਨ•ਾ ਕਿਹਾ ਕਿ ਇਹ ਸਕੀਮਾਂ ਸੂਬੇ ਦੇ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਲਾਹੇਵੰਦ ਸਿੱਧ ਹੋ ਰਹੀਆਂ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ਇੰਚਾਰਜ ਸ. ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਹੀਦਾਂ ਦੇ ਸੂਬਾ ਪੱਧਰੀ ਦਿਹਾੜੇ ਮਨਾਏ ਜਾਣੇ ਸੂਬੇ ਦੇ ਲੋਕਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ•ਾ ਕਿਹਾ ਕਿ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਲਾਸ਼ਾਨੀ ਕੁਰਬਾਨੀ ਕਿਸੇ ਤੋਂ ਵੀ ਭੁੱਲੀ ਨਹੀਂ ਹੈ। ਅਜਿਹੇ ਮਹਾਨ ਸ਼ਹੀਦਾਂ ਦੇ ਜਨਮ ਦਿਹਾੜੇ ਮਨਾਏ ਜਾਣੇ ਇੱਕ ਫ਼ਖਰ ਦੀ ਗੱਲ ਹੈ।



