ਚੰਡੀਗੜ੍ਹ, 4 ਦਸੰਬਰ (ਪੀ. ਟੀ.)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 100 ਤੋਂ ਵੱਧ ਸਿਆਸੀ ਸਿੱਖ ਕੈਦੀਆਂ ਨੂੰ ਸਜਾ ਪੂਰੀ ਹੋਣ ਕਰਕੇ ਤਰਸ ਦੇ ਆਧਾਰ ’ਤੇ ਰਿਹਾਅ ਕਰਨ ਲਈ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਕੋਲੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅੰਬਾਲਾ ਵਿਖੇ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਸਿੱਖ ਕੈਦੀਅ੍ਯਾਂ ਦੀ ਰਿਹਾਈ ਲਈ ਜਾਰੀ ਮਰਨ ਵਰਤ ਬਾਰੇ ਇਕ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਸਬੰਧੀ ਚਿੱਠੀ ਲਿਖਕੇ ਮੰਗ ਕਰ ਰਹੇ ਹਨ ਕਿ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਸਿੱਖਾਂ ਨੂੰ ਰਿਹਾਈ ਉਪਰੰਤ
ਉਨ੍ਹਾਂ ਦੇ ਪੁਨਰਵਸੇਬੇ ਲਈ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀਆਂ ਰਿਹਾਈ ਬਾਰੇ ਹਮਦਰਦੀ ਨਾਲ ਸੋਚਿਆ ਜਾਵੇ। ਨਿਗਮ ਚੋਣਾਂ ਵਿਚ ਦੇਰੀ ਬਾਰੇ ਇਕ ਸਵਾਲ ਦੇ ਉ¤ਤਰ ਵਿਚ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੱਧਰ ’ਤੇ ਕੋਈ ਦੇਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 3 ਨਗਰ ਨਿਗਮਾਂ ਤੇ 85 ਸ਼ਹਿਰੀ ਸਥਾਨਕ ਸਰਕਾਰਾਂ ਲਈ ਨੋਟੀਫੀਕੇਸ਼ਨ ਜਾਰੀ ਹੋ ਚੁੱਕਾ ਹੈ ਜਦਕਿ ਬਕਾਇਆ ਸਥਾਨਕ ਸਰਕਾਰਾਂ ਲਈ ਨੋਟੀਫੀਕੇਸ਼ਨ ਦੋ ਦਿਨਾ ਦੇ ਅੰਦਰ-ਅੰਦਰ ਜਾਰੀ ਹੋ ਜਾਵੇਗਾ। ਉਨ੍ਹਾਂ ਆਸ ਜਤਾਈ ਕਿ ਚੋਣਾਂ ਜਨਵਰੀ ਮਹੀਨੇ ਦੌਰਾਨ ਹੋ ਜਾਣਗੀਆਂ ਪਰ ਇਸ ਬਾਰੇ ਫੈਸਲਾ ਚੋਣ ਕਮਿਸ਼ਨ ਨੇ ਕਰਨਾ ਹੈ। ਅਕਾਲੀ ਦਲ-ਭਾਜਪਾ ਗਠਜੋੜ ਵਲੋਂ ਸੀਟਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਇਹ ਪਿਛਲੀਆਂ ਚੋਣਾਂ ਲਈ ਅਪਣਾਏ ਗਏ ਫਾਰਮੂਲੇ ਦੇ ਆਧਾਰ ’ਤੇ ਹੋਣਗੀਆਂ।
ਦਿੱਲੀ ਵਿਧਾਨ ਸਭਾ ਚੋਣਾਂ ਬਾਰੇ ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ 4 ਸੀਟਾਂ ’ਤੇ ਚੋਣ ਲੜੇਗਾ ਤੇ ਜਿੱਤੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਅਕਾਲੀ ਦਲ ਦੀ ਜਿੱਤ ਦਾ ਅਨੁਪਾਤ ਬਾਕੀ ਸਾਰੀਆਂ ਪਾਰਟੀਆਂ ਨਾਲੋਂ ਬਿਹਤਰ ਸੀ ਕਿਉਂਕਿ ਇਸਨੇ 4 ਵਿਚੋਂ 3 ਸੀਟਾਂ ਜਿੱਤੀਆਂ ਸਨ।ਸੂਬੇ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨੂੰ ਦਫਤਰਾਂ ਵਿਚ ਸਮੇਂ ਸਿਰ ਹਾਜ਼ਰ ਹੋਣ ਬਾਰੇ ਸਖਤ ਹਦਾਇਤ ਜਾਰੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਡਿਊਟੀ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਕੈਂਪ ਦਫਤਰ ਤੋਂ ਕੋਈ ਵੀ ਅਧਿਕਾਰੀ ਕੰਮ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਨਾ ਸਿਰਫ ਉਹ ਸਗੋਂ ਬਾਕੀ ਸਾਰੇ ਮੰਤਰੀਆਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਵਿਭਾਗਾਂ ਵਿਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਅਚਨਚੇਤ ਜਾਂਚ ਕਰਨ।



