Skip to content
Independent perspectives. Global stories.
BREAKING

ਨਕਸਲੀ ਹਮਲੇ ’ਚ ਸ਼ਹੀਦ ਜਵਾਨਾਂ ਦੀਆਂ ਵਰਦੀਆਂ ਕੂੜੇ ਦੇ ਢੇਰ ’ਚੋਂ ਮਿਲੀਆਂ

Share this story

ਗ੍ਰਹਿ ਮੰਤਰਾਲਾ ਨੇ ਛੱਤੀਸਗੜ੍ਹ ਸਰਕਾਰ ਤੋਂ ਮੰਗੀ ਰਿਪੋਰਟ
Page-1-copy_09 ਨਵੀਂ ਦਿੱਲੀ, 4 ਦਸੰਬਰ (ਪੀ. ਟੀ. ਲਾਇਵ)- ਛੱਤੀਸਗੜ੍ਹ ਦੇ ਸੁਕਮਾ ਵਿਖੇ ਨਕਸਲੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦੀ ਵਰਦੀ ਕਚਰੇ ਦੇ ਢੇਰ ’ਚ ਮਿਲਣ ਨਾਲ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਨੇ ਛੱਤੀਸਗੜ੍ਹ ਸਰਕਾਰ ਤੋਂ ਰਿਪੋਰਟ ਮੰਗੀ ਹੈ। ਘਟਨਾ ਤੋਂ ਬਾਅਦ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਇਸ ਨੂੰ ਸ਼ਹੀਦਾਂ ਦਾ ਅਪਮਾਨ ਦੱਸਿਆ ਹੈ। ਜ਼ਿਕਰਯੋਗ ਹੈ ਕਿ ਰਾਜ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ’ਚ ਸੋਮਵਾਰ ਨੂੰ ਨਕਸਲੀਆਂ ਦੇ ਹਮਲੇ ’ਚ 14 ਜਵਾਨ ਸ਼ਹੀਦ ਹੋ ਗਏ ਸਨ। ਘਟਨਾ ਤੋਂ ਬਾਅਦ ਜਵਾਨਾਂ ਦੇ ਮ੍ਰਿਤਕ ਸਰੀਰਾਂ ਅਤੇ ਜ਼ਖਮੀ ਜਵਾਨਾਂ ਨੂੰ ਰਾਏਪੁਰ ਰਵਾਨਾ ਕੀਤਾ ਗਿਆ ਅਤੇ ਮ੍ਰਿਤਕ ਸਰੀਰਾਂ ਦਾ ਹਸਪਤਾਲ

’ਚ ਪੋਸਟਮਾਰਟਮ ਕਰਾਇਆ ਗਿਆ ਪਰ ਪੋਸਟਮਾਰਟਮ ਤੋਂ ਬਾਅਦ ਸ਼ਹੀਦ ਜਵਾਨਾਂ ਦੀਆਂ ਵਰਦੀਆਂ ਹਸਪਤਾਲ ਦੇ ਕਿਨਾਰੇ ਪਏ ਕੂੜੇ ਦੇ ਢੇਰ ’ਚ ਸੁੱਟ ਦਿੱਤੀਆਂ ਗਈਆਂ। ਇਸ ਮਾਮਲੇ ਦਾ ਖੁਲਾਸਾ ਉਸ ਵਕਤ ਹੋਇਆ ਜਦੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਸਪਤਾਲ ਪਹੁੰਚੇ ਅਤੇ ਵਰਦੀਆਂ ਨੂੰ ਇਕੱਤਰ ਕਰਦੇ ਕਾਂਗਰਸ ਭਵਨ ਲੈ ਆਏ, ਬਾਅਦ ’ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਅਧਿਕਾਰੀਆਂ ਨੇ ਵਰਦੀਆਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਘਟਨਾ ਤੋਂ ਬਾਅਦ ਕਾਂਗਰਸ ਨੇ ਇਸ ਨੂੰ ਸ਼ਹੀਦਾਂ ਦਾ ਅਪਮਾਨ ਦੱਸਿਆ। ਸੀ.ਆਰ.ਪੀ.ਐਫ. ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਹਮਲੇ ’ਚ ਸ਼ਹੀਦ ਜਵਾਨਾਂ ਦੀਆਂ ਵਰਦੀਆਂ ਕੂੜੇ ਦੇ ਢੇਰ ’ਚੋਂ ਮਿਲਣ ’ਤੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਨੇ ਮਾਮਲੇ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਇਸ ਮਾਮਲੇ ਨੂੰ ਸ਼ਹੀਦਾਂ ਦਾ ਘੋਰ ਅਪਮਾਨ ਦਸਦੇ ਹੋਏ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਅਤੇ ਇਸ ਮਾਮਲੇ ਦੇ ਜ਼ਿੰਮੇਵਾਰ ਹਸਪਤਾਲ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

WRITTEN BY