Skip to content
Independent perspectives. Global stories.
BREAKING

ਧਰਮ ਤਬਦੀਲੀ ਦੇ ਮਾਮਲੇ ’ਤੇ ਸੰਸਦ ’ਚ ਭਾਰੀ ਹੰਗਾਮਾ

Share this story

ਮਾਮਲੇ ’ਚ ਹੁਣ ਤੱਕ ਕਿਸੇ ਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ : ਓਵੇਸੀ

Page-1_10 ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਲਾਇਵ)- ਆਗਰਾ ਵਿਖੇ ਮੁਸਲਿਮ ਸਮਾਜ ਦੇ 57 ਪਰਿਵਾਰਾਂ ਦੀ ਧਰਮ ਤਬਦੀਲੀ ਦੇ ਮਾਮਲੇ ਨੂੰ ਲੈ ਕੇ ਅੱਜ ਸੰਸਦ ਵਿੱਚ ਭਾਰੀ ਹੰਗਾਮਾ ਹੋਇਆ। ਰਾਜ ਸਭਾ ਵਿੱਚ ਬਸਪਾ ਸੁਪਰੀਮੋ ਮਾਇਆਵਤੀ ਨੇ ਇਸ ਦੌਰਾਨ ਦੋਸ਼ ਲਾਇਆ ਕਿ ਮੁਸਲਿਮ ਧਰਮ ਦੇ ਲੋਕਾਂ ਨੂੰ ਲਾਲਚ ਦੇ ਕੇ ਉਨ੍ਹਾਂ ਦਾ ਧਰਮ ਤਬਦੀਲ ਕੀਤਾ ਗਿਆ ਹੈ। ਰਾਜ ਸਭਾ ਵਿੱਚ ਵਿਰੋਧੀ ਸੰਸਦ ਮੈਂਬਰਾਂ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਵੇ। ਦੂਜੇ ਪਾਸੇ ਸਰਕਾਰ ਨੇ ਆਪਣਾ ਪਿੱਛਾ ਛੁਡਾਉਣ ਦੀ ਨੀਅਤ ਨਾਲ ਕਿਹਾ ਹੈ ਕਿ ਇਹ ਮਾਮਲਾ ਰਾਜ ਸਰਕਾਰ ਦਾ ਹੈ। ਜ਼ਿਕਰਯੋਗ ਹੈ ਕਿ ਆਗਰਾ ਵਿੱਚ ਸੋਮਵਾਰ ਨੂੰ ਘਰ ਵਾਪਸੀ ਦੇ ਨਾਂਅ ਉ¤ਤੇ ਤਕਰੀਬਨ

57 ਮੁਸਲਮਾਨ ਪਰਿਵਾਰਾਂ ਦਾ ਧਰਮ ਤਬਦੀਲ ਕਰਵਾਇਆ ਗਿਆ। ਇਸ ਦੇ ਬਾਅਦ ਹੁਣ ਅਲੀਗੜ੍ਹ ਵਿੱਚ ਵੀ ਅਜਿਹਾ ਹੀ ਇੱਕ ਹੋਰ ਸਮਾਗਮ ਹੋਣ ਜਾ ਰਿਹਾ ਹੈ। ਇਸ ਸਮਾਗਮ ਦੇ ਪ੍ਰਬੰਧਕਾਂ ਨੇ ਦੱਸਿਆ ਹੈ ਕਿ 25 ਦਸੰਬਰ ਤੋਂ ਪਹਿਲਾਂ ਅਲੀਗੜ੍ਹ ਵਿੱਚ ਕਈ ਇਸਾਈ ਪਰਿਵਾਰ ਆਪਣੀ ਇੱਛਾ ਨਾਲ ਹਿੰਦੂ ਧਰਮ ਨੂੰ ਅਪਨਾਉਣਗੇ।ਕਾਂਗਰਸ ਆਗੂ ਦਿਗਵਿਜੇ ਸਿੰਘ ਨੇ ਕਿਹਾ ਹੈ ਕਿ ਇਹ ਗੱਲ ਭੁੱਲ ਜਾਓ ਕਿ ਧਰਮ ਤਬਦੀਲ ਕਿਸ ਪਾਰਟੀ ਨੇ ਕਰਵਾਇਆ ਹੈ, ਪਰ ਹਕੀਕਤ ਇਹ ਹੈ ਕਿ ਲਾਲਚ ਦੇ ਕੇ ਧਰਮ ਤਬਦੀਲ ਕਰਵਾਉਣਾ ਕਾਨੂੰਨੀ ਅਪਰਾਧ ਹੈ। ਸੀਪੀਐਮ ਆਗੂ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਆਰ ਐਸ ਐਸ ਦਾ ਇਹ ਕਹਿਣਾ ਕਿ 90 ਸਾਲ ਬਾਅਦ ਉਨ੍ਹਾਂ ਨੂੰ ਸਰਕਾਰ ਮਿਲੀ ਹੈ ਉਹ ਕਹਿੰਦੇ ਹਨ ਕਿ ਦੇਸ਼ ਨੂੰ ਹਿੰਦੂ ਰਾਸ਼ਟਰ ਵਿੱਚ ਤਬਦੀਲ ਕਰਾਂਗੇ। ਸਰਕਾਰ ਨੂੰ ਇਸ ਸਬੰਧ ਵਿੱਚ ਜਵਾਬ ਦੇਣਾ ਹੋਵੇਗਾ। ਦੂਜੇ ਪਾਸੇ ਐਮ ਆਈ ਐਮ ਆਗੂ ਅਸਦੂਦੀਨ ਓਵੇਸੀ ਦਾ ਕਹਿਣਾ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਿਰਫ ਸੂਬੇ ਦੀ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ। ਕੇਂਦਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਧਰੁਵੀਕਰਨ ਕਰਨਾ ਚਾਹੁੰਦੀ ਹੈ।ਸਮਾਜਵਾਦੀ ਪਾਰਟੀ ਦਾ ਕਹਿਣਾ ਹੈ ਕਿ ਉਸ ਦੀ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਦੀ ਜਾਂਚ ਕੀਤੀ ਜਾਵੇਗੀ।

WRITTEN BY