ਦੁਬਈ, 30 ਜੁਲਾਈ (ਪੀ. ਟੀ.)-ਸਾਲ 2015 ਵਿਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਲਈ ਪ੍ਰੋਗਰਾਮ ਦਾ ਐਲਾਨ ਅੱਜ ਕਰ ਦਿੱਤਾ ਗਿਆ। ਇਹ ਵਿਸ਼ਵ ਕੱਪ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚ ਹੋਵੇਗਾ, ਜਿਸ ਦਾ ਪਹਿਲਾ ਮੁਕਾਬਲਾ 15 ਫਰਵਰੀ 2015 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ। ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ 29 ਮਾਰਚ ਨੂੰ ਮੈਲਬੌਰਨ ਵਿਖੇ ਖੇਡਿਆ ਜਾਵੇਗਾ। ਭਾਰਤੀ ਟੀਮ ਨੂੰ ਗਰੁੱਪ ਬੀ ਵਿਚ ਰੱਖਿਆ ਗਿਆ ਹੈ, ਜਿਸ ਵਿਚ ਪਾਕਿਸਤਾਨ, ਦੱਖਣੀ ਅਫਰੀਕਾ, ਵੈਸਟ ਇੰਡੀਜ਼ ਤੇ ਜ਼ਿੰਮਬਾਵੇ ਦੀਆਂ ਟੀਮਾਂ ਵੀ ਹੋਣਗੀਆਂ।
ਵਿਸ਼ਵ ਕੱਪ 2015 ‘ਚ ਭਾਰਤ ਦਾ ਪਹਿਲਾ ਮੁਕਾਬਲਾ ਪਾਕਿ ਨਾਲ


