Skip to content
Independent perspectives. Global stories.
BREAKING

ਸੁਖਬੀਰ ਸਿੰਘ ਬਾਦਲ ਵੱਲੋਂ ਸੰਜੀਵ ਸ਼ੌਰੀ ਬਰਨਾਲਾ ਸ਼ਹਿਰੀ ਦੇ ਪ੍ਰਧਾਨ ਨਿਯੁਕਤ

Share this story

ਚੰਡੀਗੜ੍ਹ, 13 ਦਸੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਸੰਜੀਵ ਸ਼ੌਰੀ ਨੂੰ ਜ਼ਿਲ੍ਹਾ ਅਕਾਲੀ ਜੱਥਾ  ਬਰਨਾਲਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇਥੋਂ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸਕੱਤਰ ਤੇ ਬੁਲਾਰੇ  ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ  ਸ੍ਰੀ ਸੰਜੀਵ ਸ਼ੌਰੀ ਵੱਲੋਂ ਪਾਰਟੀ ਪ੍ਰਤੀ ਸਮਰਪਿਤ ਸੇਵਾਵਾਂ ਤੇ ਉਹਨਾਂ ਦੀ ਮਿਹਨਤ ਨੂੰ ਵੇਖਦਿਆਂ ਇਹ ਨਿਯੁਕਤੀ ਕੀਤੀ ਗਈ ਹੈ।

WRITTEN BY