Skip to content
Independent perspectives. Global stories.
BREAKING

ਹਿਮਸਿਨ ਇੰਜੀਨੀਅਰਿੰਗ ਵਰਕਸ ਵੱਲੋਂ ਗੋਲਡਨ ਆਫਸੈਟ ਪ੍ਰੈ¤ਸ ਲਈ ਹੈਂਡ ਫੀਡ ਪੇਪਰ ਕਟਿੰਗ ਮਸ਼ੀਨ ਭੇਟ ਕੀਤੀ ਗਈ

Share this story

ਅੰਮ੍ਰਿਤਸਰ: 16 ਦਸੰਬਰ (ਪੀ. ਟੀ.)- ਹਿਮਸਿਨ ਇੰਜੀਨੀਅਰਿੰਗ ਵਰਕਸ ਦੇ ਮਾਲਕ ਸ੍ਰ: ਲਖਵੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਡਨ ਆਫਸੈਟ ਪ੍ਰੈਸ ਲਈ ਹੈਂਡ ਫੀਡ ਪੇਪਰ ਕਟਿੰਗ ਮਸ਼ੀਨ ਭੇਟ ਕੀਤੀ ਗਈ। ਇਸ ਮਸ਼ੀਨ ਦਾ ਉਦਘਾਟਨ ਸ੍ਰ: ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਸ੍ਰ: ਮਨਜੀਤ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰ: ਲਖਵੀਰ ਸਿੰਘ ਗੁਰੂ ਘਰ ਦੇ ਅਥਾਹ ਸ਼ਰਧਾਵਾਨ ਸਿੱਖ ਹਨ ਅਤੇ ਇਨ੍ਹਾਂ ਵੱਲੋਂ ਪਹਿਲਾਂ ਵੀ ਇਕ ਮਸ਼ੀਨ ਗੋਲਡਨ ਆਫਸੈਟ ਪ੍ਰੈਸ ਲਈ ਭੇਟਾ ਕੀਤੀ ਗਈ ਸੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰ: ਲਖਵੀਰ ਸਿੰਘ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਤਸਵੀਰ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ੍ਰ: ਲਖਵੀਰ ਸਿੰਘ ਨੇ ਕਿਹਾ ਕਿ ਮੇਰੇ ਤੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀਆਂ ਅਥਾਹ ਰਹਿਮਤਾਂ ਹਨ। ਉਨ੍ਹਾਂ ਕਿਹਾ ਕਿ ਮੈਂ ਧੰਨਤਾ ਯੋਗ

ਹਾਂ ਕਿ ਮੈਨੂੰ ਗੁਰੂ ਸਾਹਿਬ ਵੱਲੋਂ ਇਹ ਨਿਮਾਣੀ ਜਿਹੀ ਸੇਵਾ ਕਰਨ ਦਾ ਸੁਭਾਗ ਮੌਕਾ ਮਿਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸ੍ਰ: ਜੋਗਿੰਦਰ ਸਿੰਘ ਓ ਐਸ ਡੀ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ੍ਰ: ਪ੍ਰਮਿੰਦਰ ਸਿੰਘ ਮੈਨੇਜਰ ਗੋਲਡਨ ਆਫਸੈਟ ਪ੍ਰੈਸ, ਸ੍ਰ: ਬਲਕਾਰ ਸਿੰਘ ਜੌੜਾ ਇੰਚਾਰਜ, ਸ੍ਰ: ਨਰਿੰਦਰ ਸਿੰਘ ਸੁਪਰਵਾਈਜ਼ਰ, ਬਾਬਾ ਸਤਨਾਮ ਸਿੰਘ ਜੀ ਕਾਰਸੇਵਾ ਵਾਲੇ ਅਤੇ ਹੋਰ ਕਰਮਚਾਰੀ ਮੌਜੂਦ ਸਨ।

WRITTEN BY