Skip to content
Independent perspectives. Global stories.
BREAKING

ਏਡਿਡ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ

Share this story

Page-1_16 ਸੁਨਾਮ, 18 ਦਸੰਬਰ (ਰਾਕੇਸ਼ ਜਿੰਦਲ)- ਅੱਜ ਸੁਨਾਮ ਵਿਖੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਜੀ ਦੇ ਹਲਕੇ ਵਿੱਚ ਪੰਜਾਬ ਰਾਜ ਦੇ ਸਹਾਇਤਾ ਪ੍ਰਾਪਤ ਸਕੂਲ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਆਪਣੀ ਮੰਗਾਂ ਦੇ ਹੱਕ ਵਿੱਚ ਸਰਕਾਰ ਖਿਲਾਫ ਵਿਸ਼ਾਲ ਰੋਸ ਰੈਲੀ ਅਤੇ ਰੋਸ ਮਾਰਚ ਕੀਤਾ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਅਤੇ ਐਨ.ਐਨ. ਸੈਣੀ ਨੇ ਦੱਸਿਆ ਕੇ ਪੰਜਾਬ ਸਰਕਾਰ ਏਡਿਡ ਸਕੂਲਾਂ ਦੇ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਜਿੱਥੇ ਉਹਨਾਂ ਕਰਮਚਾਰੀਆਂ ਦੇ ਪੰਜਵੇ ਪੇ ਕਮਿਸ਼ਨ ਦੇ ਏਰੀਅਰ ਵੀ 30% ਦੀ ਤੀਜੀ ਕਿਸ਼ਤ, ਜੋ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਖਜਾਨਿਆਂ ਵਿੱਚ ਰੁਲ ਰਹੀ ਹੈ, ਡੀ.ਏ. ਦੀਆਂ ਕਿਸ਼ਤਾਂ ਪ੍ਰਾਈਮਰੀ ਸਕੂਲਾਂ ਦੀਆਂ ਸਾਰੀਆਂ ਕਿਸ਼ਤਾਂ, ਚੌਥਾ ਦਰਜਾ ਕਰਮਚਾਰੀਆਂ ਅਤੇ ਲੈਕਚਰਾਰਾਂ ਦੇ ਪੇਅ ਗਰੇਡ, ਅਕਤੂਬਰ 2014 ਤੋਂ ਮਾਰਚ 2015 ਤੱਕ ਦੀ ਤਨਖਾਹ ਦਾ ਬਜਟ ਅਤੇ ਜੁਲਾਈ 2014 ਤੋਂ ਮਾਰਚ 2015 ਤੱਕ ਦਾ ਪ੍ਰਾਈਮਰੀ ਸਕੂਲਾਂ ਦਾ ਬਜਟ ਨਾ ਮਿਲਣ

ਕਰਕੇ ਕਰਮਚਾਰੀ ਤਨਖਾਹ ਤੋਂ ਵਾਂਝੇ ਹਨ। ਇਸ ਦੇ ਨਾਲ ਹੀ ਨੇਤਾਵਾਂ ਨੇ ਦੱਸਿਆ ਕਿ ਯੂਨੀਅਨ ਦੇ ਮੁੱਖ ਮੰਗ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫਟ ਕਰਨ ਦੀ ਹੈ, ਜਿਸ ਤੇ ਸਰਕਾਰ ਸੰਜੀਦਗੀ ਨਾਲ ਵਿਚਾਰ ਨਹੀਂ ਕਰ ਰਹੀ ਅਤੇ ਕਈ ਵਾਰ ਮੀਟਿੰਗਾਂ ਵਿੱਚ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕੋਈ ਸਾਰਥਕ ਹੱਲ ਨਹੀਂ ਕੱਢ ਸਕੀ।
ਇਸ ਕਰਕੇ ਕਰਮਚਾਰੀਆਂ ਵਿੱਚ ਸਖਤ ਰੋਸ ਪਾਇਆ ਜਾ ਰਿਹਾ ਹੈ ਅਤੇ ਯੂਨੀਅਨ ਵੱਲੋਂ ਮਜ਼ਬੂਰ ਹੋ ਕੇ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗਲ ਵਜਾਇਆ ਹੈ। ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋ ਤਿੱਖਾ ਕਰਨ ਦੀ ਚੇਤਾਵਨੀ ਦਿੰਦਿਆਂ ਉਹਨਾਂ ਨੇ ਕਿਹਾ ਕਿ 6 ਜਨਵਰੀ 2015 ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਕੋਠੀ ਸੰਗਰੂਰ ਵਿਖੇ ਧਰਨਾ ਅਤੇ ਰੋਸ ਮੁਜਾਹਰੇ ਦਾ ਐਲਾਨ ਕੀਤਾ ਹੈ  ਅਤੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਟਾਲ ਮਟੋਲ ਨੀਤੀ ਜਾਰੀ ਰੱਖੀ ਤਾਂ ਯੂਨੀਅਨ ਵਿਧਾਨ ਸਭਾ ਦਾ ਘੇਰਾਓ ਵੀ ਕਰੇਗੀ। ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਉਹ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਆਪਣਾ ਨਿੱਜੀ ਦਖਲ ਦੇ ਕੇ ਯੂਨੀਅਨ ਨੇਤਾਵਾਂ ਨਾਲ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।
ਪੰਜਾਬ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ, ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਇਸ ਮਸਲੇ ਨੂੰ ਜਲਦੀ ਹੱਲ ਕਰਵਾਉਣ ਵਿੱਚ ਮਦਦ ਕੀਤੀ ਜਾਵੇ ਜੀ। ਇਸ ਮੌਕੇ ਤੇ ਡਾ. ਗੁਰਮੀਤ ਸਿੰਘ, ਕੁਲਵਿੰਦਰ ਸਿੰਘ ਵਿੱਤ ਸਕੱਤਰ, ਅਰਵਿੰਦ ਬੈਂਸ, ਰਜਿੰਦਰ ਸ਼ਰਮਾ, ਨਵਾਂ ਸ਼ਹਿਰ, ਰੁਪਿੰਦਰ ਸਿੰਘ ਹੁਸ਼ਿਆਰਪੁਰ, ਜਗਮੋਹਨ ਫਿਰੋਜ਼ਪੁਰ, ਅੰਮ੍ਰਿਤਪਾਲ ਸੰਗਰੂਰ, ਗੁਰਮੀਤ ਸਿੰਘ ਲੁਧਿਆਣਾ, ਸ਼੍ਰੀ ਕਾਂਤ ਬਠਿੰਡਾ, ਰਾਜ ਕੁਮਾਰ ਮਿਸ਼ਰਾ ਅੰਮ੍ਰਿਤਸਰ, ਸ਼ਰਨਜੀਤ ਸਿੰਘ, ਦਲਜੀਤ ਸਿੰਘ ਮੋਹਾਲੀ, ਅਮਰਜੀਤ ਸਿੰਘ ਭੁੱਲਰ, ਗਣੇਸ਼ ਦੱਤ ਗੁਰਦਾਸਪੁਰ, ਅਨਿਲ ਭਾਰਤੀ ਪਟਿਆਲਾ, ਚਰਨਜੀਤ ਸ਼ਰਮਾ ਬਰਨਾਲਾ, ਹਰਦੀਪ ਸਿੰਘ ਢੀਂਡਸਾ ਪ੍ਰੈਸ ਸਕੱਤਰ ਤੋਂ ਇਲਾਵਾ ਸਾਰੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਹੋਏ।

WRITTEN BY