Skip to content
Independent perspectives. Global stories.
BREAKING

ਮਿਆਰੀ ਸਿੱਖਿਆ, ਕਿੱਤਾ ਮੁਖੀ ਸਿਖਲਾਈ ਅਤੇ ਹੁਨਰ ਵਿਕਾਸ ਸਮੇਂ ਦੀਆਂ ਤਿੰਨ ਵੱਡੀਆਂ ਲੋੜਾਂ : ਡਾ. ਦਲਜੀਤ ਸਿੰਘ ਚੀਮਾ

Share this story

ਸਿਵਲ ਅਤੇ ਰੱਖਿਆ ਸੇਵਾਵਾਂ ’ਚ ਪੰਜਾਬੀਆਂ ਦੀ ਗਿਣਤੀ ਵਧਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ
Page-1_06 ਜ¦ਧਰ, 21 ਦਸੰਬਰ- ਮਿਆਰੀ ਸਿੱਖਿਆ, ਕਿੱਤਾ ਮੁਖੀ ਸਿਖਲਾਈ ਅਤੇ ਹੁਨਰ ਵਿਕਾਸ ਸਮੇਂ ਦੀਆਂ ਤਿੰਨ ਵੱਡੀਆਂ ਲੋੜਾਂ ਹਨ ਜਿਨ੍ਹਾਂ ਰਾਹੀਂ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਹੋ ਸਕਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਿੰਨੋਂ ਲੋੜਾਂ ਨੂੰ ਪੂਰਾ ਕਰਨ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਐਸ. ਐਸ. ਜੈਨ ਐਜੂਕੇਸ਼ਨਲ ਸੁਸਾਇਟੀ (ਰਜਿ:) ਜ¦ਧਰ ਵੱਲੋਂ ਸਥਾਨਕ ਪਾਰਵਤੀ ਜੈਨ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ, ਵਿਜੇ ਨਗਰ ਵਿਖੇ ਤਿੰਨ ਸਕੂਲਾਂ ਦੇ ਕਰਵਾਏ ਸਾਂਝੇ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਗੁਰਚਰਨ ਸਿੰਘ ਚੰਨੀ ਅਤੇ ਸ. ਅਮਰਜੀਤ ਸਿੰਘ ਅਮਰੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਚੀਮਾ ਨੇ ਇਸ ਮੌਕੇ ਆਪਣੇ ਅਖਤਿਆਰੀ ਫੰਡ ਵਿਚੋਂ ਸਕੂਲ ਨੂੰ ਤਿੰਨ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਚੀਮਾ ਨੇ

ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਸਰਵਿਸ ਸੈਕਟਰ ਤੇ ਉਦਯੋਗਾਂ ਦੀ ਲੋੜ ਅਨੁਸਾਰ ਸਿੱਖਿਆ ਨੀਤੀਆਂ ਬਣਾ ਰਹੀ ਹੈ ਤਾਂ ਜੋ ਪੜ੍ਹੇ-ਲਿਖੇ ਵਿਦਿਆਰਥੀ ਪੜ੍ਹ-ਲਿਖ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਪਹਿਲਾਂ ਸਿਵਲ ਅਤੇ ਰੱਖਿਆ ਸੇਵਾਵਾਂ ਵਿਚ ਪੰਜਾਬੀਆਂ ਦੀ ਤੂਤੀ ਬੋਲਦੀ ਸੀ, ਪਰੰਤੂ ਇਸ ਵੇਲੇ ਇਸ ਵਿਚ ਕਾਫੀ ਕਮੀ ਆਈ ਹੈ ਜਿਸ ਨੂੰ ਸਕੂਲ ਪੱਧਰ ਤੋਂ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਕਰਕੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ੌਜ ਵਿਚ ਪੰਜਾਬੀ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਅਕੈਡਮੀ ਸਥਾਪਿਤ ਕੀਤੀ ਗਈ ਹੈ ਜਿਸ ਦੇ ਬਹੁਤ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੈਨ ਸਭਾ, ਚੀਫ ਖਾਲਸਾ ਦੀਵਾਨ ਅਤੇ ਡੀ. ਏ. ਵੀ ਵਰਗੀਆਂ ਸੰਸਥਾਵਾਂ ਦਾ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਵਿਚ ਬਹੁਤ ਵੱਡਾ ਯੋਗਦਾਨ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਦੀਆਂ ਨਵੀਆਂ ਚੁਣੌਤੀਆਂ ਨੂੰ ਸਮਝਦਿਆਂ ਸਿੱਖਿਆ ਦੇ ਪਾਠਕ੍ਰਮ ਅਤੇ ਸਿਖਲਾਈ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਨੇ ਇਨਕਲਾਬੀ ਕਦਮ ਚੁੱਕੇ ਹਨ ਅਤੇ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਸੂਬੇ ਭਰ ਵਿਚ ਮੈਰੀਟੋਰੀਅਰਸ ਤੇ ਆਦਰਸ਼ ਸਕੂਲ ਖੋਲ੍ਹੇ ਗਏ ਹਨ ਅਤੇ 100 ਸਰਕਾਰੀ ਸਕੂਲਾਂ ਵਿਚ ਵੋਕੇਸ਼ਨਲ ਸਿੱਖਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਦੇਸ਼ ਦੀ ਹਰ ਵੱਕਾਰੀ ਸਿੱਖਿਆ ਸੰਸਥਾ ਜਿਵੇਂ ਕਿ ਆਈ.ਆਈ.ਟੀ, ਇੰਡੀਅਨ ਸਕੂਲ ਆਫ ਬਿਜ਼ਨੈਸ, ਨੈਨੋ ਤਕਨਾਲੋਜੀ, ਬਾਇਓ ਤਕਨਾਲੋਜੀ, ਕੇਂਦਰੀ ਯੂਨੀਵਰਸਿਟੀ ਆਦਿ ਪੰਜਾਬ ਵਿਚ ਖੋਲ੍ਹੀ ਗਈ ਹੈ ਅਤੇ ਜਲਦ ਹੀ ਅੰਮ੍ਰਿਤਸਰ ਵਿਖੇ ਆਈ. ਆਈ. ਐਮ ਸਥਾਪਿਤ ਕੀਤੀ ਜਾ ਰਹੀ ਹੈ। ਪਰੰਤੂ ਇਨ੍ਹਾਂ ਸੰਸਥਾਵਾਂ ਵਿਚ ਪੰਜਾਬੀ ਵਿਦਿਆਰਥੀਆਂ ਦੀ ਗਿਣਤੀ ਕਾਫੀ ਘੱਟ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਤਾਂ ਹੀ ਫਾਇਦਾ ਹੈ ਜੇਕਰ ਪੰਜਾਬ ਦੇ ਵਿਦਿਆਰਥੀ ਇਨ੍ਹਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਦਾਖ਼ਲਾ ਲੈਣ। ਇਸ ਤੋਂ ਪਹਿਲਾਂ ਤਿੰਨ ਸਕੂਲਾਂ ਸ੍ਰੀ ਪਾਰਵਤੀ ਜੈਨ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਮਹਾਵੀਰ ਜੈਨ ਸੀਨੀਅਰ ਸੈਕੰਡਰੀ ਮਾਡਲ ਸਕੂਲ ਅਤੇ ਸ੍ਰੀ ਰਾਜਮਾਤੀ ਜੈਨ ਗਰਲਜ਼ ਹਾਈ ਸਕੂਲ ਜ¦ਧਰ ਦੇ ਕਰਵਾਏ ਇਸ ਸਾਂਝੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਐਸ. ਐਸ. ਜੈਨ ਸਭਾ ਦੇ ਪ੍ਰਧਾਨ ਸ੍ਰੀ ਰਾਜੇਸ਼ ਜੈਨ ਅਤੇ ਐਸ. ਐਸ. ਜੈਨ ਐਜੂਕੇਸ਼ਨਲ ਬੋਰਡ ਦੇ ਚੇਅਰਮਨ ਸ੍ਰੀ ਦਰਸ਼ਨ ਲਾਲ ਜੈਨ ਨੇ ਮੁੱਖ ਮਹਿਮਾਨ ਡਾ. ਦਲਜੀਤ ਸਿੰਘ ਚੀਮਾ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਕੂਲ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਬਾਰੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਬੱਚਿਆਂ ਨੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਰਾਹੀਂ ਆਪਣੀ ਬਹੁ-ਪੱਖੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਭਨਾਂ ਦਾ ਮਨ ਮੋਹ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਹਰਿੰਦਰ ਪਾਲ ਸਿੰਘ, ਸ੍ਰੀ ਬੂਟਾ ਸਿੰਘ ਸਚਦੇਵਾ, ਕੌਂਸਲਰ ਸ੍ਰੀ ਜਗਦੀਸ਼ ਰਾਜਾ ਅਤੇ ਸ੍ਰੀਮਤੀ ਅਨੀਤਾ ਰਾਜਾ, ਐਸ. ਐਸ. ਜੈਨ ਸਭਾ ਦੇ ਜਨਰਲ ਸਕੱਤਰ ਸ੍ਰੀ ਮਹਿੰਦਰ ਕੁਮਾਰ ਜੈਨ, ਐਸ. ਐਸ. ਜੈਨ ਐਜੂਕੇਸ਼ਨਲ ਬੋਰਡ ਦੇ ਜਨਰਲ ਸਕੱਤਰ ਸ੍ਰੀ ਐਨ ਕੇ ਜੈਨ, ਤਿੰਨੋਂ ਸੰਸਥਾਵਾਂ ਦੇ ਪਿੰ੍ਰਸੀਪਲ ਸਾਹਿਬਾਨ, ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਐਸ. ਐਸ. ਜੈਨ ਸਭਾ ਅਤੇ ਐਸ. ਐਸ. ਜੈਨ ਐਜੂਕੇਸ਼ਨਲ ਸੁਸਾਇਟੀ ਦੇ ਅਹੁਦੇਦਾਰ ਹਾਜ਼ਰ ਸਨ।

WRITTEN BY