Skip to content
Independent perspectives. Global stories.
BREAKING

ਮਜੀਠੀਆ ਵਲੋਂ ਈ.ਡੀ. ਨੂੰ ਪੂਰਨ ਸਹਿਯੋਗ ਦਾ ਭਰੋਸਾ਼

Share this story

ਚੰਡੀਗੜ੍ਹ, 21 ਦਸੰਬਰ- ਪੰਜਾਬ ਦੇ  ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਉਹ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੇ ਝੂਠ ਤੇ ਕੂੜ ਪ੍ਰਚਾਰ ਦੇ ਖਾਤਮੇ ਲਈ ਇੰਫੋਰਸਮੈਂਟ ਡਾਇਰੈਕਟੋਰੇਟ ਨਾਲ ਪੂਰਨ ਸਹਿਯੋਗ ਕਰਨਗੇ।ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਸ. ਮਜੀਠੀਆ ਨੇ ਕਿਹਾ ਕਿ ਉਹ ਹਮੇਸ਼ਾ ਜਾਂਚ ਵਿਚ ਸਹਿਯੋਗ ਲਈ ਤਿਆਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਜਿਸ ਸਮੇਂ ਸੰਮਨ ਮੇਰੇ ਘਰ ਦਿੱਤੇ ਗਏ ਉਸ ਸਮੇਂ ਮੈਂ ਘਰ ਨਹੀਂ ਸੀ ਅਤੇ ਮੇਰੇ ਵਲੋਂ ਜਾਂਚ ਏਜੰਸੀ  ਨੂੰ ਸਹਿਯੋਗ ਕਰਨ ਲਈ ਤੁਰੰਤ ਜਾਂਚ ਏਜੰਸੀ ਦੇ ਅਧਿਕਾਰੀਆਂ ਨਾਲ ਫੋਨ ’ਤੇ ਸੰਪਰਕ ਕਰਨ ਦੇ ਨਾਲ-ਨਾਲ ਆਪਣੇ ਸਟਾਫ ਨੂੰ ਸੰਮਨ ਪ੍ਰਾਪਤ ਕਰਨ ਲਈ ਨਿਰਦੇਸ਼ ਦਿੱਤੇ ਗਏ।ਮਾਲ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਤੇ ਉਨ੍ਹਾਂ ਵਿਰੁੱਧ ਬਦਨਾਮ ਕਰਨ ਵਾਲੀ ਮੁਹਿੰਮ ਰੁਕਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ ਮੈਂ ਜਾਣਦਾ ਹਾਂ ਮੈਂ ਨਿਰਦੋਸ਼ ਹਾਂ ਪਰ ਮੈਨੂੰ ਲਗਾਤਾਰ ਨਿਸ਼ਾਨਾ

ਬਣਾਇਆ ਜਾ ਰਿਹਾ ਹੈ’। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੇ ਕੁਝ ਹੋਰ ਆਗੂਆਂ ਵਲੋਂ ਮੇਰੇ ਵਿਰੁੱਧ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਪਰ ਉਹ ਮੇਰੇ ਵਿਰੁੱਧ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਤੇ ਹੁਣ ਉਨ੍ਹਾਂ ਵਲੋਂ ਮੀਡੀਆ ਰਾਹੀਂ ਮੇਰੇ ਅਕਸ ਨੂੰ ਖਰਾਬ ਕਰਨ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਸਾਰੇ ਦੋਸ਼ ਨਿਰਆਧਾਰ ਹਨ ਅਤੇ ਇਨ੍ਹਾਂ ਦੋਸ਼ਾਂ ਨੂੰ ਸਾਬਿਤ ਕਰਨ ਲਈ ਕੋਈ ਆਧਾਰ ਨਹੀਂ ਹੈ।ਉਨ੍ਹਾਂ ਕਿਹਾ ਕਿ ਉਹ ਡੂੰਘਾਈ ਨਾਲ ਜਾਂਚ ਕਰਨ ਦੇ ਪੱਖ ਵਿਚ ਹਨ ਤਾਂ ਜੋ ਉਨ੍ਹਾਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਅੰਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਾਂਚ ਦਾ ਕੋਈ ਆਧਾਰ ਨਹੀਂ ਹੈ ਤੇ ਇਹ ਮੰਦਭਾਗਾ ਹੈ ਕਿ ਕੁਝ ਸਿਆਸੀ ਆਗੂਆਂ ਵਲੋਂ ਮੇਰੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਝੂਠ ਦਾ ਸਹਾਰਾ ਲਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੈਂ ਕਹਿਣਾ ਚਾਹੁੰਦਾ ਹਾਂ ਕਿ ‘ਯੂ.ਪੀ.ਏ. ਦੇ ਰਾਜ ਦੌਰਾਨ 5ਕੇਂਦਰੀ ਏਜੰਸੀਆਂ ਨੇ ਉਨ੍ਹਾਂ ਵਿਰੁੱਧ ਲਾਏ ਦੋਸ਼ਾਂ ਦੀ ਜਾਂਚ ਕੀਤੀ ਹੈ ਤੇ ਉਨ੍ਹਾਂ ਨੇ ਮੇਰੇ ਵਿਰੁੱਧ ਕੁਝ ਵੀ ਨਹੀਂ ਪਾਇਆ। ਇਸ ਤੋਂ ਇਲਾਵਾ ਕੁਝ ਸਿਆਸੀ ਆਗੂਆਂ ਵਲੋਂ ਮੇਰੇ ਵਿਰੁੱਧ ਜਨਤਕ ਪਟੀਸ਼ਨ ਵੀ ਦਾਇਰ ਕੀਤੀ ਗਈ ਪਰ ਅਦਾਲਤ ਵਲੋਂ ਉਨ੍ਹਾਂ ਨੂੰ ਝਾੜ ਪਾ ਕੇ ਮਾਮਲੇ ਦਾ ਸਿਆਸੀਕਰਨ ਨਾ ਕਰਨ ਦੇ ਹੁਕਮ ਦਿੱਤੇ ਗਏ ਸਨ।

WRITTEN BY