ਚੰਡੀਗੜ੍ਹ, 26 ਦਸੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਨੂੰ ਦੇਸ਼ ਦਾ ਸਭ ਤੋਂ ਵੱਡਾ ਸਿਵਲ ਅਵਾਰਡ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਉ¤ਚ ਸ਼ਖਸੀਅਤ ਦਾ ਸਨਮਾਨ ਹੈ। ਇਸ ਤੋਂ ਪਹਿਲਾਂ ਸ. ਬਾਦਲ ਨੇ ਸ੍ਰੀ ਵਾਜਪਾਈ ਨੂੰ ਉਨ੍ਹਾਂ ਦੇ 90ਵੇਂ ਜਨਮ ਦਿਨ ’ਤੇ ਸ਼ੁਭ ਇਛਾਵਾਂ ਭੇਜੀਆਂ।



