ਫਤਹਿਗੜ੍ਹ ਸਾਹਿਬ/ਅਮਲੋਹ, 28 ਦਸੰਬਰ (ਰਣਜੀਤ ਸਿੰਘ ਘੁੰਮਣ)- ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬ ਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਮਾਨਵਤਾ, ਧਰਮ ਅਤੇ ਹੱਕ ਸੱਚ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਸ਼ਹਿਰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜਾ ਸਾਲਾਨਾ ‘ਸ਼ਹੀਦੀ ਜੋੜ ਮੇਲ’ ਅੱਜ ਇੱਥੇ ਵਿਸ਼ਾਲ ਨ ਗ ਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸਮਾਪਤ ਹੋਗਿਆ। ਸਮਾਪਤੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਂਅ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਡੇ ਗੁਰੂਆਂ ਨੇ ਹਮੇਸ਼ਾ ਧਰਮ ਅਤੇ ਮਾਨਵਤਾ ਦੀ ਰਾਖੀ ਲਈ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਤੋਂ ਸਬਕ ਲੈ ਕੇ ਅੱਜ ਸਮੁੱਚੀ ਸਿੱਖ ਕੌਮ ਨੂੰ ਦਰਪੇਸ਼ ਚੁਣੋਤੀਆਂ ਦਾ
ਇੱਕ ਜੁਟ ਹੋ ਕੇ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੰਵਿਧਾਨ ਦੀ ਧਾਰਾ 25 ਬੀ, ਜਿਸ ਵਿੱਚ ਸਿੱਖ ਕੌਮ ਨੂੰ ਇੱਕ ਵੱਖਰੀ ਕੌਮ ਦਾ ਦਰਜਾ ਮਿਲਿਆ ਹੋਇਆ ਹੈ, ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ ਲਈ ਕਿਸੇ ਵੱਲੋਂ ਵੀ ਕੀਤੀ ਗਈ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿੰਘ ਸਾਹਿਬ ਨੇ ਨੌਜਵਾਨ ਵਰਗ ਨੂੰ ਸੱਦਾ ਦਿੱਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੁੜਨ।। ਉਨ੍ਹਾਂ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਦੀ ਹਮਾਇਤ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਲਈ ਸਮੁੱਚੀ ਸਿੱਖ ਕੌਮ ਇੱਕ ਪਲੇਟ ਫਾਰਮ ’ਤੇ ਇਕੱਠੇ ਹੋ ਕੇ ਉਪਰਾਲੇ ਕਰੇ। ਸਿੰਘ ਸਾਹਿਬ ਨੇ ਸਿਆਸੀ ਪਾਰਟੀਆਂ ਤੇ ਹੋਰ ਜੱਥੇਬੰਦੀਆਂ ਵੱਲੋਂ ਮਾਤਾ ਗੁਜਰੀ ਜੀ ਅਤੇ ਛੋ ਟੇ ਸਾਹਿਬਜ਼ਾਦਿਆਂ ਦੀਆਂ ਤਸਵੀਰਾਂ ਨਾਲ ਹੋਰਡਿੰਗਜ ’ਤੇ ਆਪਣੀਆਂ ਫੋਟੋਆਂ ਨਾ ਛਪਵਾਉਣ ਵਾਲੇ ਰਾਜਨੀਤਕ ਨੇਤਾਵਾਂ ਦੀ ਸਰਾਹਨਾ ਵੀ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਨ ਵਾਲੀਆਂ ਕੌਮਾਂ ਹੀ ਤਰੱਕੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ’ਤੇ ਪਹਿਲਾਂ ਵੀ ਕਈ ਵਾਰ ਹਮਲੇ ਹੋਏ ਹਨ ਪ੍ਰੰਤੂ ਸਿੱਖ ਕੌਮ ਨੂੰ ਕੋਈ ਵੀ ਢਾਅ ਨਹੀਂ ਲਗਾ ਸਕਿਆ ਸਗੋਂ ਹਮੇਸ਼ਾ ਸਿੱਖ ਕੌਮ ਚੜ੍ਹਦੀ ਕਲਾ ਵਿੱਚ ਰਹੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨ ਵਰਗ ਸਿੱਖ ਕੌਮ ਦੀ ਤਰੱਕੀ ਵਿੱਚ ਵਿਸ਼ੇਸ ਯੋਗਦਾਨ ਪਾ ਸਕਦਾ ਹੈ। ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਐਸ.ਜੀ.ਪੀ.ਸੀ. ਵੱਲੋਂ ਸੰਗਤਾਂ ਨੂੰ ਗੁਰੂ ਵੱਲੋਂ ਦਰਸਾਏ ਮਾਰਗ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਦੇ ਜਥੇਦਾਰ ਗਿਆਨੀ ਮੱਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਾਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਫੁੱਲਾਂ ਨਾਲ਼ ਸਜਾਏ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਨਹਿਰੀ ਚੌਰ ਸਾਹਿਬ ਦੀ ਸੇਵਾ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਿਭਾ ਰਹੇ ਸਨ ਜਦੋਂ ਕਿ ਪਾਲਕੀ ਵਿੱਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆਂ ਵਿੱਚ ਤਖਤ ਸ਼੍ਰੀ ਕੇਸ ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈ¤ਡ ਗੰ੍ਰਥੀ ਗਿਆਨੀ ਜਗਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈ¤ਡ ਗੰ੍ਰਥੀ ਗਿਆਨੀ ਹਰਪਾਲ ਸਿੰਘ ਵੀ ਬੈਠੇ ਸਨ।
ਖਾਲਸਾਈ ਸ਼ਾਨੋਸ਼ੌਕਤ ਨਾਲ ਨਰਸਿੰਘਿਆਂ ਅਤੇ ਨਗਾਰਿਆਂ ਦੀ ਗੂੰਜ ’ਚ ਸ਼ੁਰ ੂ ਹੋਏ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂਦੀ ਗਿਣਤੀ ’ਚ ਪਹੁੰ ਚੇ ਹੋਏ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆਂ ਹੀ ਬਣਦਾ ਸੀ, ਜਦੋਂ ਪੋਹ ਦੀ ਕੜਕਦੀ ਠੰਢ ’ਚ ਸ਼ਰਧਾਲੂ ਨੰਗੇ ਪੈਰੀਂ ਮਾਸੂਮ ਜਿੰਦਾਂ ਅਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸ਼ੁਸੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਤਮਸਤਕ ਹੋਣ ਲਈ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ। ਜਦੋਂ ਕਿ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸ਼ਤਰਾਂ ਤੇ ਸ਼ਸ਼ਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਸੈਂਕੜੇ ਰਾਗੀ ਜਥੇ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ, ਵੱਖ-ਵੱਖ ਸਕੂਲੀ ਬੱਚਿਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਜਸ ਗਾਉਂਦੀਆਂ ਜਾ ਰਹੀਆਂ ਸਨ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀ ਨੀਲੀਆਂ, ਕੇਸਰੀ ਅਤੇ ਚਿੱਟੀਆਂ ਦਸਤਾਰਾਂ ਅਤੇ ਖਾਲਸਾਈ ਪੌਸ਼ਾਕਾਂ ’ਚ ਸਜੇ ਹੋਏ ਨਗਰ ਕੀਰਤਨ ’ਚ ਸ਼ਰਧਾ ਤੇ ਸਤਿਕਾਰ ਭੇਂਟ ਕਰ ਰਹੇ ਸਨ।
ਨਗਰ ਕੀਰਤਨ ਵਿੱਚ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ, ਸਾਬਕਾ ਵਿਧਾਇਕ ਸ. ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਕੱਤਰ ਐਸ.ਜੀ.ਪੀ.ਸੀ. ਸ. ਦਲਮੇਘ ਸਿੰਘ, ਸ: ਗੁਰਵਿੰਦਰ ਸਿੰਘ ਭੱਟੀ, ਰਣਬੀਰ ਸਿੰਘ ਬੀਬੀਪੁਰ, ਸ: ਲਖਬੀਰ ਸਿੰਘ ਲੌਟ, ਸ. ਹਰਦੇਵ ਸਿੰਘ ਹਰਪਾਲਪੁਰ, ਗ ੁਰਦੁਆਰਾ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ,, ਗੁਰਦੁਆਰਾ ਜੋਤੀ ਸਰੂਪ ਦੇ ਹੈ¤ਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਸੀ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੀ ਚੱਲ ਰਿਹਾ ਸੀ। ਨਗਰ ਕੀਰਤਨ ਕਰੀਬ 1.00 ਵਜੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ਼੍ਰੀ ਕੇਸ ਗੜ੍ਹ ਸਾਹਿਬ ਵੱਲੋਂ ਅਰਦਾਸ ਕਰਨ ਅਤੇ ਦਰਬਾਰ ਸਾਹਿਬ ਦੇ ਹੈਡ ਗ ਰੰਥੀ ਗਿ ਆਨੀ ਜਗਤਾਰ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਵਿੱਚੋਂ ਵਾਕ ਲੈਣ ਉਪਰੰਤ ਸਮਾਪਤ ਹੋ ਗਿਆ। ਇਸ ਸ਼ਹੀਦੀ ਜੋੜ ਮੇਲ ਵਿੱਚ ਇਕੱਤਰ ਸੰਗਤ ਦੀ ਅਰਦਾਸ ਮੌਕੇ ਸ਼ਰਧਾਂਜਲੀ ਵਿੱਚ ਸ਼ਮੂਲੀਅਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ।’



