ਨਸ਼ਾ ਤਸਕਰੀ ਰੋਕਣ ਲਈ ਸਰਹੱਦ ਉ¤ਤੇ 5 ਜਨਵਰੀ ਨੂੰ ਦਿੱਤੇ ਜਾਣਗੇ ਧਰਨੇ
ਜਲੰਧਰ/ਚੰਡੀਗੜ੍ਹ, 29 ਦਸੰਬਰ- ਸ਼੍ਰੋਮਣੀ ਅਕਾਲੀ ਦਲ ਨੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਨਸ਼ਾ ਤਸਕਰੀ ਰੋਕਣ ਲਈ ਬੀ.ਐਸ.ਐਫ. ’ਤੇ ਦਬਾਅ ਬਣਾਉਣ ਲਈ 5 ਜਨਵਰੀ ਨੂੰ Ñਲਾਏ ਜਾਣ ਵਾਲੇ 4 ਧਰਨਿਅ੍ਯਾਂ ਦੀ ਰੂਪ ਰੇਖਾ Ñਲਈ ਅਗਲੇ ਦੋ ਦਿਨ ਚੰਡੀਗੜ੍ਹ ਤੇ ਅੰਮ੍ਰਿਤਸਰ ਵਿਖੇ ਵੱਖੋ-ਵੱਖਰੀਆਂ ਮੀਟਿੰਗਾਂ ਸੱਦੀਆਂ ਹਨ। ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 14 ਜਿਲਿਆਂ ਦੀ ਮੀਟਿੰਗ 30 ਦਸੰਬਰ ਨੂੰ 11 ਵਜੇ ਸਵੇਰੇ ਪਾਰਟੀ ਦੇ ਮੁੱਖ ਦਫਤਰ,. ਚੰਡੀਗੜ੍ਹ ਵਿਖੇ ਹੋਵੇਗੀ ਜਿਸਦੀ ਪ੍ਰਧਾਨਗੀ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਪੰਜਾਬ ਕਰਨਗੇ। ਇਨਾਂ ਜਿਲਿਆਂ ਵਿਚ ਰੋਪੜ, ਮੁਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ, ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਤੇ ਮਾਨਸਾ ਸ਼ਾਮਿਲ ਹਨ। ਬਾਕੀ 8 ਜਿਲਿਆਂ ਜਲੰਧਰ, ਕਪੂਰਥਲਾ, ਹੁਸਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੀ ਵੱਖਰੀ ਮੀਟਿੰਗ 31 ਦਸੰਬਰ ਨੂੰ ਅੰਮ੍ਰਿਤਸਰ ਵਿਖੇ 2 ਵਜੇ ਹੋਵੇਗੀ ਤੇ ਇਸਨੂੰ ਵੀ ਪਾਰਟੀ ਦੇ ਸਰਪ੍ਰਸਤ
ਸ. ਪਰਕਾਸ਼ ਸਿੰਘ ਬਾਦਲ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਤੇ ਫਤਹਿਗੜ੍ਹ ਸਾਹਿਬ ਦੇ ਪਾਰਟੀ ਵਰਕਰਾਂ ਨੂੰ ਅਟਾਰੀ ਵਿਖੇ ਧਰਨੇ ਲਈ ਪਹੁੰਚਣ ਲਈ ਕਿਹਾ ਗਿਆ ਹੈ। ਫਿਰੋਜ਼ਪੁਰ, ਮੋਗਾ, ਲੁਧਿਆਣਾ, ਪਟਿਆਲਾ, ਬਰਨਾਲਾ ਤੇ ਸੰਗਰੂਰ ਦੇ ਵਰਕਰ ਹੁਸੈਨੀਵਾਲਾ ਵਿਖੇ ਧਰਨੇ ਵਿਚ ਸ਼ਾਮਿਲ ਹੋਣਗੇ ਜਦਕਿ ਫਾਜਿਲਕਾ, ਮੁਕਤਸਰ, ਫਰੀਦਕੋਟਤ ਬਠਿੰਡਾ ਤੇ ਮਾਨਸਾ ਦੇ ਵਰਕਰ ਸਦਕੀ ਚੌਂਕੀ ਵਿਖੇ ਧਰਨਾ Ñਲਾਉਣਗੇ। ਇਸੇ ਤਰ੍ਹਾਂ ਗੁਰਦਾਸਪੁਰ, ਹੁਸ਼ਿਆਰਪੁਰ ਤੇ ਪਠਾਨਕੋਟ ਦੇ ਵਰਕਰ ਗੁਰਦਾਸਪੁਰ ਵਿਖੇ ਧਰਨੇ ਵਿਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਸਾਰੇ ਸੰਸਦ ਮੈਂਬਰ, ਵਿਧਾਇਕ, ਸ਼੍ਰੋਮਣੀ ਕਮੇਟੀ ਮੈਂਬਰ, ਜਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂਆਂ ਨੂੰ ਦੋ ਦਿਨਾ ਮੀਟਿੰਗਾਂ ਲਈ ਸੱਦਾ ਦਿੱਤਾ ਗਿਆ ਹੈ।



