Skip to content
Independent perspectives. Global stories.
BREAKING

ਹਰਿਆਣਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪਹਿਲ ਦੇ ਆਧਾਰ ’ਤੇ ਪੂਰਾ ਕਰੇਗੀ : ਮੁੱਖ ਮੰਤਰੀ

Share this story

ਚੰਡੀਗੜ੍ਹ, 30 ਦਸੰਬਰ (ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਭਾਜਪਾ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਅੱਜ ਫਤਿਹਾਬਾਦ ਵਿਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਲਗਾਏ ਗਏ ਖੁੱਲ੍ਹਾ ਦਰਬਾਰ ਵਿਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਵਿਚ ਭਾਜਪਾ ਸਰਕਾਰ ਦੇ 64 ਦਿਨ ਪੂਰੇ ਹੋਏ ਹਨ ਅਤੇ ਅੱਜ ਉਨ੍ਹਾਂ ਸਾਰੇ 21 ਜ਼ਿਲ੍ਹਿਆਂ ਦਾ ਦੌਰਾ ਪੂਰਾ ਕਰ ਲਿਆ ਜਾਵੇਗਾ। ਇਸ ਦੌਰਾਨ ਹਰ ਜ਼ਿਲ੍ਹੇ ਵਿਚ ਜਾ ਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਜਾਣਿਆ ਹੈ। ਉਨ੍ਹਾਂ ਕਿਹਾ ਕਿ ਜੋ ਸਮੱਸਿਆਵਾਂ ਤੇ ਮੰਗਾਂ ਸਾਡੇ ਸਾਹਮਣੇ ਆਈਆਂ ਹਨ ਉਨ੍ਹਾਂ ਸਮੂਹਿਕ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਛੇਤੀ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰਿਆਣਾ ਦੇ 2.5 ਕਰੋੜ ਲੋਕਾਂ ਦੇ ਵਿਆਪਕ ਹਿੱਤ ਦੇ ਮੱਦੇਨਜ਼ਰ ਪਾਰਦਰਸ਼ੀ ਸਰਕਾਰ ਸਾਬਤ ਹੋਵੇਗੀ। ਅਸੀਂ ਜੋ ਕਹਾਗੇ, ਉਹ ਕਰਾਂਗੇ ਅਤੇ ਜੋ ਕੀਤਾ ਹੈ ਉਹ ਹੀ ਦੱਸਾਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਤੇ ਪ੍ਰਸ਼ਾਸਨ ਦਾ ਪ੍ਰਬੰਧ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ

ਸੰਸਾਧਨਾਂ ’ਤੇ ਜੋ ਡਾਕਾ ਮਾਰਿਆ ਗਿਆ ਹੈ, ਉਸ ਨੂੰ ਕਾਨੂੰਨ ਅਨੁਸਾਰ ਵਾਪਸ ਜਨਤਾ ਨੂੰ ਮੁਹੱਈਆ ਕਰਵਵਾਂਗੇ। ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਨਿਰਧਾਰਤ ਸਮੇਂ ਵਿਚ ਦੂਰ ਕਰਨ ਦੇ ਲਈ ਸੂਬੇ ਭਰ ਵਿਚ ਸੀਐਮ ਵਿੰਡੋ ਦੀ ਸਥਾਪਨਾ ਕੀਤੀ ਗਈ ਹੈ। ਇਸ ਵਿਚ ਆਉਣ ਵਾਲੀਆਂ ਸ਼ਿਕਾਇਤਾਂ ਚੰਡੀਗੜ੍ਹ ਵਿਚ ਸਥਾਪਤ ਕੀਤੀ ਗਈ ਲੋਕ ਸ਼ਿਕਾਇਤ ਨਿਵਾਰਣ ਵਿਵਸਥਾ ਦੇ ਕੋਲ ਪੁੱਜੇਗੀ। ਅਗਲੇ ਦਿਨ ਇਹ ਸ਼ਿਕਾਇਤਾਂ ਸਬੰਧਤ ਵਿਭਾਗ ਤੇ ਅਧਿਕਾਰੀਆਂ ਤੱਕ ਪਹੁੰਚਣਗੀਆਂ ਅਤੇ ਤੁਹਾਡੇ ਕੋਲ ਐਸਐਮਐਸ ਦੇ ਰਾਹੀਂ ਇਸਦੀ ਸੂਚਨਾ ਪਹੁੰਚੇਗੀ। ਇਕ ਹਫ਼ਤੇ ਵਿਚ ਅਧਿਕਾਰੀ ਸ਼ਿਕਾਇਤ ਕਰਤਾ ਨੂੰ ਫੋਨ ਕਰਕੇ ਆਪਣੇ ਕੋਲ ਆਉਣ ਦਾ ਸਮਾਂ ਦੱਸਣਗੇ। ਇਸ ਨਾਲ ਆਪਣੀਆਂ ਸਮੱਸਿਆਵਾਂ ਦੂਰ ਕਰਵਾਉਣ ਦੇ ਲਈ ਲੋਕਾਂ ਨੂੰ ਚੰਡੀਗੜ੍ਹ ਨਹੀਂ ਭੱਜਣਾ ਪਵੇਗਾ।

WRITTEN BY