Skip to content
Independent perspectives. Global stories.
BREAKING

ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਪੰਜਾਬ ਸਰਕਾਰ ਦਾ ਸੁਪਨਮਈ ਪ੍ਰੋਜੈਕਟ : ਗੁਲਜ਼ਾਰ ਸਿੰਘ ਰਣੀਕੇ

Share this story

ਚੰਡੀਗੜ੍ਹ, 30 ਦਸੰਬਰ (ਪੀ. ਟੀ.)- ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਕੌਮੀ ਪਸ਼ੂ ਧਨ ਚੈਂਪੀਅਨਸ਼ਿਪ-2015 ਦੀ ਕਾਮਯਾਬੀ ਲਈ ਸਾਰੇ ਸਬੰਧਤ ਸਰਕਾਰੀ ਵਿਭਾਗਾਂ ਨੂੰ ਪੂਰੀ ਸ਼ਿੱਦਤ ਨਾਲ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਪੰਜਾਬ ਸਰਕਾਰ ਦਾ ਸੁਪਨਮਈ ਪ੍ਰੋਜੈਕਟ ਹੈ ਅਤੇ ਇਸ ਮੇਲੇ ‘ਤੇ ਪੰਜਾਬ ਦੇ ਪਸ਼ੂ ਪਾਲਕਾਂ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਗੁਜਰਾਤ ਅਤੇ ਹੋਰ ਕਈ ਸੂਬਿਆਂ ਦੇ ਪਸ਼ੂ ਪਾਲਕਾਂ ਤੇ ਕਿਸਾਨਾਂ ਵੱਲੋਂ ਹਿੱਸਾ ਲਿਆ ਜਾਣਾ ਹੈ। ਇ¤ਥੇ ਪ੍ਰੋਗਰੈਸਿਵ ਪੰਜਾਬ ਪਸ਼ੂ ਧਨ ਐਕਸਪੋ-2015 ਦੇ ਪ੍ਰਬੰਧਾਂ ਦੀ ਸਮੀਖਿਆ ਸਬੰਧੀ ਪ੍ਰਧਾਨਗੀ ਕਰਦਿਆਂ ਸ੍ਰੀ ਰਣੀਕੇ ਨੇ ਮੇਲੇ ਦੀ ਕਾਮਯਾਬੀ ਲਈ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਪਸ਼ੂ ਪਾਲਣ ਵਿਭਾਗ ਦੇ ਵਿੱਤੀ ਕਮਿਸ਼ਨਰ ਡਾ. ਜੀ. ਵਜਰਾਲਿੰਗਮ ਨੇ ਦ¤ਸਿਆ ਕਿ ਮੇਲੇ ਦੀਆਂ ਤਿਆਰੀਆਂ ਅੰਤਿਮ ਪੜਾਅ ਵਿਚ ਹਨ ਅਤੇ ਪੀਐਚਡੀ ਚੈਂਬਰ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਮੇਲੇ ਵਿਚ ਜੇਤੂ ਪਸ਼ੂ ਪਾਲਕਾਂ ਨੂੰ 1.25 ਕਰੋੜ ਰੁਪਏ ਦੇ ਇਨਾਮ ਪੰਜਾਬ ਸਰਕਾਰ ਵੱਲੋਂ ਦਿ¤ਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਲਗਾਤਾਰ 6ਵਾਂ ਸਾਲ ਹੈ ਜਦੋਂ ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

WRITTEN BY