Skip to content
Independent perspectives. Global stories.
BREAKING

ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਦੌਰਾਨ ਵੱਖ-ਵੱਖ ਮਤੇ ਪਾਸ

Share this story

ਜਲੰਧਰ, 30 ਦਸੰਬਰ (ਮਨਦੀਪ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਜ¦ਧਰ ਦੀ ਅਹਿਮ ਮੀਟਿੰਗ ਸ: ਤਰਸਿੰਦਰ ਸਿੰਘ ਪਨੂੰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਮਾਰ ਅਮਿਤ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਸਰਬਸੰਮਤੀ ਨਾਲ ਵੱਖ-ਵੱਖ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਦੀ ਜਾਇਦਾਦ ਆਪਣੇ ਨਾਮ ਟ੍ਰਾਂਸਫਰ ਕਰਨ, 13ਵੇਂ ਵਿੱਤ ਕਮਿਸ਼ਨ ਦੀ ਵੰਡ ਸਬੰਧੀ ਪ੍ਰਪੋਜ਼ਲਾਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਰਾਹੀਂ ਭੇਜਣ, ਜ਼ਿਲ੍ਹਾ ਪ੍ਰੀਸ਼ਦ ਦੀ ਬਸਤੀ ਨੌ ਸ਼ਾਹਕੁੱਲੀ ਮੁਹੱਲਾ ਵਿਖੇ 50 ਮਰਲੇ ਜਾਇਦਾਦ ਨੂੰ ਨਿਲਾਮ ਕਰਨ, ਜ਼ਿਲ੍ਹਾ ਪ੍ਰੀਸ਼ਦ ਦੀਆਂ ਸੜਕਾਂ ਕਿਨਾਰੇ ਲੱਗੇ ਦਰਖ਼ਤਾਂ ਦੀ ਨਿਲਾਮੀ ਕਰਨ ਆਦਿ ਸਬੰਧੀ ਮਤੇ ਸ਼ਾਮਿਲ ਹਨ। ਇਸ ਤੋਂ ਇਲਾਵਾ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਐਕਟ

(ਮਗਨਰੇਗਾ) ਤਹਿਤ ਸਾਲ 2015-16 ਲਈ 27 ਕਰੋੜ 18 ਲੱਖ 46 ਹਜ਼ਾਰ ਦੇ ਲੇਬਰ ਬਜਟ ਦਾ ਮਤਾ ਇਸ ਮੌਕੇ ਪਾਸ ਕੀਤਾ ਗਿਆ। ਇਸ ਮੌਕੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪਿੰਡਾਂ ਵਿਚ ਐਸ. ਐਮ. ਓ ਜਾਂ ਸਿਵਲ ਸਰਜਨ ਦੀ ਪ੍ਰਵਾਨਗੀ ਤੋਂ ਬਗੈਰ ਮੈਡੀਕਲ ਕੈਂਪ ਨਹੀਂ ਲਗਾਏ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਸ: ਤਰਸਿੰਦਰ ਸਿੰਘ ਪਨੂੰ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੇ ਸਮੂਹ ਵਿਭਾਗਾਂ ਦੀ ਕਾਰਜਕੁਸ਼ਲਤਾ ਵਿਚ ਜਿਥੇ ਤੇਜ਼ੀ ਲਿਆਂਦੀ ਗਈ ਹੈ ਉਥੇ ਪੇਂਡੂ ਖੇਤਰਾਂ ਦਾ ਵਿਕਾਸ ਨਿਰਪੱਖ ਤੇ ਪਾਰਦਰਸ਼ਤਾ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ। 

WRITTEN BY